ਲੋਕ ਸਭਾ ਚੋਣਾਂ : ਪ੍ਰਸ਼ਾਸਨ ਨੇ ਮੈਡੀਕਲ ਕਾਲਜ ਦੇ 125 ਡਾਕਟਰਾਂ ਦੀਆਂ ਡਿਊਟੀਆਂ ਰੱਦ

05/20/2024 11:15:08 AM

ਅੰਮ੍ਰਿਤਸਰ (ਦਲਜੀਤ) - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕ ਸਭਾ ਚੋਣਾਂ ਦੌਰਾਨ ਸਰਕਾਰੀ ਮੈਡੀਕਲ ਕਾਲਜ ਅਧੀਨ ਚੱਲਣ ਵਾਲੇ ਸਰਕਾਰੀ ਹਸਪਤਾਲਾਂ ਦੇ 125 ਡਾਕਟਰਾਂ ਦੀਆਂ ਲਗਾਈਆਂ ਗਈਆਂ ਡਿਊਟੀਆਂ ਰੱਦ ਕਰ ਦਿੱਤੀਆਂ ਹਨ। ਪ੍ਰਸ਼ਾਸਨ ਨੇ ਇਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਲਿਖਤੀ ਪੱਤਰ ਵੀ ਜਾਰੀ ਕਰ ਦਿੱਤੇ ਹਨ ਪਰ ਦੂਸਰੇ ਪਾਸੇ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਦੇ 250 ਦੇ ਕਰੀਬ ਮੁਲਾਜ਼ਮਾਂ ਦੀਆਂ ਡਿਊਟੀਆਂ ਅਜੇ ਵੀ ਰੱਦ ਨਹੀਂ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ - ਸਕੂਲ ਦਾ ਕੰਮ ਨਾ ਕਰਨ 'ਤੇ ਕਸਾਈ ਬਣਿਆ ਮਾਸਟਰ, 8 ਸਾਲਾ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ

ਜਾਣਕਾਰੀ ਅਨੁਸਾਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾਇਰੈਕਟਰ ਡਾਕਟਰ ਰਾਜੀਵ ਦੇਵਗਨ ਸਮੇਤ 125 ਡਾਕਟਰਾਂ ਦੀਆਂ ਚੋਣਾਂ ਵਿਚ ਡਿਊਟੀਆਂ ਲਗਾ ਦਿੱਤੀਆਂ ਗਈਆਂ ਸਨ। ਕਾਲਜ ਪ੍ਰਸ਼ਾਸਨ ਨੇ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਡਿਊਟੀਆਂ ਰੱਦ ਕਰਨ ਦੀ ਅਪੀਲ ਕੀਤੀ ਸੀ। ਇਸ ਤੋਂ ਇਲਾਵਾ ਕਾਲਜ ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਸੀ ਕਿ ਜੇਕਰ ਇੰਨੇ ਵੱਡੇ ਤਾਦਾਦ ਵਿਚ ਡਾਕਟਰਾਂ ਦੀਆਂ ਡਿਊਟੀਆਂ ਚੋਣਾਂ ਵਿਚ ਲੱਗ ਜਾਣਗੀਆਂ ਤਾਂ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। 

ਇਹ ਵੀ ਪੜ੍ਹੋ - ਚਿੱਟੇ ਦੇ ਨਸ਼ੇ ਕਾਰਨ ਉਜੜਿਆ ਹੱਸਦਾ ਵੱਸਦਾ ਘਰ, 2 ਬੱਚਿਆਂ ਦੇ ਪਿਓ ਦੀ ਹੋਈ ਮੌਤ, ਪਿਆ ਚੀਕ-ਚਿਹਾੜਾ

