ਪੰਜਾਬ ਵਾਸੀਆਂ ਲਈ ਬੇਹੱਦ ਅਹਿਮ ਖ਼ਬਰ, ਜਾਰੀ ਹੋਈ ਐਡਵਾਈਜ਼ਰੀ

Tuesday, Apr 30, 2024 - 07:11 PM (IST)

ਪੰਜਾਬ ਵਾਸੀਆਂ ਲਈ ਬੇਹੱਦ ਅਹਿਮ ਖ਼ਬਰ, ਜਾਰੀ ਹੋਈ ਐਡਵਾਈਜ਼ਰੀ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਸਿਹਤ ਵਿਭਾਗ ਨੇ ਲੋਕਾਂ ਲਈ ਅਹਿਮ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵਿੰਦਰ ਸਿੰਘ ਡੁਮਾਣਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸੀ.ਐੱਚ.ਸੀ ਟਾਂਡਾ ਦੇ ਸੀਨੀਅਰ ਮੈਡੀਕਲ ਅਫਸਰ ਡਾ.ਕਰਨ ਕੁਮਾਰ ਸੈਣੀ ਨੇ ਮੌਜੂਦਾ ਗਰਮੀਆਂ ਅਤੇ ਬਰਸਾਤ ਦੇ ਮੌਸਮ ਵਿਚ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ ਹੈ। ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਐੱਸ.ਐੱਮ.ਓ ਟਾਂਡਾ ਡਾ. ਕਰਨ  ਸੈਣੀ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਦੱਸਿਆ ਕਿ ਇਸ ਸੀਜ਼ਨ ਵਿਚ ਆਮ ਤੌਰ 'ਤੇ ਹੈਜਾ, ਪੀਲੀਆ, ਪੇਟ ਦਰਦ, ਦਸਤ ਅਤੇ ਉਲਟੀਆਂ ਦੀਆਂ ਬਿਮਾਰੀਆਂ ਵਿਚ ਵਾਧਾ ਹੁੰਦਾ ਹੈ ਅਤੇ ਇਸ ਪ੍ਰਤੀ ਸਾਨੂੰ ਵਿਸ਼ੇਸ਼ ਸਾਵਧਾਨੀ ਰੱਖਣ ਦੇ ਨਾਲ-ਨਾਲ ਜਾਗਰੂਕ ਹੋਣ ਦੀ ਵੀ ਲੋੜ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਰਹਿਣਗੇ ਬੰਦ

ਡਾ. ਕਰਨ ਸੈਣੀ ਨੇ ਹੋਰ ਦੱਸਿਆ ਕਿ ਸੀਜ਼ਨ ਵਿਚ ਜ਼ਿਆਦਾ ਪੱਕੇ ਹੋਏ ਫਲ ,ਰੋਜ਼ਾਨਾ ਸਬਜ਼ੀਆਂ ਖਾਣ ਨਾਲ ਹੈਜਾ ਹੋ ਸਕਦਾ ਹੈ। ਇਸੇ ਤਰ੍ਹਾਂ ਇਸ ਮੌਸਮ ਵਿਚ ਪਾਣੀ ਤੋਂ ਆਮ ਬਿਮਾਰੀਆਂ ਜਿਵੇਂ ਕਿ ਪੇਟ ਦਰਦ, ਪੀਲੀਆ, ਦਸਤ ਅਤੇ ਉਲਟੀਆਂ ਵੀ ਆਮ ਤੌਰ 'ਤੇ ਹੁੰਦੀਆਂ ਹਨ ਜਿਸ ਤੋਂ ਬਚਾਅ ਲਈ ਸਾਨੂੰ ਕਲੋਰੀਨੇਟ ਕੀਤਾ ਹੋਇਆ ਸਾਫ ਪਾਣੀ ਪੀਣਾ ਚਾਹੀਦਾ ਹੈ। ਇਸ ਤੋਂ ਇਲਾਵਾ ਵਰਤਣ ਵਾਲੇ ਪਾਣੀ ਦੇ ਸੋਮਿਆਂ ਨੂੰ ਸਾਫ ਸੁਥਰਾ ਰੱਖਿਆ ਜਾਵੇ, ਖੁੱਲੇ ਵਿਚ ਪਖਾਨਾ ਨਾ ਕੀਤਾ ਜਾਵੇ, ਪਖਾਨਾ ਜਾਣ ਤੋਂ ਬਾਅਦ ਚੰਗੀ ਤਰ੍ਹਾਂ ਹੱਥਾਂ ਨੂੰ ਧੋਇਆ ਜਾਵੇ, ਖਾਣ-ਪੀਣ ਵਾਲੀਆਂ ਵਸਤੂਆਂ ਨੂੰ ਢੱਕ ਕੇ ਰੱਖਿਆ ਜਾਵੇ ਤਾਂ ਜੋ ਗੰਦੇ ਮੱਛਰ ਮੱਖੀਆਂ ਖਾਣ ਵਾਲੇ ਪਦਾਰਥਾਂ ਨੂੰ ਦੂਸ਼ਿਤ ਨਾ ਕਰ ਸਕਣ।

ਇਹ ਵੀ ਪੜ੍ਹੋ : ਕਾਂਗਰਸ ਨੇ ਐਲਾਨੇ ਉਮੀਦਵਾਰ, ਰਾਜਾ ਵੜਿੰਗ, ਸੁਖਜਿੰਦਰ ਰੰਧਾਵਾ, ਸਿੰਗਲਾ ਤੇ ਜ਼ੀਰਾ ਨੂੰ ਉਤਾਰਿਆ ਮੈਦਾਨ 'ਚ

ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪਾਣੀ ਵਾਲੇ ਪਦਾਰਥ ਜਿਵੇਂ ਬਰਫ ਦੇ ਗੋਲੇ, ਆਈਸਕ੍ਰੀਮ ਸਕੂਲਾਂ ਵਿਚ ਖਰੀਦ ਕੇ ਖਾਣ ਤੋਂ ਮਨ੍ਹਾ ਕੀਤਾ ਜਾਵੇ ਅਤੇ ਬਾਜ਼ਾਰ ਤੋਂ ਖਰੀਦੇ ਜਾਣ ਵਾਲੇ ਪਦਾਰਥ ਫਲ ਅਤੇ ਸਬਜ਼ੀਆਂ ਦੀ ਸਫਾਈ ਦਾ ਪੂਰਾ ਧਿਆਨ ਰੱਖਿਆ ਤਾਂ ਜੋ ਗਰਮੀਆਂ ਅਤੇ ਬਰਸਾਤ ਦੇ ਮੌਸਮ ਵਿਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ। ਜੇਕਰ ਕੋਈ ਵੀ ਇਨ੍ਹਾਂ ਬਿਮਾਰੀਆਂ ਦੀ ਚਪੇਟ ਵਿਚ ਆਉਂਦਾ ਹੈ ਤਾਂ ਤੁਰੰਤ ਆਪਣੇ ਨੇੜਲੇ ਸਿਹਤ ਕੇਂਦਰ ਵਿਚ ਸੰਪਰਕ ਕਰੇ, ਜਿੱਥੇ ਉਨ੍ਹਾਂ ਦਾ ਬਿਲਕੁਲ ਮੁਫਤ ਇਲਾਜ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : 12ਵੀਂ ਦੇ ਨਤੀਜਿਆਂ ਦੀ ਉਡੀਕ 'ਚ ਬੈਠੇ ਵਿਦਿਆਰਥੀ ਖਿੱਚ ਲੈਣ ਤਿਆਰੀ, ਜਾਣੇ ਕਦੋਂ ਆਉਣਗੇ ਨਤੀਜੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News