ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਦੇ ਚਾਹਵਾਨ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਇਸ ਦਿਨ ਹੋਵੇਗਾ ਇਮਤਿਹਾਨ

Thursday, Sep 16, 2021 - 04:11 PM (IST)

ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਦੇ ਚਾਹਵਾਨ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਇਸ ਦਿਨ ਹੋਵੇਗਾ ਇਮਤਿਹਾਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲ਼ੇ ਵਾਸਤੇ ਇਮਤਿਹਾਨ 3 ਅਕਤੂਬਰ ਨੂੰ ਲੈਣ ਦਾ ਐਲਾਨ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ‘ਸੁਸਾਇਟੀ ਫਾਰ ਕੁਆਲਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਰਸ ਸਟੂਡੈਂਟਸ ਪੰਜਾਬ’ ਵੱਲੋਂ 9ਵੀਂ ਤੋਂ 12ਵੀਂ ਵਿੱਚ ਦਾਖ਼ਲੇ ਲਈ ਇਮਤਿਹਾਨ 3 ਅਕਤੂਬਰ, 2021 ਨੂੰ ਬਾਅਦ ਦੁਪਹਿਰ 2.30 ਵਜੋ ਤੋਂ 4.30 ਵਜੇ ਤੱਕ ਲਿਆ ਜਾਵੇਗਾ। ਬੁਲਾਰੇ ਅਨੁਸਾਰ ਵਿਦਿਆਰਥੀਆਂ ਦੇ ਰੋਲ ਨੰਬਰ ਅਤੇ ਇਮਤਿਹਾਨ ਸੈਂਟਰਾਂ ਦੀ ਸੂਚੀ ਛੇਤੀ ਹੀ ਵੈਬਸਾਈਟ ’ਤੇ ਅਪਲੋਡ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਹਾਈ ਅਲਰਟ ਮਗਰੋਂ 'ਚੰਡੀਗੜ੍ਹ' 'ਚ ਵੀ ਸਖ਼ਤੀ, ਡਰੋਨ ਉਡਾਉਣ 'ਤੇ ਰੋਕ ਸਣੇ ਇਹ ਹੁਕਮ ਜਾਰੀ

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਗ਼ਰੀਬ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ ਲਈ ਤਲਵਾੜਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਬਠਿੰਡਾ, ਫਿਰੋਜ਼ਪੁਰ, ਮੋਹਾਲੀ ਅਤੇ ਗੁਰਦਾਸਪੁਰ ਵਿਖੇ 10 ਮੈਰੀਟੋਰੀਅਰਸ ਸਕੂਲ ਚਲਾਏ ਜਾ ਰਹੇ ਹਨ। ਇਨ੍ਹਾਂ ਵਿਚੋਂ ਤਲਵਾੜਾ ਮੈਰੀਟੋਰੀਅਸ ਸਕੂਲ ਵਿਖੇ 9ਵੀਂ ਤੋਂ 12ਵੀਂ ਅਤੇ ਬਾਕੀ ਮੈਰੀਟੋਰੀਅਸ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਵਿੱਚ ਦਾਖ਼ਲੇ ਲਈ ਇਮਤਿਹਾਨ ਲਿਆ ਜਾਣਾ ਹੈ। ਇਨ੍ਹਾਂ ਸਕੂਲਾਂ ਵਿੱਚ ਸਾਇੰਸ ਲੈਬ, ਰਿਹਾਇਸ਼ੀ ਸਟਾਫ਼ ਕੁਆਰਟਰਾਂ, ਕੁੜੀਆਂ ਤੇ ਮੁੰਡਿਆਂ ਦੇ ਵੱਖਰੇ ਹੋਸਟਲ ਅਤੇ ਖੁੱਲ੍ਹੇ ਖੇਡ ਮੈਦਾਨਾਂ ਦੀਆਂ ਸਹੂਲਤਾਂ ਹਨ।

ਇਹ ਵੀ ਪੜ੍ਹੋ : ਨਾਭਾ ਦੇ ਪਿੰਡ 'ਚ ਖ਼ੌਫ਼ਨਾਕ ਵਾਰਦਾਤ, ਠੇਕੇ ਦੇ ਕਰਿੰਦੇ ਨੂੰ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਮਾਰੀ ਗੋਲੀ

ਇਹ ਸਕੂਲ ਸ਼ਾਨਦਾਰ ਮੈੱਸ, ਸਮਾਰਟ ਕਲਾਸਰੂਮਾਂ ਅਤੇ ਬਹੁ-ਗਿਣਤੀ ਕਿਤਾਬਾਂ ਵਾਲੀਆਂ ਲਾਈਬ੍ਰੇਰੀਆਂ ਆਦਿ ਨਾਲ ਲੈਸ ਹਨ। ਇਨ੍ਹਾਂ ਦਾ ਮਕਸਦ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣਾ ਅਤੇ ਭਵਿੱਖ ਵਾਸਤੇ ਉਨ੍ਹਾਂ ਨੂੰ ਤਿਆਰ ਕਰਨਾ ਹੈ। ਬੁਲਾਰੇ ਅਨੁਸਾਰ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ, ਵਰਦੀ ਅਤੇ ਰਹਿਣ-ਸਹਿਣ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਮੁਕਾਬਲੇ ਵਾਲੇ ਇਮਤਿਹਾਨਾਂ ਲਈ ਫ਼ੀਸ ਵੀ ਸੁਸਾਇਟੀ ਵਲੋਂ ਅਦਾ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਹੁਣ SIT ਕਰੇਗੀ ਸਿਮਰਜੀਤ ਬੈਂਸ ਖ਼ਿਲਾਫ਼ ਜਬਰ-ਜ਼ਿਨਾਹ ਮਾਮਲੇ ਦੀ ਜਾਂਚ

ਸਕੂਲਾਂ ਵਿੱਚ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਾਉਣ ਲਈ ਪੂਰੇ ਕੈਂਪਸ ਵਿੱਚ ਢੁਕਵੀਂ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਨਿਯਮਿਤ ਪੜ੍ਹਾਈ ਤੋਂ ਇਲਾਵਾ ਇਨ੍ਹਾਂ ਸਕੂਲਾਂ ਵਿੱਚ ਜੇ. ਈ. ਈ., ਐਨ. ਈ. ਈ. ਟੀ., ਜੀ. ਐਲ. ਏ.ਟੀ. ਆਰ. ਆਦਿ ਦੇ ਮੁਕਾਬਲੇ ਵਾਲੇ ਇਮਤਿਹਾਨਾਂ ਵਾਸਤੇ ਵਿਦਿਆਰਥੀਆਂ ਨੂੰ ਤਿਆਰੀ ਵੀ ਕਰਵਾਈ ਜਾਂਦੀ ਹੈ। ਹੁਣ ਇਨ੍ਹਾਂ ਸਕੂਲਾਂ ਵਿੱਚ ਐਨ. ਡੀ. ਏ. ’ਚ ਜਾਣ ਵਾਲੇ ਚਾਹਵਾਨ ਵਿਦਿਆਰਥੀਆਂ ਨੂੰ ਸਿਖਲਾਈ ਵੀ ਦਿੱਤੀ ਜਾਂਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News