ਇਸ ਤੋਂ ਬਾਅਦ ਪ੍ਰਸ਼ਾਸਨ ਨੇ ਹਰਕਤ ਵਿਚ ਆਉਂਦਿਆਂ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਡਾਕਟਰਾਂ ਦੀਆਂ ਡਿਊਟੀਆਂ ਰੱਦ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ। ਜਗ ਬਾਣੀ ਵੱਲੋਂ ਵੀ ਡਾਕਟਰਾਂ ਦੀਆਂ ਡਿਊਟੀਆਂ ਲਗਾਉਣ ਸਬੰਧੀ ਖ਼ਬਰ ਪ੍ਰਕਾਸ਼ਿਤ ਕੀਤੀ ਗਈ ਸੀ ਪਰ ਦੂਸਰੇ ਪਾਸੇ ਪ੍ਰਸ਼ਾਸਨ ਵੱਲੋਂ ਅਜੇ ਵੀ 250 ਦੇ ਕਰੀਬ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਡਿਊਟੀਆਂ ਨਹੀਂ ਕੱਟੀਆਂ ਗਈਆਂ ਹਨ। ਇਨ੍ਹਾਂ ਡਿਊਟੀਆਂ ਵਿਚ ਡਾਕਟਰ ਅਤੇ ਵੱਖ-ਵੱਖ ਮੁਲਾਜ਼ਮ ਕੈਟਾਗਰੀ ਸ਼ਾਮਿਲ ਹੈ। ਬੀਤੇ ਦਿਨੀਂ ਵਿਭਾਗ ਦੇ ਅਧਿਕਾਰੀ ਡਿਪਟੀ ਕਮਿਸ਼ਨਰ ਨੂੰ ਵੀ ਮਿਲੇ ਸਨ ਅਤੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਸੀ ਕਿ 40 ਮੁਲਾਜ਼ਮ ਤਾਂ ਅਜਿਹੇ ਹਨ ਜੋ ਕਿ ਬੇਹੱਦ ਜ਼ਰੂਰੀ ਹਨ। 

ਇਹ ਵੀ ਪੜ੍ਹੋ - ਫਾਜ਼ਿਲਕਾ 'ਚ ਵੱਡੀ ਵਾਰਦਾਤ: ਘਰ ਦੇ ਕਮਰੇ 'ਚ ਬੰਦ ਕਰ ਕੁੱਟ-ਕੁੱਟ ਕਤਲ ਕਰ 'ਤਾ ਵਿਅਕਤੀ, ਫੈਲੀ ਸਨਸਨੀ

ਉਨ੍ਹਾਂ ਦੀ ਡਿਊਟੀ ਪਹਿਲ ਦੇ ਆਧਾਰ ’ਤੇ ਕੱਟੀ ਜਾਵੇ, ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ ਪਰ ਇਸ ਸਭ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਅਜੇ ਤੱਕ 40 ਮੁਲਾਜ਼ਮਾਂ ਦੀਆਂ ਡਿਊਟੀਆਂ ਨਹੀਂ ਕੱਟੀਆਂ ਗਈਆਂ ਹਨ। ਮੈਡੀਕਲ ਕਾਲਜ ਦੇ ਡਾਕਟਰਾਂ ਦੀਆਂ ਡਿਊਟੀਆਂ ਰੱਦ ਹੋਣ ਤੋਂ ਬਾਅਦ ਅੱਜ ਕੋਈ ਵੀ ਡਾਕਟਰ ਚੋਣ ਰਿਹਰਸਲ ’ਤੇ ਗਿਆ। ਉਧਰ ਦੂਸਰੇ ਪਾਸੇ ਮੈਡੀਕਲ ਕਾਲਜ ਦੇ ਡਾਕਟਰਾਂ ਦੀਆਂ ਡਿਊਟੀਆਂ ਕੱਟੇ ਜਾਣ ਤੋਂ ਬਾਅਦ ਸਿਹਤ ਵਿਭਾਗ ਦੇ ਅਧਿਕਾਰੀ ਵੱਲੋਂ ਮੁੜ ਅਧਿਕਾਰੀ ਨੂੰ ਡਿਊਟੀ ਕੱਟਣ ਦੀ ਅਪੀਲ ਕੀਤੀ ਹੈ। ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਸਿੱਖਿਆ ਵਿਭਾਗ ਦੇ 5 ਹਜ਼ਾਰ ਤੋਂ ਵਧੇਰੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। 

