ਪੈਟਰੋਲ ਪੰਪ ਆਪ੍ਰੇਟਰਾਂ ਲਈ ਕੋਵਿਡ-19 ਦੀ ਰੋਕਥਾਮ ਸਬੰਧੀ ਐਡਵਾਇਜ਼ਰੀ ਜਾਰੀ

Friday, May 01, 2020 - 02:28 PM (IST)

ਪੈਟਰੋਲ ਪੰਪ ਆਪ੍ਰੇਟਰਾਂ ਲਈ ਕੋਵਿਡ-19 ਦੀ ਰੋਕਥਾਮ ਸਬੰਧੀ ਐਡਵਾਇਜ਼ਰੀ ਜਾਰੀ

ਚੰਡੀਗੜ੍ਹ (ਅਸ਼ਵਨੀ) : ਕੋਰੋਨਾ ਵਾਇਰਸ ਮਹਾਮਾਰੀ ਨੂੰ ਠੱਲ੍ਹ ਪਾਉਣ ਦੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਸਰਕਾਰ ਨੇ ਪੈਟਰੋਲ ਪੰਪ ਪ੍ਰਬੰਧਕਾਂ ਅਤੇ ਆਪ੍ਰੇਟਰਾਂ ਨੂੰ ਫਿਲਿੰਗ ਸਟੇਸ਼ਨਾਂ ਨੂੰ ਸਾਫ, ਸਵੱਛ ਅਤੇ ਰੋਗਾਣੂ-ਮੁਕਤ ਰੱਖਣ ਸਬੰਧੀ ਐਡਵਾਇਜ਼ਰੀ ਜਾਰੀ ਕੀਤੀ ਹੈ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰਕਾਰ ਨੇ ਪੈਟਰੋਲ ਪੰਪ ਪ੍ਰਬੰਧਕਾਂ/ ਆਪ੍ਰੇਟਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਿਰਫ ਲੋੜੀਂਦੇ ਸਟਾਫ਼ ਦੀ ਤਾਇਨਾਤੀ ਕਰਨ ਜਾਂ ਸਟਾਫ ਨੂੰ ਸ਼ਿਫਟਾਂ 'ਚ      ਬੁਲਾਇਆ ਜਾਵੇ । ਬੁਲਾਰੇ ਨੇ ਅੱਗੇ ਕਿਹਾ ਹੈ ਕਿ ਤੇਜ਼ ਬੁਖਾਰ/ਖੰਘ/ ਛਿੱਕਾਂ, ਸਾਹ ਲੈਣ 'ਚ ਤਕਲੀਫ ਤੋਂ ਪੀੜਤ ਕਰਮਚਾਰੀ ਨੂੰ ਸਵੈ-ਇੱਛਾ ਨਾਲ ਇਸ ਦੀ ਰਿਪੋਰਟ ਪੈਟਰੋਲ ਪੰਪ ਦੇ ਮੈਨੇਜਰ ਨੂੰ ਦੇਣੀ ਚਾਹੀਦੀ ਹੈ ਅਤੇ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਇਸ ਤੋਂ ਇਲਾਵਾ ਮਜ਼ਦੂਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਇਕ-ਦੂਜੇ ਨੂੰ ਵਧਾਈ ਦੇਣ/ ਮਿਲਣ ਸਮੇਂ ਹੱਥ ਨਾ ਮਿਲਾਉਣ ਅਤੇ ਜੱਫ਼ੀ ਨਾ ਪਾਉਣ।

ਇਹ ਵੀ ਪੜ੍ਹੋ ► ਜਲੰਧਰ 'ਚ ਮੁੜ ਕੋਰੋਨਾ ਦਾ ਧਮਾਕਾ, 16 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ

