ਸਿਹਤ ਵਿਭਾਗ ਵੱਲੋਂ ਮਨਰੇਗਾ ਅਧੀਨ ਕੰਮ ਕਰਨ ਵਾਲਿਆਂ ਲਈ ਜਾਰੀ ਕੀਤੀ ਗਈ ਐਡਵਾਇਜ਼ਰੀ - ਸਿਵਲ ਸਰਜਨ ਫਾਜ਼ਿਲਕਾ

04/28/2020 4:08:32 PM

ਜਲਾਲਾਬਾਦ (ਜਤਿੰਦਰ,ਨਿਖੰਜ) - ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਲੋ  ਕੋਵਿਡ -19 ਦੇ ਮੱਦੇਨਜ਼ਰ ਮਨਰੇਗਾ ਅਧੀਨ ਕੰਮ ਕਰਨ ਵਾਲਿਆਂ ਲਈ ਸਫ਼ਾਈ ਅਤੇ ਸਵੱਛਤਾ ਬਣਾਈ ਰੱਖਣ ਸਬੰਧੀ ਕੀਤੀ ਗਈ ਅਡਵਾਇਜ਼ਰੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਫੈਲਾਅ/ਪ੍ਰਸਾਰ ਨੂੰ ਕਾਬੂ ਕਰਨ ਲਈ ਲੋਕ ਹਿੱਤ ਵਿਚ ਸਾਰੇ 22 ਜ਼ਿਲ੍ਹਿਆਂ ਵਿਚ ਕਰਫਿਊ ਲਗਾ ਕੇ ਲੋਕਾਂ ਦੀਆਂ ਗਤੀਵਿਧੀਆਂ 'ਤੇ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ। ਭਾਵੇਂ ਸਰਕਾਰ ਨੇ ਮਨਰੇਗਾ ਅਧੀਨ ਕੰਮ ਕਰਨ ਵਾਲੇ ਕਾਮਿਆਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਲਈ ਜ਼ਰੂਰੀ ਗਤੀਵਿਧੀਆਂ ਮੁੜ ਸ਼ੁਰੂ ਕਰਨ ਦੀ ਆਗਿਆ ਦਿੱਤੀ ਹੈ। ਫਿਰ ਵੀ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ।