ਇਹ ਵੀ ਪੜ੍ਹੋ - ਪੰਜਾਬ ਦੇ ਨੌਜਵਾਨ ਗੁਰਸਿਮਰਨ ਤੇ ਗਗਨਦੀਪ ਨੇ Forbes 30 List 'ਚ ਪਾਈ ਧੱਕ, ਬਾਕੀਆਂ ਲਈ ਵੀ ਬਣੇ ਮਿਸਾਲ

ਇਸ ਤੋਂ ਇਲਾਵਾ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਵੀ ਤਾਇਨਾਤੀ ਕੀਤੀ ਗਈ ਹੈ। ਚੋਣਾਂ ਵਿਚ ਸਿਹਤ ਸੇਵਾਵਾਂ ਦੇ ਨਾਲ ਜੁੜੇ ਅਧਿਕਾਰੀਆਂ ਅਤੇ ਪੈਰਾਮੈਡੀਕਲ ਸਟਾਫ, ਟੈਕਨੀਸ਼ੀਅਨ ਨੂੰ ਡਿਊਟੀ ਵਿੱਚ ਰਾਹਤ ਦਿੱਤੀ ਗਈ ਹੈ। ਪੈਰਾ ਮੈਡੀਕਲ ਸਿਹਤ ਤੇ ਕਰਮਚਾਰੀ ਯੂਨੀਅਨ ਵੱਲੋਂ ਬੀਤੇ ਦਿਨੀਂ ਮੁੱਖ ਚੋਣ ਅਫ਼ਸਰ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਪੰਜਾਬ ਭਰ ਵਿਚ ਵੱਡੇ ਪੱਧਰ ’ਤੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜਿਸ ਤੋਂ ਬਾਅਦ ਕਮਿਸ਼ਨ ਵੱਲੋਂ ਪੱਤਰ ਜਾਰੀ ਕਰਦਿਆਂ ਚੋਣ ਡਿਊਟੀ ਤੋਂ ਮੈਡੀਕਲ ਸਟਾਫ਼ ਸਮੇਤ ਡਾਕਟਰ ਨਰਸ ਏ. ਐੱਨ. ਐੱਮ. ਆਦਿ ਨੂੰ ਰਾਹਤ ਦਿੱਤੀ ਗਈ। ਇਸ ਤੋਂ ਇਲਾਵਾ ਕਮਿਸ਼ਨ ਵੱਲੋਂ ਸਮੂਹ ਰਿਟਰਨਿੰਗ ਅਫ਼ਸਰ ਪੰਜਾਬ ਨੂੰ ਪੱਤਰ ਵੀ ਇਸ ਸਬੰਧੀ ਜਾਰੀ ਕੀਤਾ ਗਿਆ ਹੈ। ਪਰ ਇਸ ਸਭ ਦੇ ਬਾਵਜੂਦ ਡਾਕਟਰਾਂ ਸਮੇਤ ਸਿਹਤ ਸੇਵਾਵਾਂ ਨਾਲ ਜੁੜੇ ਮੁਲਾਜ਼ਮਾਂ ਦੀਆਂ ਡਿਊਟੀਆਂ ਆਉਣਾ ਹੈਰਾਨੀ ਵਾਲੀ ਗੱਲ ਹੈ।

ਇਹ ਵੀ ਪੜ੍ਹੋ - ਮੋਬਾਈਲ ਯੂਜ਼ਰਸ ਨੂੰ ਲੱਗੇਗਾ ਝਟਕਾ! ਜੂਨ ਦੇ ਮਹੀਨੇ ਮਹਿੰਗਾ ਹੋ ਸਕਦਾ ਹੈ 'ਰੀਚਾਰਜ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News