ਹੁਣ ਬੱਚਾ ਗੋਦ ਲੈਣਾ ਹੋਵੇਗਾ ਹੋਰ ਆਸਾਨ, ਹਰ ਜ਼ਿਲ੍ਹੇ ''ਚ ਖੁੱਲ੍ਹੇਗੀ ਅਡਾਪਸ਼ਨ ਏਜੰਸੀ, ਪੜ੍ਹੋ ਪੂਰੀ ਖ਼ਬਰ
Wednesday, Aug 07, 2024 - 04:59 AM (IST)
ਚੰਡੀਗੜ੍ਹ (ਅੰਕੁਰ)- ਪੰਜਾਬ ਸਰਕਾਰ ਵੱਲੋਂ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਹਰ ਜ਼ਿਲ੍ਹੇ ’ਚ ਅਡਾਪਸ਼ਨ ਏਜੰਸੀ ਸਥਾਪਿਤ ਕੀਤੀ ਜਾ ਰਹੀ ਹੈ ਤੇ ਬੇਸਹਾਰਾ ਤੇ ਅਨਾਥ ਬੱਚਿਆਂ ਨੂੰ ਗੋਦ ਲੈਣ ਸਬੰਧੀ ਢਾਂਚੇ ਨੂੰ ਮਜ਼ਬੂਤ ਕਰਨ ਲਈ 172 ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਜਾ ਰਹੀ ਹੈ।
ਮਹਾਤਮਾ ਗਾਂਧੀ ਸਟੇਟ ਇੰਸਟੀਚਿਊਸ਼ਨ ਫਾਰ ਪਬਲਿਕ ਐਡਮਨਿਸਟ੍ਰੇਸ਼ਨ, ਚੰਡੀਗੜ੍ਹ ਵਿਖੇ ਅਡਾਪਸ਼ਨ ਰੈਗੂਲੇਸ਼ਨ, 2022 ਸਬੰਧੀ ਸਬਾ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਅਨਾਥ ਬੱਚਿਆਂ ਦੀ ਦੇਖਭਾਲ ਲਈ ਲਗਾਤਾਰ ਕੰਮ ਕਰ ਰਹੀ ਹੈ। ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨਾਲ ਜੁੜੀਆਂ ਵੱਖ-ਵੱਖ ਗ਼ੈਰ ਸਰਕਾਰੀ ਸੰਸਥਾਵਾਂ ਨੂੰ ਪ੍ਰਤੀ ਸਾਲ 26 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਫੌਜੀ ਪਤੀ ਡਿਊਟੀ 'ਤੇ ਰਹਿੰਦੈ ਬਾਹਰ, ਪਿੱਛੋਂ ਜੇਠ ਨਾਲ ਬਣ ਗਏ ਨਾਜਾਇਜ਼ ਸਬੰਧ, ਧੀ ਨੇ ਦੇਖ ਲਿਆ ਤਾਂ ਮਾਂ ਬਣੀ ਹੈਵਾਨ
ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਹੀ ਢੰਗ ਨਾਲ ਲਾਗੂ ਕਰਦਿਆਂ ਵਿਭਾਗ ਵੱਲੋਂ 300 ਤੋਂ ਵੱਧ ਬੇਸਹਾਰਾ ਤੇ ਅਨਾਥ ਬੱਚਿਆਂ ਨੂੰ ਗੋਦ ਦਿਵਾਉਂਦਿਆਂ ਉਨ੍ਹਾਂ ਨੂੰ ਪਰਿਵਾਰਕ ਮਾਹੌਲ ਦਿੱਤਾ ਗਿਆ ਹੈ। ਉਨ੍ਹਾਂ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਸੂਬੇ ’ਚ ਪ੍ਰਾਪਤ ਹੋਣ ਵਾਲੀਆਂ ਬੱਚਾ ਗੋਦ ਲੈਣ ਸਬੰਧੀ ਅਰਜ਼ੀਆਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਨੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਬੱਚੇ ਨੂੰ ਗੋਦ ਲੈਣ ਉਪਰੰਤ ਮਾਪਿਆਂ ਨੂੰ ਬੱਚੇ ਦੇ ਜਨਮ ਸਰਟੀਫਿਕੇਟ ’ਚ ਇੰਦਰਾਜ ਕਰਵਾਉਣ ਲਈ ਆਉਣ ਵਾਲੀਆਂ ਮੁਸ਼ਕਲਾਂ ਨੂੰ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਇਨ੍ਹਾਂ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਜੇ ਕਿਸੇ ਵਿਦੇਸ਼ੀ ਜੋੜੇ ਜਾਂ ਬਾਹਰਲੇ ਸੂਬਿਆਂ ਦੇ ਜੋੜਿਆ ਵੱਲੋਂ ਅਪਣਾਇਆ ਜਾਂਦਾ ਹੈ ਤਾਂ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ- ਫੇਸਬੁੱਕ 'ਤੇ ਬਣੀ ਦੋਸਤ ਕਰ ਰਹੀ ਸੀ ਕੈਨੇਡਾ ਜਾਣ ਦੀ ਜ਼ਿੱਦ, ਗੁੱਸੇ 'ਚ ਨੌਜਵਾਨ ਨੇ ਗਲ਼ਾ ਵੱਢ ਕੇ ਕਰ'ਤਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e