ਰਾਤ ਸਮੇਂ ਝੋਨੇ ਦੀ ਕਟਾਈ ’ਤੇ ਪ੍ਰਸ਼ਾਸਨ ਦੀ ਸਖ਼ਤੀ, SDM ਨੇ ਮੌਕੇ ’ਤੇ ਜਾ ਕੇ ਰੋਕੀਆਂ ਕੰਬਾਈਨਾਂ

Thursday, Oct 22, 2026 - 04:11 PM (IST)

ਰਾਤ ਸਮੇਂ ਝੋਨੇ ਦੀ ਕਟਾਈ ’ਤੇ ਪ੍ਰਸ਼ਾਸਨ ਦੀ ਸਖ਼ਤੀ, SDM ਨੇ ਮੌਕੇ ’ਤੇ ਜਾ ਕੇ ਰੋਕੀਆਂ ਕੰਬਾਈਨਾਂ

ਗੁਰੂਹਰਸਹਾਏ (ਮਨਜੀਤ, ਪਵਨ ਸਿਕਰੀ) : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਕਟਾਈ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸੇ ਤਹਿਤ ਐੱਸ. ਡੀ. ਐੱਮ. ਗੁਰੂਹਰਸਹਾਏ ਹਰਦੀਪ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ ਰਾਤ ਸਮੇਂ ਚੈਕਿੰਗ ਦੌਰਾਨ ਝੋਨੇ ਦੀ ਕਟਾਈ ਕਰ ਰਹੀਆਂ ਦੋ ਕੰਬਾਈਨ ਹਾਰਵੈਸਟਰ ਮਸ਼ੀਨਾਂ ਨੂੰ ਰੋਕਿਆ ਗਿਆ ਅਤੇ ਉਨ੍ਹਾਂ ਨੂੰ ਰਾਤ ਸਮੇਂ ਝੋਨੇ ਦੀ ਕਟਾਈ ਕਰਨ ਤੋਂ ਮਨ੍ਹਾ ਕੀਤਾ ਗਿਆ।

ਐੱਸ. ਡੀ. ਐੱਮ. ਨੇ ਕਿਸਾਨਾਂ ਅਤੇ ਕੰਬਾਈਨ ਆਪਰੇਟਰਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਯਮਾਂ ਦੀ ਉਲੰਘਣਾ ਨੂੰ ਰੋਕਣ ਲਈ ਚੈਕਿੰਗ ਮੁਹਿੰਮ ਜਾਰੀ ਰਹੇਗੀ ਤਾਂ ਜੋ ਸਰਕਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ। ਇਸ ਦੌਰਾਨ ਸੁਪਰਡੈਂਟ ਕੇਵਲ ਕ੍ਰਿਸ਼ਨ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।


author

Babita

Content Editor

Related News