ਪੰਜਾਬੀਓ ਸਾਵਧਾਨ, ਇਸ ਸਮੇਂ ਨਾ ਨਿਕਲੋ ਘਰੋਂ ਬਾਹਰ! ਜਾਰੀ ਹੋ ਗਈ Advisory

Monday, Dec 16, 2024 - 10:57 AM (IST)

ਪੰਜਾਬੀਓ ਸਾਵਧਾਨ, ਇਸ ਸਮੇਂ ਨਾ ਨਿਕਲੋ ਘਰੋਂ ਬਾਹਰ! ਜਾਰੀ ਹੋ ਗਈ Advisory

ਫਿਰੋਜ਼ਪੁਰ (ਖੁੱਲਰ) : ਭਾਰਤ ਦੇ ਪਹਾੜੀ ਖੇਤਰਾਂ 'ਚ ਬਰਫ਼ਬਾਰੀ ਹੋਣ ਕਾਰਨ ਪੰਜਾਬ ਦੇ ਰਾਤ ਦੇ ਤਾਪਮਾਨ 'ਚ ਲਗਾਤਾਰ ਗਿਰਾਵਟ ਦਰਜ ਹੋਣ ਕਰਕੇ ਠੰਡ ਦਾ ਪ੍ਰਕੋਪ ਵੱਧ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਪੈ ਰਹੀ ਠੰਡ ਨੂੰ ਮੁੱਖ ਰੱਖਦੇ ਹੋਏ ਮੌਸਮ ਵਿਭਾਗ ਵੱਲੋਂ ਵੀ ਪੰਜਾਬ ਦੇ ਕਈ ਜ਼ਿਲ੍ਹਿਆ 'ਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਮੌਸਮ 'ਚ ਬੀਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ। ਇਸ ਸਬੰਧੀ ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸੀਤ ਲਹਿਰ ਨਾਲ ਜ਼ਿਆਦਾਤਰ ਬਜ਼ੁਰਗ ਅਤੇ ਛੋਟੇ ਬੱਚੇ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਹੱਡ ਚੀਰਵੀਂ ਠੰਡ ਨੂੰ ਲੈ ਕੇ ਵੱਡੀ Update, ਮੌਸਮ ਵਿਭਾਗ ਨੇ ਕਰ 'ਤਾ Alert

ਉਨ੍ਹਾਂ ਨੂੰ ਸਰਦੀ ਲੱਗਣ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ। ਇਸ ਲਈ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ 'ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ। ਛੋਟੇ ਬੱਚਿਆਂ ਨੂੰ ਇਸ ਮੌਸਮ 'ਚ ਨਿਮੋਨੀਆ ਹੋਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਬੁਖ਼ਾਰ, ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖ਼ਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ 'ਤੇ ਟੋਪੀ ਅਤੇ ਪੈਰਾਂ 'ਚ ਜੁਰਾਬਾਂ ਜ਼ਰੂਰ ਪਾਈਆਂ ਜਾਣ। ਸਰਦੀ ਦੇ ਮੌਸਮ 'ਚ ਘਰਾਂ 'ਚ ਬੰਦ ਕਮਰੇ 'ਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ, ਜਿਸ ਨਾਲ ਬੰਦ ਕਮਰੇ 'ਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ।

ਇਹ ਵੀ ਪੜ੍ਹੋ : ਰਾਮਲੱਲਾ ਦੇ ਦਰਸ਼ਨ ਕਰਨ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਇਹ ਫ਼ੈਸਲਾ

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਠੰਡ ਨਾਲ ਪੀੜਤ ਮਰੀਜ਼ਾਂ ਦੇ ਇਲਾਜ ਲਈ ਹਸਪਤਾਲਾਂ ਵਿੱਚ ਲੋੜੀਂਦੇ ਇੰਤਜ਼ਾਮ ਕਰਨ ਲਈ ਕਿਹਾ ਗਿਆ ਹੈ। ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ ਕਿ ਠੰਡ 'ਚ ਆਪਣੀ ਖ਼ੁਰਾਕ 'ਚ ਵੀ ਗਰਮ ਚੀਜ਼ਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖ਼ੁਰਾਕ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਮੌਸਮ 'ਚ ਗਰਮ ਕੱਪੜੇ ਦੋ ਜਾਂ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਸਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜ੍ਹੇ-ਥੋੜ੍ਹੇ ਸਮੇਂ ਜਾਂ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਣਗੁਣਾ ਪਾਣੀ ਪੀਤਾ ਜਾਵੇ, ਸੰਤੁਲਿਤ ਖ਼ੁਰਾਕ ਦਾ ਸੇਵਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਦੀ ਲੱਗਣ ਨਾਲ ਆਮ ਤੌਰ 'ਤੇ ਫ਼ਲੂ ਹੋ ਜਾਂਦਾ ਹੈ। ਠੰਡ 'ਚ ਕੰਬਣੀ ਆਉਣ ਨੂੰ ਵੀ ਨਜ਼ਰ-ਅੰਦਾਜ਼ ਨਾ ਕੀਤਾ ਜਾਵੇ। ਜੇਕਰ ਕੋਈ ਅਜਿਹਾ ਲੱਛਣ ਦਿਖਾਈ ਦਿੰਦਾ ਹੈ ਤਾਂ ਨੇੜੇ ਦੀ ਸਿਹਤ ਸੰਸਥਾ 'ਚ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਸੰਘਣੀ ਧੁੰਦ ਕਾਰਨ ਆਵਾਜਾਈ ਦੌਰਾਨ ਦੁਰਘਟਨਾਵਾਂ ਤੋਂ ਬਚਾਅ ਲਈ ਬੇਲੋੜੀ ਯਾਤਰਾ ਤੋਂ ਬਚਣਾ ਚਾਹੀਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News