ਮੌਸਮ ਨੂੰ ਲੈ ਕੇ ਜਾਰੀ ਹੋ ਗਈ ਐਡਵਾਈਜ਼ਰੀ, ਹੀਟਵੇਵ ਮਗਰੋਂ ਇਨ੍ਹਾਂ ਤਾਰੀਖ਼ਾਂ ਨੂੰ...
Wednesday, Apr 09, 2025 - 10:04 AM (IST)

ਚੰਡੀਗੜ੍ਹ (ਪਾਲ) : ਪਿਛਲੇ ਕੁੱਝ ਦਿਨਾਂ ਤੋਂ ਸ਼ਹਿਰ ਦਾ ਤਾਪਮਾਨ ਵੱਧ ਰਿਹਾ ਹੈ ਅਤੇ ਗਰਮੀ ਦਾ ਅਹਿਸਾਸ ਵਧਿਆ ਹੈ। ਇਨ੍ਹੀਂ ਦਿਨੀਂ ਤਾਪਮਾਨ 37 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਮੰਗਲਵਾਰ ਨੂੰ ਹੀਟਵੇਵ ਦੀ ਐਡਵਾਈਜ਼ਰੀ ਜਾਰੀ ਕੀਤੀ ਹੈ। ਅਗਲੇ 24 ਤੋਂ 48 ਘੰਟਿਆਂ 'ਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਤਾਪਮਾਨ 'ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਦਾ ਕਹਿਣਾ ਹੈ ਕਿ ਸ਼ਹਿਰ 'ਚ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ, ਜਿਸ ਕਾਰਨ ਤਾਪਮਾਨ 'ਚ ਬਦਲਾਅ ਆਵੇਗਾ। ਚੰਡੀਗੜ੍ਹ ਦੇ ਮੁਕਾਬਲੇ ਪੰਜਾਬ ਅਤੇ ਹਰਿਆਣਾ 'ਚ ਹੀਟਵੇਵ ਚੱਲਣ ਦੀ ਸੰਭਾਵਨਾ ਜ਼ਿਆਦਾ ਹੈ।
ਇਹ ਵੀ ਪੜ੍ਹੋ : ਜਦੋਂ ਸਕੂਲਾਂ ਨੂੰ ਜਲਦਬਾਜ਼ੀ 'ਚ ਕਰਨਾ ਪਿਆ ਛੁੱਟੀ ਦਾ ਐਲਾਨ...
ਹਾਲਾਂਕਿ ਬੁੱਧਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ ਵੱਧ ਸਕਦਾ ਹੈ। ਕਿਸੇ ਵੀ ਪੱਛਮੀ ਗੜਬੜ ਦੇ ਸਰਗਰਮ ਹੋਣ ਤੋਂ ਪਹਿਲਾਂ ਤਾਪਮਾਨ 'ਚ ਵਾਧਾ ਹੁੰਦਾ ਹੈ ਪਰ 10 ਅਤੇ 11 ਤਾਰੀਖ਼ ਨੂੰ ਸ਼ਹਿਰ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਤੋਂ ਬਾਅਦ ਤਾਪਮਾਨ ਇੱਕ ਵਾਰ ਫਿਰ ਘੱਟ ਜਾਵੇਗਾ। ਡਾਇਰੈਕਟਰ ਸੁਰਿੰਦਰ ਪਾਲ ਦੇ ਅਨੁਸਾਰ ਜੇਕਰ ਅਸੀਂ ਵਿਭਾਗ ਦੇ ਲੰਬੇ ਪੂਰਵ ਅਨੁਮਾਨ ’ਤੇ ਨਜ਼ਰ ਮਾਰੀਏ ਤਾਂ ਅਪ੍ਰੈਲ ਮਹੀਨੇ 'ਚ ਕਈ ਪੱਛਮੀ ਗੜਬੜੀਆਂ ਸਰਗਰਮ ਹੁੰਦੀਆਂ ਦਿਖਾਈ ਦੇ ਰਹੀਆਂ ਹਨ, ਜਿਸ ਦਾ ਪ੍ਰਭਾਵ ਤਾਪਮਾਨ ’ਤੇ ਦਿਖਾਈ ਦੇਵੇਗਾ। ਇਸ ਹਫ਼ਤੇ ਤੋਂ ਬਾਅਦ ਤਾਪਮਾਨ 'ਚ ਜ਼ਰੂਰ ਵਾਧਾ ਹੋਵੇਗਾ ਪਰ ਅਗਲੇ ਹਫ਼ਤੇ ਪੱਛਮੀ ਗੜਬੜੀ ਕਾਰਨ ਇਹ ਫਿਰ ਡਿੱਗੇਗਾ।
ਇਹ ਵੀ ਪੜ੍ਹੋ : ਮਨੋਰੰਜਨ ਕਾਲੀਆ ਨੂੰ ਮਿਲਣ ਮਗਰੋਂ ਮੰਤਰੀ ਮਹਿੰਦਰ ਭਗਤ ਦਾ ਵੱਡਾ ਬਿਆਨ, ਜਾਣੋ ਕੀ ਬੋਲੇ
ਆਰੇਂਜ ਅਤੇ ਯੈਲੋ ਅਲਰਟ ਜਾਰੀ
ਚੰਡੀਗੜ੍ਹ ਕੇਂਦਰ ਨੇ ਬੁੱਧਵਾਰ ਨੂੰ ਹੀਟਵੇਵ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ, ਜਦੋਂ ਕਿ ਵਿਭਾਗ ਨੇ ਵੀਰਵਾਰ ਨੂੰ ਗਰਜ-ਤੂਫ਼ਾਨ ਅਤੇ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ਇਸ ਸਮੇਂ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਧੂੜ ਭਰੀ ਹਨ੍ਹੇਰੀ ਆਉਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 37.1 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 4 ਡਿਗਰੀ ਵੱਧ ਸੀ। ਜੇਕਰ ਅਸੀਂ ਪਿਛਲੀ ਰਾਤ ਦੇ ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਇਹ 21.9 ਡਿਗਰੀ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 3 ਡਿਗਰੀ ਵੱਧ ਸੀ।
ਅਗਲੇ ਤਿੰਨ ਦਿਨਾਂ ਵਿਚ ਕਿਹੋ ਜਿਹਾ ਰਹੇਗਾ ਤਾਪਮਾਨ
ਬੁੱਧਵਾਰ ਨੂੰ ਅੰਸ਼ਕ ਤੌਰ ’ਤੇ ਬੱਦਲਵਾਈ ਰਹੇਗੀ, ਵੱਧ ਤੋਂ ਵੱਧ ਤਾਪਮਾਨ 37 ਡਿਗਰੀ, ਘੱਟੋ-ਘੱਟ ਤਾਪਮਾਨ 23 ਡਿਗਰੀ ਰਹਿ ਸਕਦਾ ਹੈ।
ਵੀਰਵਾਰ ਨੂੰ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ, ਦਿਨ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ, ਘੱਟੋ-ਘੱਟ ਤਾਪਮਾਨ 23 ਡਿਗਰੀ ਰਹਿਣ ਦੀ ਸੰਭਾਵਨਾ।
ਸ਼ੁੱਕਰਵਾਰ ਨੂੰ ਅੰਸ਼ਕ ਤੌਰ ’ਤੇ ਬੱਦਲਵਾਈ ਰਹਿਣ ਦੀ ਸੰਭਾਵਨਾ, ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8