ਤਿਉਹਾਰਾਂ ਦੇ ਮੱਦੇਨਜ਼ਰ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਪ੍ਰਸ਼ਾਸਨ ਨੇ ਦੁਕਾਨਦਾਰਾਂ ਨੂੰ ਦਿੱਤੀ ਚਿਤਾਵਨੀ
Wednesday, Oct 30, 2024 - 09:14 PM (IST)
ਲੁਧਿਆਣਾ (ਗਣੇਸ਼) - ਤਿਉਹਾਰਾਂ ਕਾਰਨ ਲੁਧਿਆਣਾ ਦੇ ਬਾਜ਼ਾਰਾਂ 'ਚ ਟ੍ਰੈਫਿਕ ਸਮੱਸਿਆ ਦੇ ਮੱਦੇਨਜ਼ਰ ਪੁਲਸ ਪ੍ਰਸ਼ਾਸਨ ਵੱਲੋਂ ਲਾਊਡ ਸਪੀਕਰਾਂ ਰਾਹੀਂ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਅਨਾਉਂਸਮੈਂਟ ਕੀਤੇ ਜਾ ਰਹੇ ਹਨ। ਅਨਾਉਂਸਮੈਂਟ ਵਿੱਚ ਦੁਕਾਨਦਾਰਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਸਮਾਨ ਆਪਣੀ ਦੁਕਾਨ ਦੀ ਹੱਦ ਵਿੱਚ ਹੀ ਰੱਖਣ।
ਤੁਹਾਨੂੰ ਦੱਸ ਦੇਈਏ ਕਿ ਤਿਉਹਾਰਾਂ ਦੇ ਦਿਨਾਂ 'ਚ ਦੁਕਾਨਦਾਰ ਆਪਣੀਆਂ ਦੁਕਾਨਾਂ ਤੋਂ ਦੂਰ ਸੜਕਾਂ 'ਤੇ ਆਪਣੀਆਂ ਦੁਕਾਨਾਂ ਲਗਾਉਂਦੇ ਹਨ, ਜਿਸ ਕਾਰਨ ਟ੍ਰੈਫਿਕ ਜਾਮ ਦੀ ਸਮੱਸਿਆ ਬਣੀ ਰਹਿੰਦੀ ਹੈ। ਟ੍ਰੈਫਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਟ੍ਰੈਫਿਕ ਪੁਲਸ ਲਾਊਡ ਸਪੀਕਰ ਲਗਾ ਕੇ ਦੁਕਾਨਦਾਰਾਂ ਨੂੰ ਅਪੀਲ ਕਰ ਰਹੀ ਹੈ। ਅਪੀਲ ਕਰਨ ਤੋਂ ਬਾਅਦ ਵੀ ਜੇਕਰ ਕੋਈ ਦੁਕਾਨਦਾਰ ਟ੍ਰੈਫਿਕ ਜਾਮ ਦਾ ਕਾਰਨ ਬਣਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕਦੀ ਹੈ।