SDM ਤੇ DSP ਨੇ ਸ਼ਹਿਰ 'ਚੋਂ ਨਾਜਾਇਜ਼ ਕਬਜ਼ੇ ਹਟਵਾਏ

Tuesday, Mar 13, 2018 - 04:24 PM (IST)

SDM ਤੇ DSP ਨੇ ਸ਼ਹਿਰ 'ਚੋਂ ਨਾਜਾਇਜ਼ ਕਬਜ਼ੇ ਹਟਵਾਏ

ਸਰਦੂਲਗੜ੍ਹ (ਚੋਪੜਾ) — ਸਥਾਨਕ ਪ੍ਰਸ਼ਾਸਨ ਵਲੋਂ ਐੱਸ.ਡੀ.ਐੱਮ. ਸਰਦੂਲਗੜ੍ਹ ਲਤੀਫ ਅਹਿਮਦ ਅਤੇ ਡੀ.ਐੱਸ.ਪੀ. ਸੰਜੀਵ ਗੋਇਲ ਵਲੋਂ ਦੁਕਾਨਦਾਰਾਂ ਦੁਆਰਾ ਦੁਕਾਨਾਂ ਅੱਗੇ ਕੀਤੇ ਨਜਾਇਜ਼ ਕਬਜੇ ਹਟਵਾਏ ਅਤੇ ਮੇਨ ਸਿਰਸਾ ਮਾਨਸਾ ਸੜਕ ਤੋਂ ਫਲ ਅਤੇ ਸਬਜ਼ੀਆਂ ਦੀਆਂ ਰੇਹੜੀਆਂ ਨੂੰ ਪਿੱਛੇ ਕਰਵਾਇਆ। ਡੀ.ਐੱਸ.ਪੀ ਸੰਜੀਵ ਗੋਇਲ ਨੇ ਦੱਸਿਆ ਕਿ ਸ਼ਹਿਰ ਦੇ ਮੇਨ ਬਜ਼ਾਰਾਂ ਅਤੇ ਮੇਨ ਸੜਕ ਉਪਰ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਸਮਾਨ ਰੱਖ ਕੇ ਨਜਾਇਜ਼ ਕਬਜ਼ੇ ਕੀਤੇ ਗਏ ਹਨ, ਜਿਸ ਨਾਲ ਟ੍ਰੈਫਿਕ 'ਚ ਵਿਘਨ ਪੈਣ ਦੇ ਨਾਲ ਦੁਰਘਟਨਾਵਾਂ ਦਾ ਵੀ ਡਰ ਬਣਿਆ ਰਹਿੰਦਾ ਹੈ ਅਤੇ ਪਬਲਿਕ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਫਿਰ ਤੋਂ ਸਰਕਾਰੀ ਜਗ੍ਹਾ 'ਤੇ ਨਾਜਾਇਜ਼ ਕਬਜੇ ਕੀਤਾ ਗਏ ਤਾਂ ਉਨ੍ਹਾਂ ਦਾ ਸਾਮਾਨ ਜ਼ਬਤ ਕਰਕੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਤਹਿਸੀਲਦਾਰ ਸੰਧੂਰਾ ਸਿੰਘ,ਇੰਸਪੈਕਟਰ ਹਰਪ੍ਰੀਤ ਸਿੰਘ,ਟ੍ਰੈਫਿਕ ਇੰਚਾਰਜ ਅਵਤਾਰ ਸਿੰਘ, ਜੇ.ਈ. ਬੇਅੰਤ ਸਿੰਘ ਅਤੇ ਨਗਰ ਪੰਚਾਇਤ ਦੇ ਕਰਮਚਾਰੀ ਹਾਜ਼ਰ ਸਨ।


Related News