  1. ਉਨ੍ਹਾਂ ਕਿਹਾ ਕਿ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਰੇਗਾ ਅਧੀਨ ਸੁਪਰਵਾਈਜ਼ਰੀ ਸਰਪੰਚ,ਜੀ.ਆਰ.ਐੱਸ.,ਕਾਮਿਆਂ ਦੇ ਨਾਲ-ਨਾਲ ਕੰਮ ਸ਼ੁਰੂ ਕਰਨ ਵਾਲੇ ਖੇਤਰਾਂ ਵਿਚ ਨਿਰਦੇਸ਼ਾਂ ਦਾ ਪਾਲਣ ਕਰਨਾ ਯਕੀਨੀ ਬਨਾਉਣ ਲਈ ਸੁਪਰਵਾਈਜ਼ਰ ਇੱਕ ਵਿਆਪਕ ਕਾਰਜ ਯੋਜਨਾ ਇਸ ਢੰਗ ਨਾਲ ਵਿਕਸਤ ਕਰ ਸਕਦਾ ਹੈ ਕਿ ਉਹ ਕੰਮ ਵਾਲੀ ਥਾਂ `ਤੇ ਰਿਪੋਰਟ ਕਰਨ ਦੇ ਸਮੇਂ 'ਤੇ ਮਨਰੇਗਾ ਕਰਮਚਾਰੀਆਂ ਨੂੰ ਕੰਮ ਦੌਰਾਨ ਆਰਾਮ ਦੇਣ ਦੇ ਸਮੇਂ ਸੋਸ਼ਲ ਡਿਸਟੈਂਸ ਬਾਰੇ ਦਸਦੇ ਹੋਏ ਆਪਸ  ਵਿੱਚ ਕੁੱਝ ਫਾਸਲਾ ਬਣਾ ਕੇ ਰੱਖਣ ਜਿਸ ਨਾਲ ਕੰਮ ਵੀ ਸਮੇਂ ਸਿਰ ਮੁਕੰਮਲ ਹੋ ਜਾਵੇ ਅਤੇ ਕੰਮ ਵਿਚ ਕੋਈ ਰੁਕਾਵਟ ਵੀ ਨਾ ਆਵੇ।
  2. ਇਸੇ ਤਰ੍ਹਾਂ, ਕਾਰਜ ਖੇਤਰ ਨੂੰ ਕਾਰਜ ਵਾਲੀ ਥਾਂ `ਤੇ ਇਸ ਤਰ੍ਹਾਂ ਨਿਰਧਾਰਤ ਕੀਤਾ ਜਾਵੇਗਾ ਕਿ ਮਨਰੇਗਾ ਕਰਮਚਾਰੀਆਂ ਦਰਮਿਆਨ ਘੱਟੋ-ਘੱਟ 1 ਮੀਟਰ ਦੀ ਸਮਾਜਿਕ ਦੂਰੀ ਦੇ ਨਿਯਮ ਨੂੰ ਕਾਇਮ ਰੱਖਿਆ ਜਾ ਸਕੇ।ਡਾ. ਸੁਰਿੰਦਰ ਨੇ ਅੱਗੇ ਕਿਹਾ ਕਿ ਬੁਖਾਰ ਜਾਂ ਹੋਰ ਲੱਛਣ ਜਿਵੇਂ ਖੰਘ/ਸਾਹ ਲੈਣ ਵਿਚ ਤਕਲੀਫ਼ ਮਹਿਸੂਸ ਕਰਨ ਵਾਲੇ ਮਨਰੇਗਾ ਕਰਮਚਾਰੀਆਂ ਨੂੰ ਘਰ ਵਿਚ ਹੀ ਰਹਿਣ ਅਤੇ ਡਾਕਟਰੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਮਨਰੇਗਾ ਵਰਕਰਾਂ ਨੂੰ ਸਲਾਹ ਦਿੱਤੀ ਜਾਏ ਕਿ ਉਹ ਕਿਸੇ ਨਾਲ ਹੱਥ ਨਾ ਮਿਲਾਉਣ ਜਾਂ ਕਿਸੇ ਨੂੰ ਗਲੇ ਨਾ ਲਗਾਉਣ।
  3. ਮਨਰੇਗਾ ਸਟਾਫ਼ ਨੂੰ ਬਿਨਾਂ ਕੰਮ ਤੋਂ ਨਾ ਘੁੰਮਣ ਅਤੇ ਉਨ੍ਹਾਂ ਦੇ ਨਿਰਧਾਰਤ ਖੇਤਰ/ਸਾਈਟ ਤੋਂ ਹੀ ਕੰਮ ਕਰਨ ਦੀ ਸਲਾਹ ਦਿੱਤੀ ਜਾਵੇ।
  4. ਇਸ ਮੋਕੇ ਜ਼ਿਲਾ ਮਾਸ ਮੀਡੀਆ ਅਫਸਰ ਸ੍ਰੀ ਅਨਿਲ ਧਾਮੂ ਕਿਹਾ ਕਿ ਸਰਪੰਚ/ਜੀ.ਆਰ.ਐਸ. ਸਮੇਤ ਸਾਰਿਆਂ ਨੂੰ ਹਰ ਸਮੇਂ ਕੱਪੜੇ ਦੇ ਮਾਸਕ ਪਹਿਨਣੇ ਚਾਹੀਦੇ ਹਨ। ਮਾਸਕ ਨੂੰ ਇਸ ਢੰਗ ਨਾਲ ਪਹਿਨਿਆ ਜਾਣਾ ਚਾਹੀਦਾ ਹੈ ਕਿ ਇਹ ਨੱਕ ਦੇ ਨਾਲ ਨਾਲ ਮੂੰਹ ਨੂੰ ਵੀ ਕਵਰ ਕਰੇ। ਕੱਪੜੇ ਦੇ ਮਾਸਕ ਨੂੰ ਵਰਤੋਂ ਬਾਅਦ ਰੋਜ਼ ਸਾਬਣ ਅਤੇ ਪਾਣੀ ਨਾਲ ਧੋਣਾ ਚਾਹੀਦਾ ਹੈ।