ਪੰਜਾਬ ਦੇ ਸਰਕਾਰੀ ਸਕੂਲਾਂ ''ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ
Thursday, Sep 10, 2020 - 08:03 AM (IST)
ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਨੇ ਅਹਿਮ ਫ਼ੈਸਲੈ ਲਿਆ ਹੈ। ਇਸ ਮੁਤਾਬਕ ਸਰਕਾਰੀ ਸਕੂਲਾਂ 'ਚ ਦਾਖ਼ਲਾ ਲੈਂਦੇ ਸਮੇਂ ਵਿਦਿਆਰਥੀਆਂ ਨੂੰ ਟਰਾਂਸਫਰ ਸਰਟੀਫਿਕੇਟ ਦੇਣ ਦੀ ਲੋੜ ਨਹੀਂ ਪਵੇਗੀ।
ਇਸ ਸਬੰਧੀ ਪੰਜਾਬ ਸਿੱਖਿਆ ਮਹਿਕਮੇ ਵੱਲੋਂ ਦਾਖ਼ਲੇ ਸਬੰਧੀ ਵਿਦਿਆਰਥੀਆਂ ਨੂੰ ਟਰਾਂਸਫਰ ਸਰਟੀਫਿਕੇਟ ਲਈ ਮਜ਼ਬੂਰ ਨਾ ਕਰਨ ਵਾਸਤੇ ਸਕੂਲ ਮੁਖੀਆਂ ਨੂੰ ਹਦਾਇਤ ਜਾਰੀ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਜਿਸਮ ਦੀ ਭੁੱਖ ਮਿਟਾਉਣ ਲਈ ਘਰੋਂ ਭਜਾਈ 14 ਸਾਲਾਂ ਦੀ ਕੁੜੀ, ਜਬਰ-ਜ਼ਿਨਾਹ ਮਗਰੋਂ ਦਿੱਤੀ ਧਮਕੀ
ਸਕੂਲ ਸਿੱਖਿਆ ਮਹਿਕਮੇ ਦੇ ਇਕ ਬੁਲਾਰੇ ਮੁਤਾਬਕ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਇਸ ਸਬੰਧ 'ਚ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਲਿਖੇ ਪੱਤਰ 'ਚ ਇਹ ਹਦਾਇਤਾਂ ਜਾਰੀ ਕੀਤੀਆਂ ਹਨ।
ਇਸ ਤੋਂ ਪਹਿਲਾਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦਾਖ਼ਲੇ ਸਬੰਧੀ ਟਰਾਂਸਫਰ ਸਰਟੀਫਿਕੇਟ ਦੀ ਪਾਬੰਦੀ ਖਤਮ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ 'ਚ ਦਾਖ਼ਲੇ ਦੇ ਸਬੰਧ 'ਚ ਕੋਈ ਮੁਸ਼ਕਲ ਨਾ ਆਵੇ ਅਤੇ ਅਜਿਹੇ ਵਿਦਿਆਰਥੀ ਸੌਖੇ ਤਰੀਕੇ ਨਾਲ ਸਰਕਾਰੀ ਸਕੂਲਾਂ 'ਚ ਦਾਖ਼ਲਾ ਲੈ ਸਕਣ।