‘ਸਕੂਲਜ਼ ਆਫ ਐਮੀਨੈਂਸ’ 'ਚ ਪੜ੍ਹਨ ਦੇ ਚਾਹਵਾਨ ਵਿਦਿਆਰਥੀ ਖਿੱਚ ਲੈਣ ਤਿਆਰੀ, ਦਾਖ਼ਲੇ ਲਈ ਪੋਰਟਲ ਲਾਂਚ
Tuesday, Feb 21, 2023 - 09:13 PM (IST)

ਚੰਡੀਗੜ੍ਹ : ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 117 ‘ਸਕੂਲਜ਼ ਆਫ ਐਮੀਨੈਂਸ’ ਵਿੱਚ ਦਾਖ਼ਲੇ ਲਈ ਪੋਰਟਲ ਲਾਂਚ ਕੀਤਾ। ਪੋਰਟਲ www.ePunjabschools.gov.in/school-eminence/ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ ਸੂਬੇ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣਗੇ।
ਇਹ ਵੀ ਪੜ੍ਹੋ : ਪ੍ਰੀਪੇਡ ਬਿਜਲੀ ਮੀਟਰ ਯੋਜਨਾ ਨੇ ਵਧਾਈ ਲੋਕਾਂ ਦੀ ਚਿੰਤਾ; ਜਾਣੋ ਕਿਵੇਂ ਕਰਦੈ ਕੰਮ ਤੇ ਕੀ ਹਨ ਮੀਟਰ ਦੇ ਲਾਭ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਦੇ ਜੀਵਨ ਨੂੰ ਨਵੀਂ ਦਿਸ਼ਾ ਦੇ ਕੇ ਉਨ੍ਹਾਂ ਦੇ ਜੀਵਨ ਨੂੰ ਬਦਲਣ ਦਾ ਕੰਮ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਸਕੂਲਜ਼ ਆਫ਼ ਐਮੀਨੈਂਸ ਬਿਹਤਰੀਨ ਸਹੂਲਤਾਂ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹਨ ਤਾਂ ਜੋ ਵਿਦਿਆਰਥੀਆਂ ਨੂੰ ਵਿਸ਼ਵ ਭਰ ਵਿੱਚ ਮੁਕਾਬਲਾ ਕਰਨ ਦੇ ਯੋਗ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ : ਕਿਸਾਨ ਫਿਰ ਕਰਨਗੇ ਰੇਲਾਂ ਦਾ ਚੱਕਾ ਜਾਮ, ਪੜ੍ਹੋ ਕਦੋਂ ਤੇ ਕਿੱਥੇ ਰੋਕੀਆਂ ਜਾਣਗੀਆਂ ਟਰੇਨਾਂ
ਮੁੱਖ ਮੰਤਰੀ ਨੇ ਕਿਹਾ ਕਿ ਤਕਰੀਬਨ ਇਕ ਮਹੀਨਾ ਪਹਿਲਾਂ, ਪਹਿਲਾ ‘ਸਕੂਲ ਆਫ਼ ਐਮੀਨੈਂਸ’ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਮੈਡੀਕਲ (ਐਮ.ਬੀ.ਬੀ.ਐੱਸ.), ਆਈ.ਆਈ.ਟੀ., ਐੱਮ.ਬੀ.ਏ ਅਤੇ ਕਾਨੂੰਨ ਦੇ ਖੇਤਰ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀ 21ਵੀਂ ਸਦੀ ਦੇ ਮੁਕਾਬਲੇ ਦੇ ਯੁੱਗ ਦੇ ਹਾਣ ਦੇ ਬਣ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਨੂੰ ਬਿਹਤਰੀਨ ਬਣਾਉਣ ਵਿੱਚ ਵੱਡੀ ਭੂਮਿਕਾ ਨਿਭਾਉਣਗੇ।
ਇਹ ਵੀ ਪੜ੍ਹੋ : ਪ੍ਰਿੰਸ ਹੈਰੀ ਦਾ ਕੁਆਰਾਪਣ ਭੰਗ ਕਰਨ ਵਾਲੀ 40 ਸਾਲਾ ਜਨਾਨੀ ਆਈ ਸਾਹਮਣੇ, ਦੱਸੀ 2001 ਦੀ ਘਟਨਾ
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ 75 ਫ਼ੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ, ਜਦੋਂ ਕਿ ਬਾਕੀ 25 ਫ਼ੀਸਦੀ ਸੀਟਾਂ ਪ੍ਰਾਈਵੇਟ ਸਕੂਲਾਂ ਲਈ ਰਾਖਵੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਮਾਪੇ ਇਸ ਪੋਰਟਲ 'ਤੇ 10 ਮਾਰਚ ਤੱਕ ਅਪਲਾਈ ਕਰ ਸਕਦੇ ਹਨ ਅਤੇ ਇਹ ਯਕੀਨੀ ਬਣਾ ਸਕਦੇ ਹਨ ਕਿ ਉਨ੍ਹਾਂ ਦੇ ਬੱਚੇ ਸਿੱਖਿਆ ਦੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