ਕਹਿਰ ਦੀ ਗਰਮੀ ''ਚ ਪੰਜਾਬੀਆਂ ਲਈ ADVISORY ਜਾਰੀ, ਬੇਹੱਦ ਸਾਵਧਾਨ ਰਹਿਣ ਦੀ ਲੋੜ
Wednesday, May 21, 2025 - 11:51 AM (IST)

ਬਠਿੰਡਾ (ਸੁਖਵਿੰਦਰ) : ਆਉਣ ਵਾਲੇ ਦਿਨਾਂ ’ਚ ਤਾਪਮਾਨ ’ਚ ਵਾਧੇ ਸਬੰਧੀ ਮੌਸਮ ਵਿਭਾਗ ਦੀ ਭਵਿੱਖਬਾਣੀ ਨੂੰ ਧਿਆਨ ’ਚ ਰੱਖਦੇ ਹੋਏ ਬਠਿੰਡਾ ਦੇ ਕਾਰਜਕਾਰੀ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦੀ ਅਗਵਾਈ ਹੇਠ ਡਾ. ਜ਼ਿਲ੍ਹਾ ਸਿਹਤ ਅਧਿਕਾਰੀ ਊਸ਼ਾ ਗੋਇਲ ਨੇ ਲੋਕਾਂ ਨੂੰ ਗਰਮੀ ਦੀ ਲਹਿਰ ਤੋਂ ਬਚਾਉਣ ਲਈ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਪਹੁੰਚ ਜਾਂਦਾ ਹੈ ਤਾਂ ਇਸ ਸਥਿਤੀ ਨੂੰ ਹੀਟਵੇਵ ਕਿਹਾ ਜਾਂਦਾ ਹੈ। ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯਮਤ ਪ੍ਰਣਾਲੀ ਵਿਚ ਵਿਘਨ ਪਾਉਂਦਾ ਹੈ ਅਤੇ ਗਰਮੀ ਨਾਲ ਸਬੰਧਿਤ ਬੀਮਾਰੀਆਂ ਦਾ ਕਾਰਨ ਬਣਦਾ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਤੋਂ ਵੱਡੀ ਖ਼ਬਰ : ਅੱਧੀ ਰਾਤੀਂ ਵਾਪਰਿਆ ਵੱਡਾ ਹਾਦਸਾ, ਸੁੱਤੇ ਪਏ ਲੋਕਾਂ ਦੇ ਕੰਬ ਗਏ ਦਿਲ
ਡਾ. ਊਸ਼ਾ ਗੋਇਲ ਨੇ ਆਮ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਸਲਾਹ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਅਪ੍ਰੈਲ, ਮਈ ਅਤੇ ਜੂਨ ਦੇ ਮਹੀਨਿਆਂ ’ਚ ਗਰਮੀ ਦੀ ਲਹਿਰ ਦੀ ਸੰਭਾਵਨਾ ਬਹੁਤ ਜ਼ਿਆਦਾ ਹੈ ਅਤੇ ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖ਼ਾਸ ਕਰ ਕੇ ਜ਼ੋਖਮ ਸ਼੍ਰੇਣੀ ’ਚ ਆਉਣ ਵਾਲਿਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਉਨ੍ਹਾਂ ਸਲਾਹ ਦਿੱਤੀ ਕਿ ਟੀ. ਵੀ., ਰੇਡੀਓ, ਅਖ਼ਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖ਼ਬਰਾਂ ਵੱਲ ਧਿਆਨ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਅੱਗ ਵਰ੍ਹਾਊ ਗਰਮੀ ਦੌਰਾਨ ਪੰਜਾਬੀਆਂ ਲਈ ਰਾਹਤ ਭਰੀ ਖ਼ਬਰ, ਪੂਰੇ ਸੂਬੇ 'ਚ ਜਾਰੀ ਹੋਇਆ ALERT
ਇਸ ਤੋਂ ਇਲਾਵਾ ਮੌਸਮ ਵਿਭਾਗ ਦੀ ਵੈੱਬਸਾਈਟ ਤੋਂ ਵੀ ਤਾਜ਼ਾ ਮੌਸਮ ਦੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਲੋਕ ਭਵਿੱਖਬਾਣੀ ਅਨੁਸਾਰ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਯੋਜਨਾ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬਾਹਰੀ ਕੰਮ ਦਿਨ ਦੇ ਠੰਡੇ ਸਮੇਂ ਦੌਰਾਨ ਕਰਨਾ ਚਾਹੀਦਾ ਹੈ, ਜਿਵੇਂ ਕਿ ਸਵੇਰ ਅਤੇ ਸ਼ਾਮ। ਹਰ ਅੱਧੇ ਘੰਟੇ ਬਾਅਦ ਪਾਣੀ ਪੀਓ, ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ, ਪੂਰੀਆਂ ਬਾਹਾਂ ਵਾਲੇ ਸੂਤੀ ਕੱਪੜੇ ਪਾਓ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਬਚਾਉਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਸਕਾਰਫ ਦੀ ਵਰਤੋਂ ਕਰੋ ਅਤੇ ਬਾਹਰ ਜਾਂਦੇ ਸਮੇਂ ਹਮੇਸ਼ਾ ਆਪਣੇ ਨਾਲ ਪਾਣੀ ਰੱਖੋ। ਤਰਬੂਜ਼, ਸੰਤਰਾ, ਅੰਗੂਰ, ਖੀਰੇ ਅਤੇ ਟਮਾਟਰ ਵਰਗੇ ਮੌਸਮੀ ਫਲ ਅਤੇ ਸਬਜ਼ੀਆਂ ਖਾਓ, ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਵਰਗੇ ਘਰੇਲੂ ਬਣੇ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਅਤੇ ਖ਼ਪਤ ਵਧਾਓ। ਇਸ ਤੋਂ ਇਲਾਵਾ ਆਪਣੀ ਚਮੜੀ ਦੀ ਸੁਰੱਖਿਆ ਲਈ ਸਨਸਕ੍ਰੀਨ ਅਤੇ ਆਪਣੀਆਂ ਅੱਖਾਂ ਦੀ ਸੁਰੱਖਿਆ ਲਈ ਧੁੱਪ ਦੀਆਂ ਐਨਕਾਂ ਲਗਾਓ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8