ਪੰਜਾਬ ਭਰ ਦੀਆਂ ਮੰਡੀਆਂ ਹੋਣਗੀਆਂ ਬੰਦ! ਚਿੰਤਾ ''ਚ ਪਏ ਕਿਸਾਨ
Friday, Sep 27, 2024 - 10:01 AM (IST)
ਖੰਨਾ (ਬਿਪਨ): ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਦੇ ਆੜ੍ਹਤੀਆਂ ਵੱਲੋਂ 30 ਤਰੀਕ ਤੱਕ ਦਾਣਾ ਮੰਡੀ ’ਚ ਪਰਮਲ ਝੋਨਾ ਦੀ ਖ਼ਰੀਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਜੇਕਰ ਕੇਂਦਰ ਸਰਕਾਰ ਨੇ ਅੜ੍ਹਤੀਆਂ ਦੀਆਂ ਮੰਗਾਂ ਨਾ ਮੰਨੀਆਂ ਦਾ ਆੜ੍ਹਤੀਆਂ ਵੱਲੋਂ 1 ਅਕਤੂਬਰ ਤੋਂ ਹੜਤਾਲ ਦੀ ਚਿਤਾਵਨੀ ਦਿੱਤੀ ਗਈ ਹੈ। ਇਹ ਫ਼ੈਸਲਾ ਆੜ੍ਹਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਦੀ ਅਗਵਾਈ ’ਚ ਮੰਡੀ ’ਚ ਹੋਈ ਬੈਠਕ ਦੌਰਾਨ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਸੁਨੀਲ ਜਾਖੜ ਨੇ ਦਿੱਤਾ ਅਸਤੀਫ਼ਾ? ਭਾਜਪਾ ਆਗੂ ਨੇ ਦਿੱਤਾ ਵੱਡਾ ਬਿਆਨ
ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਤਿੰਨ ਸਾਲਾਂ ਪਹਿਲਾਂ ਉਨ੍ਹਾਂ ਦੀ ਆੜ੍ਹਤ ਦਾ ਕਮਿਸ਼ਨ 46 ਰੁਪਏ ਪ੍ਰਤੀ ਕੁਇੰਟਲ ਫਰੀਜ ਕਰ ਦਿੱਤਾ ਸੀ, ਜਦਕਿ ਉਨ੍ਹਾਂ ਦੀ ਮੰਗ ਹੈ ਕਿ ਆੜ੍ਹਤ 2.5 ਫੀਸਦੀ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਦਿੱਤੀ ਜਾਵੇ, ਇਸ ਦੇ ਨਾਲ ਹੀ ਲੇਬਰ ਦੀ ਕੱਟੀ ਈ.ਪੀ.ਐੱਫ. ਤੇ ਐੱਫ.ਸੀ.ਆਈ. ਵੱਲੋਂ ਕੁਝ ਕਿਸਾਨਾਂ ਦੇ ਦੱਬੇ ਪੈਸੇ ਵਾਪਸ ਕਰਨ ਦੀ ਮੰਗ ਹੈ। ਇਸ ਸਬੰਧੀ ਕੇਂਦਰੀ ਫੂਡ ਸਪਲਾਈ ਮੰਤਰੀ ਨਾਲ 20 ਸਤੰਬਰ ਨੂੰ ਬੈਠਕ ਸੀ। ਕੇਂਦਰੀ ਮੰਤਰੀ ਵੱਲੋਂ ਰਿਪੋਰਟ ਮੰਗਵਾ ਕੇ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਜੇਕਰ ਕੇਂਦਰ ਸਰਕਾਰ ਨੇ ਮਸਲਾ ਹੱਲ ਨਾ ਕੀਤਾ ਤਾਂ 1 ਅਕਤੂਬਰ ਤੋਂ ਆੜ੍ਹਤੀ ਪੰਜਾਬ ਭਰ ਦੀਆਂ ਮੰਡੀਆਂ ’ਚ ਹੜਤਾਲ ਕਰਨ ਲਈ ਮਜ਼ਬੂਰ ਹੋਣਗੇ।
ਹਰਬੰਸ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੈਲਰਾਂ ਲਈ ਹਾਲੇ ਤਕ ਪਾਲਿਸੀ ਹੀ ਨਹੀਂ ਲਿਆਂਦੀ ਗਈ। ਕੋਈ ਪਾਲਿਸੀ ਨਾ ਹੋਣ ਕਰਕੇ ਪੋਰਟਲ ’ਤੇ ਕਾਗਜ਼-ਪੱਤਰ ਅਪਲੋਡ ਨਹੀਂ ਕੀਤੇ ਜਾ ਸਕਦੇ । ਇਸ ਦੇ ਨਾਲ ਹੀ ਪੰਜਾਬ ਦੇ ਦੋਗਾਮਾਂ ਨਵੇਂ ਚੌਲ ਰੱਖਣ ਲਈ ਥਾਂ ਹੀ ਨਹੀਂ ਹੈ ਜਿਸ ਕਰਕੇ ਗੋਦਾਮਾਂ ’ਚ ਥਾਂ ਨਹੀਂ ਹੈ। ਹੁਣ ਸ਼ੈਲਰ ਮਾਲਕ ਵੀ ਹੜਤਾਲ ’ਤੇ ਹਨ। ਜਿਸ ਕਰਕੇ ਮੰਡੀ ’ਚ ਆਉਣ ਵਾਲੀ ਫ਼ਸਲ ਨੂੰ ਲਿਫਟ ਕਰਨ ਦੀ ਸਮੱਸਿਆ ਆਵੇਗੀ।
ਇਹ ਖ਼ਬਰ ਵੀ ਪੜ੍ਹੋ - ਸਾਵਧਾਨ! ਇਕ ਗ਼ਲਤੀ 'ਤੇ ਹੋ ਸਕਦੈ 50 ਹਜ਼ਾਰ ਤਕ ਦਾ ਜੁਰਮਾਨਾ, ਪੜ੍ਹੋ ਨਵੀਂ 'ਰੇਟ ਲਿਸਟ'
ਉੱਥੇ ਹੀ 30 ਤਾਰੀਖ਼ ਤਕ ਝੋਨੇ ਦੀ ਖਰੀਦ ਦੇ ਇਨਕਾਰ ਅਤੇ 1 ਅਕਤੂਬਰ ਤੋਂ ਮੰਡੀਆਂ ਬੰਦ ਹੋਣ ਦੇ ਐਲਾਨ ਨਾਲ ਕਿਸਾਨ ਚਿੰਤਾ ਵਿਚ ਪੈ ਗਏ ਹਨ। ਕਿਸਾਨ ਅੰਮ੍ਰਿਤ ਸਿੰਘ ਬੈਨੀਪਾਲ ਨੇ ਕਿਹਾ ਕਿ ਝੋਨੇ ਦੀ ਫ਼ਸਲ ਮੰਡੀਆਂ ਚ ਆ ਰਹੀ ਹੈ। ਕੇਂਦਰ ਤੇ ਸੂਬਾ ਸਰਕਾਰਾਂ ਨੂੰ ਮਸਲੇ ਦਾ ਹੱਲ ਕਰਨਾ ਚਾਹੀਦਾ ਤਾਂ ਜੋ ਕਿਸਾਨਾਂ ਦੀ ਫ਼ਸਲ ਨਾ ਰੁਲੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8