ਪੰਜਾਬ ''ਚ ਹੱਡ ਚੀਰਵੀਂ ਠੰਡ ਵਿਚਾਲੇ Advisory ਜਾਰੀ, ਬਜ਼ੁਰਗਾਂ ਤੇ ਬੱਚਿਆਂ ਨੂੰ ਚੌਕਸ ਰਹਿਣ ਦੀ ਲੋੜ

Wednesday, Dec 25, 2024 - 11:59 AM (IST)

ਪੰਜਾਬ ''ਚ ਹੱਡ ਚੀਰਵੀਂ ਠੰਡ ਵਿਚਾਲੇ Advisory ਜਾਰੀ, ਬਜ਼ੁਰਗਾਂ ਤੇ ਬੱਚਿਆਂ ਨੂੰ ਚੌਕਸ ਰਹਿਣ ਦੀ ਲੋੜ

ਰੂਪਨਗਰ (ਵਿਜੇ ਸ਼ਰਮਾ)-ਭਾਰਤ ਦੇ ਪਹਾੜੀ ਖੇਤਰਾਂ ਵਿਚ ਬਰਫਬਾਰੀ ਹੋਣ ਕਾਰਨ ਪੰਜਾਬ ਦੇ ਰਾਤ ਦੇ ਤਾਪਮਾਨ ਵਿਚ ਲਗਾਤਾਰ ਗਿਰਾਵਟ ਦਰਜ ਹੋਣ ਕਾਰਨ ਠੰਡ ਦਾ ਪ੍ਰਕੋਪ ਵੱਧ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਮੌਸਮ ਵਿਭਾਗ ਵੱਲੋਂ ਇਸ ਮੌਸਮ ਵਿਚ ਬੀਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ।

ਇਹ ਜਾਣਕਾਰੀ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਨੇ ਦਿੱਤੀ। ਇਸ ਮੌਕੇ ਡਾ. ਤਰਸੇਮ ਸਿੰਘ ਨੇ ਅਪੀਲ ਕੀਤੀ ਕਿ ਸ਼ੀਤ ਲਹਿਰ ਨਾਲ ਜ਼ਿਆਦਾਤਰ ਬਜ਼ੁਰਗ ਅਤੇ ਛੋਟੇ ਬੱਚੇ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਨੂੰ ਸਰਦੀ ਲੱਗਣ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ। ਇਸ ਲਈ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ’ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ ਅਤੇ ਸੀਤ ਲਹਿਰ ਦੇ ਮੱਦੇਨਜ਼ਰ ਦੋ-ਪਹੀਆ ਵਾਹਨ ਦੀ ਵਰਤੋ ਘੱਟ ਕੀਤੀ ਜਾਵੇ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿਚ ਨਿਮੋਨੀਆ ਹੋਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ’ਤੇ ਟੋਪੀ ਅਤੇ ਪੈਰਾਂ ਵਿਚ ਜੁਰਾਬਾਂ ਜ਼ਰੂਰ ਪਾਈਆਂ ਜਾਣ।

ਇਹ ਵੀ ਪੜ੍ਹੋ-  ਮਾਮੇ ਘਰ ਜਾਣ ਲਈ ਨਿਕਲੀ ਬੱਚੀ ਨਾਲ ਰਾਹ 'ਚ ਜੋ ਹੋਇਆ, ਪੂਰੇ ਟੱਬਰ ਦੇ ਉੱਡ ਗਏ ਹੋਸ਼

ਉਨ੍ਹਾਂ ਕਿਹਾ ਕਿ ਸਰਦੀ ਦੇ ਮੌਸਮ ਵਿਚ ਘਰਾਂ ਵਿਚ ਬੰਦ ਕਮਰੇ ਵਿਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਠੰਡ ਨਾਲ ਪੀਡ਼ਤ ਮਰੀਜ਼ਾਂ ਦੇ ਇਲਾਜ ਲਈ ਹਸਪਤਾਲਾਂ ਵਿਚ ਲੋੜੀਂਦੇ ਇੰਤਜ਼ਾਮ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਠੰਡ ਵਿਚ ਆਪਣੀ ਖੁਰਾਕ ਵਿੱਚ ਵੀ ਗਰਮ ਚੀਜਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ-  ਜੇ ਰਾਹ 'ਚ ਲਿਫ਼ਟ ਮੰਗੇ ਔਰਤ ਤਾਂ ਫਿਸਲ ਨਾ ਜਾਇਓ, ਹੋਸ਼ ਉਡਾ ਦੇਵੇਗੀ ਇਹ ਖ਼ਬਰ

ਇਸ ਮੌਸਮ ਵਿਚ ਗਰਮ ਕੱਪਡ਼ੇ ਦੋ ਜਾਂ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਸਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜ੍ਹੇ-ਥੋੜ੍ਹੇ ਸਮੇਂ ਜਾਂ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ, ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਦੀ ਲੱਗਣ ਨਾਲ ਆਮ ਤੌਰ ’ਤੇ ਫ਼ਲੂ ਹੋ ਜਾਂਦਾ ਹੈ। ਠੰਡ ਵਿਚ ਕੰਬਣੀ ਆਉਣ ਨੂੰ ਵੀ ਨਜ਼ਰਅੰਦਾਜ਼ ਨਾ ਕੀਤਾ ਜਾਵੇ। ਜੇਕਰ ਕੋਈ ਅਜਿਹਾ ਲੱਛਣ ਵਿਖਾਈ ਦਿੰਦਾ ਹੈ ਤਾਂ ਨੇੜੇ ਦੀ ਸਿਹਤ ਸੰਸਥਾ ਵਿਚ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ- ਇੰਸਟਾਗ੍ਰਾਮ 'ਤੇ ਬੇਹੱਦ ਮਸ਼ਹੂਰ ਸੀ ਮੋਹਾਲੀ ਹਾਦਸੇ 'ਚ ਮਾਰੀ ਗਈ ਦ੍ਰਿਸ਼ਟੀ, ਮਾਰਚ 'ਚ ਹੋਣਾ ਸੀ ਵਿਆਹ     

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News