ਪ੍ਰਸ਼ਾਸਨ ਅਤੇ ਐੱਨ. ਡੀ. ਆਰ. ਐੱਫ਼. ਵੱਲੋਂ ਸਾਂਝੇ ਤੌਰ ’ਤੇ ਉਝ ਦਰਿਆ ''ਤੇ ਕੀਤੀ ਗਈ ਮੌਕ ਡਰਿੱਲ

Tuesday, Jul 15, 2025 - 02:21 AM (IST)

ਪ੍ਰਸ਼ਾਸਨ ਅਤੇ ਐੱਨ. ਡੀ. ਆਰ. ਐੱਫ਼. ਵੱਲੋਂ ਸਾਂਝੇ ਤੌਰ ’ਤੇ ਉਝ ਦਰਿਆ ''ਤੇ ਕੀਤੀ ਗਈ ਮੌਕ ਡਰਿੱਲ

ਬਮਿਆਲ (ਹਰਜਿੰਦਰ ਸਿੰਘ ਗੋਰਾਇਆ) : ਜ਼ਿਲ੍ਹਾ ਪ੍ਰਸ਼ਾਸਨ ਅਤੇ ਐੱਨ. ਡੀ. ਆਰ. ਐੱਫ਼. ਵੱਲੋਂ ਸਾਂਝੇ ਤੌਰ ’ਤੇ ਡਿਪਟੀ ਕਮਿਸ਼ਨਰ ਪਠਾਨਕੋਟ ਆਦਿੱਤਿਆ ਉੱਪਲ ਦੀ ਪ੍ਰਧਾਨਗੀ ਹੇਠ ਉਝ ਦਰਿਆ ’ਤੇ ਹੜ੍ਹ ਮੌਕੇ ਕੀਤੇ ਜਾਣ ਵਾਲੇ ਬਚਾਓ ਕਾਰਜਾਂ ਦੀ ਮੌਕ ਡਰਿੱਲ ਕੀਤੀ ਗਈ ਜਿਸ ਵਿੱਚ ਜ਼ਿਲ੍ਹਾ ਪਠਾਨਕੋਟ  ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਦੱਸਿਆ ਕਿ ਇਸ ਤਰ੍ਹਾਂ ਦੀ ਮੌਕ ਡਰਿੱਲ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਵਿੱਚ ਆਪਸੀ ਤਾਲਮੇਲ ਮਜ਼ਬੂਤ ਹੁੰਦਾ ਹੈ ਅਤੇ ਬਚਾਓ ਕਾਰਜਾਂ ਸਬੰਧੀ ਸਾਰਿਆਂ ਨੂੰ ਸਿਖਲਾਈ ਮਿਲ ਜਾਂਦੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਵਿਚੋਂ ਕਈ ਦਰਿਆ ਤੇ ਨਹਿਰਾਂ ਲੰਘਦੀਆਂ ਹਨ ਅਤੇ ਜਿਲ੍ਹਾ ਪਠਾਨਕੋਟ ਦੇ ਜ਼ਿਆਦਾਤਰ ਖੇਤਰ ਦਰਿਆ ਦੇ ਨਾਲ ਲੱਗਦੇ ਹੋਣ ਕਾਰਨ ਇੱਥੇ ਹੜ੍ਹਾਂ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਓੁਜ  ਦਰਿਆ ਵਿੱਚ ਫਲੈਸ ਫਲੱਡ ਆਉਂਦੇ ਹਨ ਇਸ ਲਈ ਮੌਕ ਡਰਿੱਲ ਕੀਤੀ ਗਈ ਹੈ। ਇਸ ਨਾਲ ਜਿਥੇ ਲੋਕਾਂ ਵਿੱਚ ਬਚਾਓ ਕਾਰਜਾਂ ਸਬੰਧੀ ਜਾਗਰੂਕਤਾ ਵਧੇਗੀ ਉਥੇ ਹੀ ਇਸ ਸਿਖਲਾਈ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੀ ਕਾਰਜ ਕੁਸ਼ਲਤਾ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਫਲੱਡ ਸੀਜਨ ਹੋਣ ਕਰਕੇ ਲੋਕਾਂ ਨੂੰ ਜਾਗਰੂਕ ਰਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਦਰਦਨਾਕ ਹਾਦਸਾ: ਬੇਕਾਬੂ ਟਰੈਕਟਰ-ਟਰਾਲੀ ਹੇਠ ਆ ਕੇ 20 ਸਾਲਾ ਨੌਜਵਾਨ ਦੀ ਮੌਤ, ਇਕ ਜ਼ਖ਼ਮੀ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਨ. ਡੀ. ਆਰ. ਐਫ. ਟੀਮ ਵੱਲੋਂ ਬਚਾਓ ਕਾਰਜਾਂ ਵਿੱਚ ਵਰਤੇ ਜਾਣ ਵਾਲੇ ਔਜ਼ਾਰਾਂ ਅਤੇ ਮਸ਼ੀਨਾਂ ਦੀ ਪ੍ਰਦਰਸ਼ਨੀ ਲਗਾਈ ਗਈ। ਉਨ੍ਹਾਂ ਦੱਸਿਆ ਕਿ  