SGPC ਪ੍ਰਧਾਨ ਧਾਮੀ ਨੇ ਤੇਗਬੀਰ ਸਿੰਘ ਨੂੰ ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ ’ਤੇ ਪਹੁੰਚਣ ’ਤੇ ਦਿੱਤੀ ਵਧਾਈ
Thursday, Aug 29, 2024 - 08:22 PM (IST)
ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ ’ਤੇ ਪਹੁੰਚਣ ਵਾਲੇ 5 ਸਾਲਾ ਸਿੱਖ ਬੱਚੇ ਕਾਕਾ ਤੇਗਬੀਰ ਸਿੰਘ ਨੂੰ ਵਧਾਈ ਦਿੱਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਤੇਗਬੀਰ ਸਿੰਘ ਨੇ ਛੋਟੀ ਉਮਰ ਵਿਚ ਅਫ਼ਰੀਕਾ ਦੀ ਮਾਊਂਟ ਕਿਲੀਮੰਜਾਰੋ ਚੋਟੀ ’ਤੇ ਪਹੁੰਚ ਕੇ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ, ਇਸ ਨਾਲ ਸਿੱਖ ਕੌਮ ਦਾ ਮਾਨ ਪੂਰੀ ਦੁਨੀਆ ਅੰਦਰ ਹੋਰ ਵੀ ਵਧ ਗਿਆ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੁਨੀਆ ਅੰਦਰ ਸਿੱਖਾਂ ਨੇ ਹਰ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕਾਕਾ ਤੇਗਬੀਰ ਸਿੰਘ ਵੱਲੋਂ ਚੋਟੀ ’ਤੇ ਨਿਸ਼ਾਨ ਸਾਹਿਬ ਝੁਲਾ ਕੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨੂੰ ਸਤਿਕਾਰ ਦਿੱਤਾ ਗਿਆ ਹੈ। ਐਡਵੋਕੇਟ ਧਾਮੀ ਨੇ ਕਾਕਾ ਤੇਗਬੀਰ ਸਿੰਘ ਦੇ ਪਰਿਵਾਰ ਅਤੇ ਉਸ ਦੇ ਕੋਚ ਨੂੰ ਵਧਾਈ ਦਿੰਦਿਆਂ ਇਸ ਸਿੱਖ ਬੱਚੇ ਲਈ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਦੀ ਅਰਦਾਸ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨੌਜਵਾਨਾਂ ਅਤੇ ਖਾਸ ਕਰਕੇ ਬੱਚਿਆਂ ਨੂੰ ਕਾਕਾ ਤੇਗਬੀਰ ਸਿੰਘ ਦੀ ਇਸ ਉਪਲੱਬਧੀ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਨਹੀਂ ਰਿਲੀਜ਼ ਹੋਵੇਗੀ ਕੰਗਨਾ ਦੀ Emergency ! ਸਿੱਖ ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Related News
ਸਰਕਾਰ ਵਲੋਂ ਪਾਸ ਕਾਨੂੰਨਾਂ ਦੀਆਂ ਊਣਤਾਈਆਂ ਤੋਂ ਸੰਗਤ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਜ਼ਿੰਮੇਵਾਰੀ: ਐਡਵੋਕੇਟ ਧਾਮੀ
