ਪੰਜਾਬ 'ਚ ਐਡਵਾਈਜ਼ਰੀ ਹੋ ਗਈ ਜਾਰੀ, ਦੁਪਹਿਰ 12 ਤੋਂ 4 ਵਜੇ ਤੱਕ ...
Monday, Apr 07, 2025 - 11:23 AM (IST)

ਨਵਾਂਸ਼ਹਿਰ (ਤ੍ਰਿਪਾਠੀ)-ਪੰਜਾਬ 'ਚ ਗਰਮੀ ਨੇ ਆਪਣੇ ਰੰਗ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ। ਅੱਜ ਤੋਂ ਸੂਬੇ ਵਿਚ ਲੂ ਚੱਲਣੀ ਸ਼ੁਰੂ ਹੋਵੇਗੀ। ਵਿਭਾਗ ਵੱਲੋਂ 4 ਦਿਨਾਂ ਲਈ ਸੂਬੇ ਦੇ ਕਈ ਹਿੱਸਿਆਂ ਲਈ ਲੂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤਾਪਮਾਨ ਵਿਚ ਹੋਰ ਵਾਧਾ ਹੋਵੇਗਾ, ਜਿਸ ਨਾਲ ਕਈ ਥਾਵਾਂ 'ਤੇ ਤਾਪਮਾਨ 40 ਡਿਗਰੀ ਤੋਂ ਵੀ ਪਾਰ ਜਾ ਸਕਦਾ ਹੈ। ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਲਗਾਤਾਰ ਵਧ ਰਹੇ ਤਾਪਮਾਨ ਨਾਲ ਹੋਣ ਵਾਲੀਆਂ ਬੀਮਾਰੀਆਂ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਸਿਹਤ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੇ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਸੰਭਾਵੀ ਸਿਹਤ ਖ਼ਤਰਿਆਂ ਨਾਲ ਨਜਿੱਠਣ ਲਈ ਸਾਰੇ ਲੜੀਂਦੇ ਪ੍ਰਬੰਧ ਕਰ ਲਏ ਹਨ ਤਾਂ ਜੋ ਪ੍ਰਭਾਵਿਤ ਲੋਕਾਂ ਲਈ ਤੁਰੰਤ ਡਾਕਟਰੀ ਸਹਾਇਤਾ ਯਕੀਨੀ ਬਣਾਈ ਜਾ ਸਕੇ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਪਰਿਵਾਰ ਨੇ ਦਿੱਤੀ ਚਿਤਾਵਨੀ
ਗਰਮੀ ਦੇ ਮੌਸਮ ਦੌਰਾਨ ਗਰਮ ਹਵਾਵਾਂ ਤੋਂ ਬਚਾਅ ਲਈ ਦੁਪਹਿਰ ਨੂੰ ਸਿਰਫ਼ ਜ਼ਰੂਰੀ ਕੰਮ ਹੋਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਘਰੋਂ ਬਾਹਰ ਜਾਣ ਤੋਂ ਪਹਿਲਾਂ ਆਪਣੇ ਸਿਰ ਢੱਕ ਕੇ ਰੱਖਿਆ ਜਾਵੇ। ਇਸ ਲਈ ਕੱਪੜਾ, ਟੋਪੀ ਜਾਂ ਛੱਤਰੀ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਹਲਕੇ ਫਿੱਕੇ-ਰੰਗ ਅਤੇ ਢਿੱਲੇ ਸੂਤੀ ਕੱਪਡ਼ਿਆਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਦੌਰਾਨ ਅੱਖਾਂ ਦੀ ਸੁਰੱਖਿਆ ਲਈ ਚਸ਼ਮਾ ਅਤੇ ਚਮਡ਼ੀ ਦੀ ਸੁਰੱਖਿਆ ਲਈ ਕਿਸੇ ਵੀ ਕਰੀਮ ਦੀ ਵਰਤੋਂ ਕੀਤੀ ਜਾਵੇ।
ਡਾ. ਸਿੰਘ ਨੇ ਕਿਹਾ ਕਿ ਗਰਮੀ ਤੋਂ ਬਚਣ ਲਈ ਦੁਪਹਿਰ 12 ਤੋਂ 4 ਵਜੇ ਤੱਕ ਧੁੱਪ ’ਚ ਨਾ ਨਿਕਲਿਆ ਜਾਵੇ। ਹਰ ਅੱਧੇ ਘੰਟੇ ਬਾਅਦ ਪਾਣੀ ਪੀਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਹਰ ਜਾਣ ਸਮੇਂ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛੱਤਰੀ, ਟੋਪੀ, ਤੋਲੀਏ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿਚ ਨਾ ਜਾਇਆ ਜਾਵੇ।
ਇਹ ਵੀ ਪੜ੍ਹੋ: 'ਯੁੱਧ ਨਸ਼ਿਆਂ ਵਿਰੁੱਧ': 37ਵੇਂ ਦਿਨ 54 ਨਸ਼ਾ ਸਮੱਗਲਰ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਖਰਬੂਜਾ, ਸੰਤਰਾ, ਅੰਗੂਰ, ਖੀਰੇ, ਟਮਾਟਰ, ਘੀਆ ਅਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਆਪਣੇ-ਆਪ ਨੂੰ ਹਾਈਡਰੇਟਿਡ ਰੱਖਣ ਲਈ ਓ. ਆਰ. ਐੱਸ. ਘੋਲ ਜਾਂ ਘਰ ਵਿਚ ਤਿਆਰ ਕੀਤੇ ਤਰਲ ਪਦਾਰਥ ਜਿਵੇਂ ਕਿ ਲੱਸੀ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦੀ ਵਰਤੋਂ ਕੀਤੀ ਜਾਵੇ।
ਇਹ ਵੀ ਪੜ੍ਹੋ: ਪੰਜਾਬ ਪੁਲਸ 'ਚ ਫਿਰ ਵੱਡਾ ਫੇਰਬਦਲ, 65 DSPs ਦੇ ਤਬਾਦਲੇ, ਵੇਖੋ ਪੂਰੀ ਲਿਸਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e