ਐਨ. ਡੀ. ਆਰ. ਐਫ. ਟੀਮ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਪਾਣੀ ਵਿੱਚ ਫਸੇ ਵਿਅਕਤੀਆਂ ਨੂੰ ਬਾਹਰ ਕੱਢਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐੱਨ. ਡੀ. ਆਰ. ਐੱਫ਼. ਦੀ ਟੀਮ ਨੇ ਘਰੇਲੂ ਸਾਮਾਨ ਤੋਂ ਬਣਾਈਆਂ ਗਈਆਂ ਵਸਤਾਂ ਵਿਖਾਈਆਂ, ਜਿੰਨਾਂ ਦੀ ਵਰਤੋਂ ਕਰਕੇ ਆਮ ਲੋਕ ਬੜੀ ਆਸਾਨੀ ਨਾਲ ਹੜ੍ਹ ਦੇ ਪਾਣੀ ਵਿੱਚੋਂ ਆਪਣਾ ਬਚਾਓ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਲਈ ਸੁਰੱਖਿਆ ਕੇਂਦਰ ਬਣਾਏ ਗਏ ਹਨ ਅਤੇ ਸਾਰੇ ਪਿੰਡਾਂ ਨੂੰ ਕਲੱਸਟਰ ਵਿੱਚ ਵੰਡ ਕੇ ਹਰੇਕ ਕਲੱਸਟਰ ‘ਤੇ ਸੁਰੱਖਿਆ ਕੇਂਦਰ ਬਣਾਇਆ ਗਿਆ ਹੈ ਜਿਸ ਦੀ ਸੂਚਨਾ ਹਰੇਕ ਪੰਚਾਇਤ ਘਰ ‘ਤੇ ਚਿਸਪਾ ਕਰ ਰਹੇ ਹਾਂ ਤਾਂ ਜੋ ਲੋਕਾਂ ਨੂੰ ਪਤਾ ਲਗ ਸਕੇ ਜੇਕਰ ਹੜ੍ਹ ਆਉਂਦਾ ਹੈ ਤਾਂ ਉਹ ਕਿੱਥੇ ਜਾ ਕੇ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵੀ ਰੈਸਕਿਊ ਸੈਂਟਰ ਬਣਾਏ ਗਏ ਹਨ, ਉੱਥੇ ਭੋਜਨ, ਪਾਣੀ, ਬਿਜਲੀ, ਮੈਡੀਕਲ  ਆਦਿ ਸਹੂਲਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਰਸਤਾਂ ਦੇ ਮੌਸਮ ਦੌਰਾਨ ਜਾਗਰੂਕ ਰਹਿਣ ਕਿਉਂਕਿ ਉਝ ਦਰਿਆ ਅਣ-ਪ੍ਰਡੀਕਟਏਬਲ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਾਰੀਆਂ ਟੀਮਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ  ਐਨ. ਡੀ. ਆਰ. ਐਫ. ਦਾ ਵੀ ਪੂਰਾ ਸਹਿਯੋਗ ਹੈ, ਜੇਕਰ ਕਿਤੇ ਵੀ ਹੜ੍ਹ ਦੀ ਅਣਸੁਖਾਵੀ ਘਟਨਾ ਹੁੰਦੀ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਨਜਿਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਬਜ਼ੁਰਗ ਸਿੱਖ ਦੌੜਾਕ ਫੌਜਾ ਸਿੰਘ ਦਾ 114 ਸਾਲ ਦੀ ਉਮਰ 'ਚ ਦਿਹਾਂਤ

ਇਸ ਮੌਕੇ ਐੱਨ. ਡੀ. ਆਰ. ਐੱਫ਼. ਦੇ ਅਧਿਕਾਰੀ ਪੰਕਜ ਸ਼ਰਮਾ ਕਮਾਂਡੈਂਟ, ਐਸ. ਡੀ. ਐਮ. ਪਠਾਨਕੋਟ ਅਰਸ਼ਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਪਵਨ ਕੁਮਾਰ, ਨਾਇਬ ਤਹਿਸੀਲਦਾਰ ਨਰੋਟ ਜੈਮਲ ਸਿੰਘ ਜਸਤਰਨ ਸਿੰਘ, ਨਾਇਬ ਤਹਿਸੀਲਦਾਰ ਬਮਿਆਲ ਵਿਵੇਕ ਨਿਰਮੋਹੀ, ਇੰਸਪੈਕਟਰ ਸੰਦੀਪ ਕੁਮਾਰ ਅਤੇ ਆਮ ਲੋਕਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News