ਅੰਮ੍ਰਿਤਸਰ ਏਅਰਪੋਰਟ ਆਉਣ ਵਾਲੇ ਯਾਤਰੀਆਂ ਤੇ ਸ਼ਰਧਾਲੂਆਂ ਲਈ ਐਡਵਾਈਜ਼ਰੀ ਜਾਰੀ
Thursday, Jul 02, 2026 - 10:45 AM (IST)
ਅੰਮ੍ਰਿਤਸਰ (ਇੰਦਰਜੀਤ)- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਏਅਰਪੋਰਟ ’ਤੇ ਆਉਣ ਵਾਲੇ ਯਾਤਰੀਆਂ ਅਤੇ ਸ਼ਰਧਾਲੂਆਂ ਲਈ ਇਕ ਜ਼ਰੂਰੀ ਐਡਵਾਈਜ਼ਰੀ ਜਾਰੀ ਕੀਤੀ ਹੈ ਕਿ ਜਿਨ੍ਹਾਂ ਯਾਤਰੀਆਂ ਦੀ ਫਲਾਈਟ ਕੱਲ੍ਹ 2 ਜੁਲਾਈ 2026 ਨੂੰ ਤੜਕੇ ਸਵੇਰੇ 3 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਹੈ, ਉਹ ਆਪਣੀ ਫਲਾਈਟ ਛੁੱਟਣ ਤੋਂ ਘੱਟੋ-ਘੱਟ 5 ਘੰਟੇ ਪਹਿਲਾਂ ਏਅਰਪੋਰਟ ਪਹੁੰਚਣ ਤਾਂ ਜੋ ਸਮੇਂ ਸਿਰ ਸਾਰੀਆਂ ਪ੍ਰਕਿਰਿਆਵਾਂ ਪੂਰੀਆਂ ਹੋ ਸਕਣ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ-ਹਨੇਰੀ ਦਾ ਅਲਰਟ
ਉੱਥੇ ਹੀ ਏਅਰਪੋਰਟ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਆਪਣੇ ਵਾਹਨ ਪ੍ਰਸ਼ਾਸਨ ਵੱਲੋਂ ਨਿਰਧਾਰਤ ਕੀਤੇ ਗਏ 2 ਪਾਰਕਿੰਗ ਪੁਆਇੰਟਾਂ ’ਤੇ ਹੀ ਪਾਰਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਬਟਾਲਾ: ਕਰਜ਼ੇ 'ਚ ਡੁੱਬੇ ਨੌਜਵਾਨ ਦੀ ਚਮਕੀ ਕਿਸਮਤ, ਲੱਗੀ 1,00,00,000 ਰੁਪਏ ਦੀ ਲਾਟਰੀ
ਲੋਕਾਂ ਨੂੰ ਅਪੀਲ
ਟ੍ਰੈਫਿਕ ਅਤੇ ਪਾਰਕਿੰਗ ਦੀ ਸਮੱਸਿਆ ਤੋਂ ਬਚਣ ਲਈ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਦੋ ਪਹੀਆ ਵਾਹਨ ਦੀ ਵਰਤੋਂ ਕਰਨ ਜਾਂ ਗਰੁੱਪਾਂ ਵਿੱਚ ਆਉਣ। ਕਮਿਸ਼ਨਰੇਟ ਪੁਲਸ ਨੇ ਭਰੋਸਾ ਦਿਵਾਉਂਦੇ ਹੋਏ ਕਿਹਾ ਹੈ ਕਿ ਜਨਤਾ ਦੀ ਸਹੂਲਤ ਅਤੇ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ- ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ ਏਜੰਸੀਆਂ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
