ਪ੍ਰਸ਼ਾਸਨ ਪਾਰਦਰਸ਼ੀ ਤੇ ਨਿਰਪੱਖ ਜ਼ਿਮਨੀ ਚੋਣ ਕਰਵਾਉਣ ਲਈ ਵਚਨਬੱਧ : ਰਿਟਰਨਿੰਗ ਅਫ਼ਸਰ

Tuesday, Jun 14, 2022 - 01:51 AM (IST)

ਪ੍ਰਸ਼ਾਸਨ ਪਾਰਦਰਸ਼ੀ ਤੇ ਨਿਰਪੱਖ ਜ਼ਿਮਨੀ ਚੋਣ ਕਰਵਾਉਣ ਲਈ ਵਚਨਬੱਧ : ਰਿਟਰਨਿੰਗ ਅਫ਼ਸਰ

ਸੰਗਰੂਰ/ਚੰਡੀਗੜ੍ਹ : ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜ਼ਿਮਨੀ ਚੋਣ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਵਾਉਣੀ ਯਕੀਨੀ ਬਣਾਈ ਜਾ ਰਹੀ ਹੈ। ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਚੋਣ ਗਤੀਵਿਧੀਆਂ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੱਲੋਂ ਵੀ ਵੋਟਰਾਂ ਨੂੰ ਕਿਸੇ ਵੀ ਢੰਗ ਨਾਲ ਪ੍ਰਭਾਵਿਤ ਨਾ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਨੈਸ਼ਨਲ ਹੈਰਾਲਡ ਕੇਸ: ਸਿਆਸੀ ਡਰਾਮੇ ਵਿਚਾਲੇ ED ਨੇ ਰਾਹੁਲ ਗਾਂਧੀ ਨੂੰ ਅੱਜ ਮੁੜ ਪੁੱਛਗਿੱਛ ਲਈ ਬੁਲਾਇਆ

ਜੋਰਵਾਲ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਸਰਕਾਰੀ ਇਮਾਰਤਾਂ ਤੋਂ ਸਾਰੇ ਰਾਜਨੀਤਕ ਇਸ਼ਤਿਹਾਰ ਉਤਾਰੇ ਜਾ ਚੁੱਕੇ ਹਨ ਤੇ ਪ੍ਰਾਈਵੇਟ ਇਮਾਰਤਾਂ ‘ਤੇ ਇਸ਼ਤਿਹਾਰ ਲਾਉਣ ਲਈ ਲਿਖਤੀ ਮਨਜ਼ੂਰੀ ਲੈਣੀ ਜ਼ਰੂਰੀ ਕੀਤੀ ਗਈ ਹੈ। ਜਨਤਕ ਥਾਵਾਂ ‘ਤੇ ਪੇਡ ਸਾਈਟਾਂ ‘ਤੇ ਹੀ ਚੋਣ ਪ੍ਰਚਾਰ ਦੀ ਮਨਜ਼ੂਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਗਤੀਵਿਧੀਆਂ ‘ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਵੱਲੋਂ 24 ਘੰਟੇ ਟੀ.ਵੀ. ਚੈਨਲਾਂ ਤੇ ਅਖ਼ਬਾਰਾਂ ਦੀਆਂ ਖ਼ਬਰਾਂ ਅਤੇ ਇਸ਼ਤਿਹਾਰਾਂ ‘ਤੇ ਵੀ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐੱਨ.ਬੀ.ਐੱਸ.ਏ. ਦੀਆਂ ਹਦਾਇਤਾਂ ਦੀ ਉਲੰਘਣਾ ਦੇ ਮਾਮਲੇ 'ਚ ਇਕ ਨਿੱਜੀ ਟੀ.ਵੀ. ਚੈਨਲ ਵਿਰੁੱਧ ਕਾਰਵਾਈ ਲਈ ਮੁੱਖ ਚੋਣ ਅਫ਼ਸਰ ਪੰਜਾਬ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਮੀਡੀਆ ਅਦਾਰਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਪੂਰੀ ਜ਼ਿੰਮੇਵਾਰੀ ਨਾਲ ਜ਼ਿਮਨੀ ਚੋਣ ਦੀ ਕਵਰੇਜ ਕਰਨ ਤੇ ਪੇਡ ਨਿਊਜ਼ ਜਾਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਵਾਲੀ ਕਿਸੇ ਵੀ ਗਤੀਵਿਧੀ ਵਿੱਚ ਸ਼ਮੂਲੀਅਤ ਨਾ ਕਰਨ।

ਖ਼ਬਰ ਇਹ ਵੀ : CM ਮਾਨ ਨੇ ਕਿਸਾਨਾਂ ਨੂੰ ਕੀਤੀ ਅਪੀਲ ਤਾਂ ਉਥੇ ਹੀ ਅਦਾਲਤ ਨੇ ਸਾਬਕਾ ਕਾਂਗਰਸੀ ਮੰਤਰੀ ਨੂੰ ਦਿੱਤਾ ਝਟਕਾ, ਪੜ੍ਹੋ Top 10

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News