ਹੱਥ ਧੋਣ ਅਤੇ ਰੋਗਾਣੂ-ਮੁਕਤ ਕਰਨ ਸਬੰਧੀ ਦਿਸ਼ਾ-ਨਿਰਦੇਸ਼ਾਂ ਨੂੰ ਵਿਸਥਾਰ ਨਾਲ ਦੱਸਦਿਆਂ, ਉਨ੍ਹਾਂ ਕਿਹਾ ਕਿ ਕਾਰਜ ਵਾਲੀ ਥਾਂ `ਤੇ ਲੋੜੀਂਦੀ ਮਾਤਰਾ ਵਿਚ ਪਾਣੀ ਅਤੇ ਸਾਬਣ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ। ਮਨਰੇਗਾ ਵਰਕਰਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਜਦੋਂ ਵੀ ਹੱਥ ਧੋਣ ਦਾ ਮੌਕਾ ਮਿਲੇ, ਉਹ ਘੱਟੋ-ਘੱਟ ਹੱਥਾਂ ਨੂੰ 40 ਸੈਕਿੰਡ ਤੱਕ ਚੰਗੀ ਤਰ੍ਹਾਂ ਹੱਥ ਧੋਣ, ਨਾਲ ਹੀ ਉਹ ਹਥੇਲੀ, ਹੱਥ ਦਾ ਪਿਛਲਾ ਪਾਸਾ, ਉਂਗਲਾਂ ਅਤੇ ਅੰਗੂਠੇ ਵਿਚਕਾਰ ਵੀ ਚੰਗੀ ਤਰ੍ਹਾਂ ਸਾਬਣ ਤੇ ਪਾਣੀ ਨਾਲ ਹੱਥ ਸਾਫ਼ ਕਰਨ। ਹਰ ਦੋ ਘੰਟੇ ਬਾਅਦ ਹੱਥ ਧੋਣ ਲਈ ਪ੍ਰੇਰਿਤ ਕੀਤਾ ਜਾਵੇ। ਉੱਪਰ ਦੱਸੇ ਅਨੁਸਾਰ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਅਤੇ ਕੰਮ ਕਰਨ ਤੋਂ ਬਾਅਦ ਹੱਥ ਲਾਜ਼ਮੀ ਤੌਰ `ਤੇ ਸਾਬਣ ਅਤੇ ਪਾਣੀ ਨਾਲ ਧੋਣੇ ਚਾਹੀਦੇ ਹਨ।
  5. ਉਨ੍ਹਾਂ ਕਿਹਾ ਕਿ ਜੇ ਕੋਈ ਮਨਰੇਗਾ ਕਰਮਚਾਰੀ ਤੇਜ਼ ਬੁਖਾਰ/ਖੰਘ/ਛਿੱਕ/ ਸਾਹ ਲੈਣ ਵਿਚ ਮੁਸ਼ਕਲ ਮਹਿਸੂਸ ਕਰੇ, ਤਾਂ ਉਹ ਖੁਦ ਸੁਪਰਵਾਈਜ਼ਰ ਨੂੰ ਇਸ ਦੀ ਜਾਣਕਾਰੀ ਦੇਵੇ ਅਤੇ ਸਮੇਂ ਸਿਰ ਬੀਮਾਰੀ ਦਾ ਪਤਾ ਲਗਾਉਣ ਅਤੇ ਇਲਾਜ ਲਈ ਤੁਰੰਤ ਡਾਕਟਰੀ ਸਲਾਹ ਲਵੇ। ਮਨਰੇਗਾ ਕਰਮਚਾਰੀਆਂ ਨੂੰ ਇੱਕ ਦੂਜੇ ਤੋਂ ਇਨਫੈਕਸ਼ਨ ਨੂੰ ਰੋਕਣ ਲਈ ਉਹਨਾਂ ਨੂੰ ਇਕ ਦੂਜੇ ਨਾਲ ਦੁਪਹਿਰ ਦੇ ਖਾਣੇ/ਸਨੈਕਸ ਇੱਕਠਿਆਂ ਨਹੀਂ ਖਾਣੇ ਚਾਹੀਦੇ।
  6. ਜੇਕਰ ਕੋਈ ਕੰਮ ਦੌਰਾਨ ਸੰਪਰਕ ਵਿਚ ਆਉਣ ਕਰਕੇ ਕੋਵਿਡ-19 ਤੋਂ ਪੀੜਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਕਿਸੇ ਨੂੰ ਹੈਲਪਲਾਈਨ ਨੰਬਰ 104 ਜਾਂ  ਸਿਵਲ ਸਰਜਨ ਫਾਜ਼ਿਲਕਾ ਦੇ ਕੋਵਿਡ ਕੰਟਰੋਲ  ਰੂਮ ਨੰਬਰ 01638-264105 ਨੂੰ ਰਿਪੋਰਟ ਕਰਨੀ ਚਾਹੀਦੀ ਹੈ, ਤਾਂ ਜੋ ਬੀਮਾਰੀ ਦਾ ਸਹੀ ਕਾਰਨ ਪਤਾ ਲੱਗ ਸਕੇ ਤੇ ਪੀੜਤ ਦੀ ਅਗਲੇਰੀ ਕਾਰਵਾਈ ਲਈ ਡਾਕਟਰ ਦੀ ਸਹਾਇਤਾ ਉਪਲਬਧ  ਕਰਵਾਈ ਜਾ ਸਕੇ।


 

Harinder Kaur

This news is Content Editor Harinder Kaur