ਗੁਰਦਾਸਪੁਰ ''ਚ ਫਾਇਰਿੰਗ ਮਾਮਲੇ ਤੋਂ ਬਾਅਦ ਪ੍ਰਸ਼ਾਸਨ ਚੁਸਤ, ਦੁਕਾਨਦਾਰਾਂ ਨੂੰ ਮਿਲਿਆ ਭਰੋਸਾ

Friday, Jul 18, 2025 - 04:49 PM (IST)

ਗੁਰਦਾਸਪੁਰ ''ਚ ਫਾਇਰਿੰਗ ਮਾਮਲੇ ਤੋਂ ਬਾਅਦ ਪ੍ਰਸ਼ਾਸਨ ਚੁਸਤ, ਦੁਕਾਨਦਾਰਾਂ ਨੂੰ ਮਿਲਿਆ ਭਰੋਸਾ

ਗੁਰਦਾਸਪੁਰ(ਹਰਮਨ) - ਗੁਰਦਾਸਪੁਰ ਵਿਖੇ ਦੁਕਾਨ 'ਤੇ ਹੋਈ ਫਾਇਰਿੰਗ ਮਗਰੋਂ ਸਿਵਲ ਅਤੇ ਪੁਲਸ ਪ੍ਰਸਾਸ਼ਨ ਨੇ ਅੱਜ ਅਹਿਮ ਕਦਮ ਚੁਕਿੱਆ ਹੈ ਜਿਸ ਤਹਿਤ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਯ ਨੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਗੁਰਦਾਸਪੁਰ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਮੀਟਿੰਗ ਕਰਕੇ ਭਰੋਸਾ ਦਿੱਤਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਅੱਜ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਵਪਾਰ ਪੱਖੀ ਮਾਹੌਲ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬਜ਼ਾਰਾਂ ਵਿੱਚ ਸੁਰੱਖਿਆ ਦਾ ਹੋਰ ਵੀ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਇਸ ਤੋਂ ਇਲਾਵਾ ਸ਼ਹਿਰ ਦੇ ਬਜ਼ਾਰਾਂ ਵਿੱਚ ਸਫ਼ਾਈ ਅਤੇ ਟਰੈਫ਼ਿਕ ਵਿਵਸਥਾ ਵੱਲ ਹੋਰ ਉਚੇਚਾ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਬਜ਼ਾਰਾਂ ਵਿਚੋਂ ਨਜਾਇਜ਼ ਕਬਜ਼ੇ ਹਟਾਉਣ ਲਈ ਦੁਕਾਨਦਾਰਾਂ ਤੋਂ ਵੀ ਸਹਿਯੋਗ ਮੰਗਿਆ।

ਇਹ ਵੀ ਪੜ੍ਹੋਅੰਮ੍ਰਿਤਸਰ ਸਰਹੱਦ 'ਤੇ ਵੱਡੀ ਕਾਰਵਾਈ, ਇਕ ਦਿਨ 'ਚ 6 ਡਰੋਨ ਤੇ 10 ਕਰੋੜ ਦੀ ਹੈਰੋਇਨ ਜ਼ਬਤ

ਮੀਟਿੰਗ ਦੌਰਾਨ ਐੱਸ.ਐੱਸ.ਪੀ. ਆਦਿੱਤਯ ਨੇ ਕਿਹਾ ਕਿ ਗੁਰਦਾਸਪੁਰ ਪੁਲਸ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖੇਗੀ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਜੋ ਇੱਕ ਦੁਕਾਨਦਾਰ ਉੱਪਰ ਹਮਲਾ ਕੀਤਾ ਗਿਆ ਹੈ, ਉਸ ਦੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਪਾਰੀ ਤੇ ਦੁਕਾਨਦਾਰ ਬਿਲਕੁਲ ਨਾ ਘਬਰਾਉਣ, ਗੁਰਦਾਸਪੁਰ ਪੁਲਸ ਹਰ ਸਮੇਂ ਉਨ੍ਹਾਂ ਦੀ ਸੁਰੱਖਿਆ ਲਈ ਹਾਜ਼ਰ ਹੈ।

ਇਹ ਵੀ ਪੜ੍ਹੋਸ੍ਰੀ ਦਰਬਾਰ ਸਾਹਿਬ ਬੰਬ ਧਮਕੀ ਮਾਮਲੇ 'ਚ ਅੰਮ੍ਰਿਤਸਰ ਪੁਲਸ ਦਾ ਵੱਡਾ ਖੁਲਾਸਾ

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਚੌਂਕਾਂ ਅਤੇ ਪ੍ਰਮੁੱਖ ਥਾਵਾਂ ਉੱਪਰ ਸੁਰੱਖਿਆ ਹੋਰ ਵਧਾਈ ਜਾਵੇਗੀ ਅਤੇ ਵਿਸ਼ੇਸ਼ ਨਾਕਾਬੰਦੀ ਕਰਕੇ ਵਿਸ਼ੇਸ਼ ਚੈਕਿੰਗ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸ਼ਹਿਰ ਵਿੱਚ ਪੀ.ਸੀ.ਆਰ. ਦੀ ਪੈਟਰੋਲਿੰਗ ਨੂੰ ਵਧਾਇਆ ਜਾਵੇਗਾ। ਐੱਸ.ਐੱਸ.ਪੀ. ਆਦਿੱਤਯ ਨੇ ਕਿਹਾ ਕਿ ਗੁਰਦਾਸਪੁਰ ਪੁਲਸ ਵੱਲੋਂ ਬਿਨਾਂ ਨੰਬਰ ਵਾਲੇ ਵਾਹਨਾਂ ਅਤੇ ਮੂੰਹ ਬੰਨ੍ਹ ਕੇ ਦੋ ਪਹੀਆ ਵਾਹਨ ਚਲਾਉਣ ਵਾਲੇ ਚਾਲਕਾਂ ਖ਼ਿਲਾਫ਼ ਵਿਸ਼ੇਸ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੁਕਾਨਦਾਰ ਜਾਂ ਵਪਾਰੀ ਨੂੰ ਸੁਰੱਖਿਆ ਸਬੰਧੀ ਕੋਈ ਚਿੰਤਾਵਾਂ ਹਨ ਤਾਂ ਉਹ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਸ ਉੱਪਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਸ ਸਮਾਜ ਵਿਰੋਧੀ ਅਨਸਰਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ।

ਇਹ ਵੀ ਪੜ੍ਹੋਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ

ਇਸ ਮੌਕੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਾਡੇ ਜ਼ਿਲ੍ਹੇ ਦੇ ਸਾਰੇ ਸਿਵਲ ਤੇ ਪੁਲਸ ਅਧਿਕਾਰੀ ਪੂਰੀ ਤਰ੍ਹਾਂ ਸਮਰੱਥ ਹਨ ਅਤੇ ਕਿਸੇ ਵੀ ਗ਼ਲਤ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਰਮਨ ਬਹਿਲ ਨੇ ਸਮੂਹ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ ਅਤੇ ਉਹ ਬਿਨਾਂ ਕਿਸੇ ਡਰ-ਭੈਅ ਦੇ ਖੁੱਲ੍ਹ ਕੇ ਆਪਣਾ ਵਪਾਰ ਕਰਨ।

ਇਹ ਵੀ ਪੜ੍ਹੋਪੰਜਾਬ ਦੇ ਸੁਵਿਧਾ ਕੇਂਦਰਾਂ ਨੂੰ ਲੈ ਕੇ ਜ਼ਰੂਰੀ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

Shivani Bassan

Content Editor

Related News