ਮੌਸਮ ਵਿਭਾਗ ਦੇ ਅਲਰਟ ਵਿਚਾਲੇ ਪੰਜਾਬੀਆਂ ਲਈ ADVISORY ਜਾਰੀ, ਸਾਵਧਾਨ ਰਹਿਣ ਦੀ ਸਲਾਹ (ਵੀਡੀਓ)

Tuesday, Jul 22, 2025 - 11:01 AM (IST)

ਮੌਸਮ ਵਿਭਾਗ ਦੇ ਅਲਰਟ ਵਿਚਾਲੇ ਪੰਜਾਬੀਆਂ ਲਈ ADVISORY ਜਾਰੀ, ਸਾਵਧਾਨ ਰਹਿਣ ਦੀ ਸਲਾਹ (ਵੀਡੀਓ)

ਅੰਮ੍ਰਿਤਸਰ/ਚੰਡੀਗੜ੍ਹ : ਪੰਜਾਬ 'ਚ 24 ਤਾਰੀਖ਼ ਤੱਕ ਭਾਰੀ ਮੀਂਹ ਦੀ ਚਿਤਾਵਨੀ ਮੌਸਮ ਵਿਭਾਗ ਵਲੋਂ ਜਾਰੀ ਕੀਤੀ ਗਈ ਹੈ। ਹਿਮਾਚਲ 'ਚ ਵੀ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਪੰਡੋਹ ਡੈਮ ਦੇ ਗੇਟ ਖੋਲ੍ਹ ਦਿੱਤੇ ਗਏ ਹਨ। ਇਨ੍ਹਾਂ ਗੇਟਾਂ ਨੂੰ ਖੋਲ੍ਹਣ ਕਾਰਨ ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਲਈ ਵੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਅਤੇ ਦਰਿਆ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 22, 23, 24 ਨੂੰ ਭਾਰੀ ਮੀਂਹ ਦੀ Warning, ਇਨ੍ਹਾਂ 11 ਜ਼ਿਲ੍ਹਿਆਂ 'ਚ ਹਾਲਾਤ ਹੋ ਸਕਦੇ ਨੇ ਖ਼ਰਾਬ

ਦਰਿਆ ਦੇ ਕੰਢੇ ਨੇੜਲੇ ਇਲਾਕਿਆਂ 'ਚ ਵੀ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ ਕਿਉਂਕਿ ਹਾਲਾਤ ਵਿਗੜ ਸਕਦੇ ਹਨ। ਇਹ ਵੀ ਪਤਾ ਲੱਗਾ ਹੈ ਕਿ ਸਤਲੁਜ 'ਤੇ ਬਣੇ ਕੋਲਡੈਮ ਤੋਂ ਵੀ ਪਾਣੀ ਛੱਡਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਨੂੰ ਲੈ ਕੇ ਹਿਮਾਚਲ ਅਤੇ ਪੰਜਾਬ ਦੇ ਲੋਕਾਂ ਨੂੰ ਦਰਿਆ ਕੰਢੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 9500 ਪਰਿਵਾਰਾਂ ਲਈ ਖ਼ਤਰੇ ਦੀ ਘੰਟੀ! ਰਾਸ਼ਨ ਡਿਪੂਆਂ ਨੂੰ ਲੈ ਕੇ...

ਕੋਲਡੈਮ ਹਿਮਾਚਲ ਦੇ ਬਿਲਾਸਪੁਰ 'ਚ ਬਿਆਸ ਨਦੀ 'ਤੇ ਬਣਿਆ ਹੋਇਆ ਹੈ ਅਤੇ ਇਸ ਦਾ ਪਾਣੀ ਬਿਲਾਸਪੁਰ ਤੋਂ ਬਾਅਦ ਸਿੱਧਾ ਪੰਜਾਬ ਦੇ ਰੂਪਨਗਰ 'ਚ ਦਾਖ਼ਲ ਹੁੰਦਾ ਹੈ। ਇਸ ਲਈ ਪੰਜਾਬ ਦੇ ਲੋਕਾਂ ਨੂੰ ਵੀ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਮੌਸਮ ਵਿਭਾਗ ਵਲੋਂ ਪੰਜਾਬ 'ਚ 3 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਇਨ੍ਹਾਂ ਦਿਨਾਂ ਦੌਰਾਨ ਭਾਰੀ ਮੀਂਹ, ਬਿਜਲੀ ਗਰਜਣ ਅਤੇ ਤੂਫ਼ਾਨ ਕਾਰਨ ਹਾਲਾਤ ਖ਼ਰਾਬ ਹੋ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News