ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...

Monday, Oct 12, 2026 - 02:40 PM (IST)

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...

ਨਵਾਂਸ਼ਹਿਰ (ਤ੍ਰਿਪਾਠੀ)- ਕਿਸਾਨਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਕਿਸਾਨਾਂ ਨੂੰ ਅਪੀਲ ਕਰਦੇ ਕਿਹਾ ਕਿ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ 'ਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਜਿਣਸ ਵੇਚਣ 'ਚ ਕਿਸੇ ਕਿਸਮ ਦੀ ਪਰੇਸ਼ਾਨੀ ਜਾਂ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੀਂਹ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਫ਼ਸਲ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ, ਹੋ ਗਈ ਵੱਡੀ ਭਵਿੱਖਬਾਣੀ

PunjabKesari

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ, ਸਾਰੀਆਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਸਬੰਧਤ ਅਧਿਕਾਰੀਆਂ ਨੂੰ ਨਿਯਮਿਤ ਤੌਰ ’ਤੇ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੰਡੀਆਂ 'ਚ ਖੁੱਲ੍ਹੇ 'ਚ ਪਏ ਝੋਨੇ ਦੇ ਢੇਰਾਂ ਅਤੇ ਬੋਰੀਆਂ 'ਚ ਭਰੇ ਝੋਨੇ ਨੂੰ ਤਰਪਾਲਾਂ ਨਾਲ ਚੰਗੀ ਤਰ੍ਹਾਂ ਢੱਕ ਕੇ ਰੱਖਿਆ ਜਾਵੇ, ਤਾਂ ਜੋ ਮੀਂਹ ਕਾਰਨ ਫ਼ਸਲ ਨੂੰ ਨੁਕਸਾਨ ਨਾ ਪੁੱਜੇ। ਇਸ ਦੇ ਨਾਲ ਹੀ ਮੰਡੀਆਂ ਵਿੱਚ ਜਮ੍ਹਾਂ ਮੀਂਹ ਦੇ ਪਾਣੀ ਦੀ ਨਿਕਾਸੀ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜਿਣਸ ਨੂੰ ਸੁਰੱਖਿਅਤ ਰੱਖਣਾ ਅਤੇ ਮੰਡੀਆਂ ਵਿੱਚ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਈ ਰੱਖਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ ਹੈ। ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਮੰਡੀਆਂ 'ਚ ਸੁੱਕਾ ਝੋਨਾ ਲੈ ਕੇ ਆਉਣ, ਤਾਂ ਜੋ ਨਮੀ ਕਾਰਨ ਖ਼ਰੀਦ ਵਿੱਚ ਦੇਰੀ ਜਾਂ ਕਿਸੇ ਹੋਰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਨੇ ਝੋਨੇ ਦੀ ਕਟਾਈ ਸਬੰਧੀ ਜਾਰੀ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੰਬਾਈਨ ਮਸ਼ੀਨਾਂ ’ਤੇ ਸੁਪਰ ਐੱਸ. ਐੱਮ. ਐੱਸ. ਚਾਲੂ ਹਾਲਤ 'ਚ ਰੱਖਣਾ ਲਾਜ਼ਮੀ ਹੈ। ਸੁਪਰ ਐੱਸ. ਐੱਮ. ਐੱਸ. ਤੋਂ ਬਿਨਾਂ ਕੰਬਾਈਨ ਮਸ਼ੀਨ ਚਲਾਉਣ ’ਤੇ ਪੂਰਨ ਪਾਬੰਦੀ ਰਹੇਗੀ।

ਇਹ ਵੀ ਪੜ੍ਹੋ: LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ, ਯੂਨੀਵਰਸਿਟੀ ਵੱਲੋਂ ਨੋਟਿਸ ਜਾਰੀ

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਹਦੂਦ 'ਚ 15 ਨਵੰਬਰ 2026 ਤੱਕ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਮਸ਼ੀਨਾਂ ਨਾਲ ਝੋਨੇ ਦੀ ਕਟਾਈ ਕਰਨ ’ਤੇ ਵੀ ਰੋਕ ਰਹੇਗੀ। ਉਨ੍ਹਾਂ ਕਿਹਾ ਕਿ ਰਾਤ ਸਮੇਂ ਕਟਾਈ ਕਰਨ ਅਤੇ ਘੱਟ ਪੱਕੇ ਜਾਂ ਵੱਧ ਨਮੀ ਵਾਲੇ ਝੋਨੇ ਦੀ ਕਟਾਈ ਨਾਲ ਕਿਸਾਨਾਂ ਨੂੰ ਮੰਡੀਆਂ 'ਚ ਆਪਣੀ ਫ਼ਸਲ ਵੇਚਣ ਦੌਰਾਨ ਪਰੇਸ਼ਾਨੀ ਹੋ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਕੰਬਾਈਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਮੰਡੀਆਂ 'ਚ ਖ਼ਰੀਦ ਪ੍ਰਬੰਧ, ਝੋਨੇ ਦੀ ਸੁਰੱਖਿਆ ਅਤੇ ਕੰਬਾਈਨ ਮਸ਼ੀਨਾਂ ਦੇ ਸੰਚਾਲਨ ਸਬੰਧੀ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਨਿਗਰਾਨੀ ਕਰਨ ਲਈ ਕਿਹਾ।

ਇਹ ਵੀ ਪੜ੍ਹੋ: ਪੰਜਾਬ: ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਏ ਨਵੇਂ ਹੁਕਮ, 2 ਦਸਬੰਰ ਤੱਕ ਕਰੋ ਇਹ ਕੰਮ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News