ਗਾਹਕਾਂ ਲਈ ਹੱਥ ਧੋਣ ਵਾਲੀ ਮਸ਼ੀਨ ਦਾ ਬੰਦੋਬਸਤ ਕੀਤਾ ਜਾਵੇ
ਪੈਟਰੋਲ ਪੰਪ ਮਾਲਕਾਂ ਨੂੰ ਜਾਰੀ ਸਲਾਹ ਅਨੁਸਾਰ ਉਹ ਸਟਾਫ਼ / ਵਰਕਰਾਂ ਅਤੇ ਆਉਣ ਵਾਲੇ ਗਾਹਕਾਂ ਲਈ ਪੈਰ ਨਾਲ ਚੱਲਣ ਵਾਲੀ ਹੱਥ ਧੋਣ ਵਾਲੀ ਮਸ਼ੀਨ ਦਾ ਬੰਦੋਬਸਤ ਕਰਨ। ਅਜਿਹੀਆਂ ਮਸ਼ੀਨਾਂ ਅੱਗੇ ਨਿਰਧਾਰਤ ਦੂਰੀ ਮੁਤਾਬਕ ਚੱਕਰ ਲਾਏ ਜਾਣ ਤਾਂ ਜੋ ਘੱਟੋ-ਘੱਟ 1 ਮੀਟਰ ਦੀ ਦੂਰੀ ਬਰਕਰਾਰ ਰੱਖੀ ਜਾ ਸਕੇ। ਅਲਕੋਹਲ ਆਧਾਰਤ ਸੈਨੀਟਾਈਜ਼ਰ (ਘੱਟੋ ਘੱਟ 70% ਈਥਾਈਲ ਅਲਕੋਹਲ ਵਾਲਾ) ਸਟਾਫ / ਕਰਮਚਾਰੀਆਂ ਲਈ ਪੈਟਰੋਲ ਪੰਪਾਂ 'ਤੇ ਲਾਇਆ ਜਾਣਾ ਚਾਹੀਦਾ ਹੈ ।ਮਾਲਕ/ ਸਟਾਫ / ਕਰਮਚਾਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਘਰੋਂ ਬਾਹਰ ਨਿਕਲਣ ਤੋਂ ਲੈ ਕੇ ਵਾਪਸ ਘਰ 'ਚ ਦਾਖਲ ਹੋਣ ਤੱਕ ਕੱਪੜੇ ਦਾ ਮਾਸਕ ਪਹਿਨ ਕੇ ਰੱਖਣ। ਕਰਮਚਾਰੀ ਚਾਹ ਬ੍ਰੇਕ/ਲੰਚ ਬਰੇਕ ਦੇ ਸਮੇਂ ਖਾਣ-ਪੀਣ ਦੀਆਂ ਚੀਜ਼ਾਂ ਨੂੰ ਛੂਹਣ ਤੋਂ ਪਹਿਲਾਂ ਚੰਗੀ ਤਰ੍ਹਾਂ ਹੱਥ ਧੋਣ।

ਇਹ ਵੀ ਪੜ੍ਹੋ ► ਕੈਪਟਨ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਪ੍ਰਵਾਸੀ ਮਜ਼ਦੂਰਾਂ ਨੂੰ ਭੇਜਣ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣ     

ਕੀਟਾਣੂ-ਮੁਕਤ ਕਰਨ ਸਬੰਧੀ ਵੀ ਦਿਸ਼ਾ-ਨਿਰਦੇਸ਼ ਜਾਰੀ
ਸੂਬਾ ਸਰਕਾਰ ਨੇ ਪੈਟਰੋਲ ਪੰਪਾਂ ਨੂੰ ਕੀਟਾਣੂ-ਮੁਕਤ ਕਰਨ ਸਬੰਧੀ ਵੀ ਦਿਸ਼ਾ-ਨਿਰਦੇਸ਼ ਦਿੱਤੇ ਹਨ। ਸਫਾਈ ਕਰਮਚਾਰੀਆਂ ਨੂੰ ਪਖਾਨਿਆਂ ਲਈ ਸਾਫ-ਸਫਾਈ ਉਪਕਰਣਾਂ ਦੇ ਵੱਖਰੇ ਸੈੱਟ (ਮੌਬਸ, ਨਾਈਲੋਨ ਸਕ੍ਰਬਰ) ਅਤੇ ਸਿੰਕ ਅਤੇ ਕਮੋਡ ਲਈ ਵੱਖਰੇ ਸੈੱਟ ਦੀ ਵਰਤੋਂ ਕਰਨੀ ਚਾਹੀਦੀ ਹੈ। ਕਰਮਚਾਰੀਆਂ ਨੂੰ ਕਿਸੇ ਵੀ ਨਕਦ ਲੈਣ-ਦੇਣ ਤੋਂ ਪਹਿਲਾਂ ਅਤੇ ਬਾਅਦ 'ਚ ਤੁਰੰਤ ਆਪਣੇ ਹੱਥਾਂ ਨੂੰ ਸਾਫ਼ ਕਰਨਾ ਚਾਹੀਦਾ ਹੈ।ਜੇ ਕਿਸੇ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਸ ਨੂੰ ਹੈਲਪਲਾਈਨ ਨੰਬਰ 104 / ਸਟੇਟ ਕੰਟਰੋਲ ਰੂਮ ਨੰਬਰ 01722920074/08872090029 'ਤੇ ਰਿਪੋਰਟ ਕਰਨੀ ਚਾਹੀਦੀ ਹੈ। ਬੁਲਾਰੇ ਨੇ ਕਿਹਾ ਕਿ ਜੇ ਕੋਈ ਕਰਮਚਾਰੀ ਕੋਰੋਨਾ ਪਾਜ਼ੇਟਿਵ ਪਾਇਆ ਜਾਂਦਾ ਹੈ ਤਾਂ ਮਾਲਕ ਤੁਰੰਤ ਹੈਲਪਲਾਈਨ ਨੰਬਰ 104 / ਸਟੇਟ ਕੰਟਰੋਲ ਰੂਮ ਨੰਬਰ 01722920074 / + 91-8872090029 'ਤੇ ਸੂਚਿਤ ਕਰੇ।
 


author

Anuradha

Content Editor

Related News