ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਘਾਤਕ ਸਾਬਤ ਹੋ ਸਕਦੀ ਗਰਮੀ, ਐਡਵਾਈਜ਼ਰੀ ਜਾਰੀ

Saturday, Mar 29, 2025 - 02:21 PM (IST)

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਘਾਤਕ ਸਾਬਤ ਹੋ ਸਕਦੀ ਗਰਮੀ, ਐਡਵਾਈਜ਼ਰੀ ਜਾਰੀ

ਜਲੰਧਰ (ਚੋਪੜਾ)– ਪੰਜਾਬ ਵਿਚ ਗਰਮੀ ਨੇ ਆਪਣਾ ਕਹਿਰ ਵਰਾਉਣਾ ਸ਼ੁਰੂ ਕਰ ਦਿੱਤਾ ਹੈ। ਬੇਸ਼ੱਕ ਰਾਤ ਦੇ ਸਮੇਂ ਠੰਡੀਆਂ ਹਵਾਵਾਂ ਚੱਲਣ ਨਾਲ ਮੌਸਮ ਵਿਚ ਬਦਲਾਅ ਵਾਲੀ ਸਥਿਤੀ ਬਣੀ ਹੈ ਪਰ ਗਰਮੀ ਕਾਰਨ ਪੰਜਾਬ ਦੇ ਜ਼ਿਲ੍ਹਿਆਂ 'ਚ ਤਾਪਮਾਨ 30 ਤੋਂ ਉਪਰ ਹੋ ਗਿਆ ਹੈ। ਲੂ ਤੋਂ ਬਚਣ ਲਈ ਦੁਪਹਿਰ ਸਮੇਂ ਘਰੋਂ ਬਾਹਰ ਨਾ ਨਿਕਲਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।  ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਧਦੀ ਗਰਮੀ ਨੂੰ ਵੇਖਦੇ ਹੋਏ ਮੌਸਮ ਵਿਭਾਗ ਵੱਲੋਂ ਜਾਰੀ ਮੌਸਮ ਬੁਲੇਟਿਨ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਧੇਰੇ ਗਰਮੀ ਮਨੁੱਖੀ ਸਿਹਤ ਲਈ ਘਾਤਕ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਭਿਆਨਕ ਗਰਮੀ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਦੁਪਹਿਰ ਸਮੇਂ ਘਰੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਪਾਵਰਕਾਮ ਦਾ ਵੱਡਾ ਐਕਸ਼ਨ, ਖ਼ਪਤਕਾਰਾਂ ਦੇ ਕੱਟ ਦਿੱਤੇ ਬਿਜਲੀ ਕੁਨੈਕਸ਼ਨ

ਡਾ. ਅਗਰਵਾਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਨਵਜੰਮੇ ਬੱਚਿਆਂ, ਛੋਟੇ ਬੱਚਿਆਂ, ਗਰਭਵਤੀ ਔਰਤਾਂ, 65 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਤੋਂ ਪੀੜਤ ਲੋਕਾਂ, ਮਾਨਸਿਕ ਰੂਪ ਨਾਲ ਬੀਮਾਰ ਲੋਕਾਂ, ਦਿਲ ਦੀ ਬੀਮਾਰੀ ਦੇ ਪੀੜਤ ਮਰੀਜ਼ਾਂ ਆਦਿ ਨੂੰ ਹਰ ਸਮੇਂ ਉੱਚ ਤਾਪਮਾਨ ਤੋਂ ਬਚਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਬਾਹਰ ਕੰਮ ਕਰਦੇ ਸਮੇਂ ਪੂਰੇ ਸਰੀਰ ਨੂੰ ਢੱਕਣ ਵਾਲੇ ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨਣੇ ਚਾਹੀਦੇ ਹਨ, ਸਿਰ ਨੂੰ ਸਿੱਧੀ ਧੁੱਪ ਤੋਂ ਬਚਾਉਣ ਲਈ ਛੱਤਰੀ, ਟੋਪੀ, ਤੌਲੀਆ, ਪਗੜੀ ਜਾਂ ਦੁਪੱਟੇ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਨੰਗੇ ਪੈਰ ਧੁੱਪ ਵਿਚ ਨਹੀਂ ਜਾਣਾ ਚਾਹੀਦਾ। ਜਿਹੜੇ ਲੋਕ ਧੁੱਪ ਵਿਚ ਕੰਮ ਕਰਦੇ ਹਨ, ਉਨ੍ਹਾਂ ਨੂੰ ਥੋੜ੍ਹੀ-ਥੋੜ੍ਹੀ ਦੇਰ ਬਾਅਦ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਰੀਰ ਦਾ ਤਾਪਮਾਨ 37 ਡਿਗਰੀ ਬਣਾਈ ਰੱਖਣ ਲਈ ਸਿਰ ’ਤੇ ਗਿੱਲਾ ਤੌਲੀਆ ਜਾਂ ਕੱਪੜਾ ਰੱਖਣਾ ਚਾਹੀਦਾ ਹੈ। 

ਇਹ ਵੀ ਪੜ੍ਹੋ: ਜਲੰਧਰ ਦੀ ਪਾਰਕ 'ਚ ਜ਼ਬਰਦਸਤ ਧਮਾਕਾ ! ਤੀਜੀ ਜਮਾਤ ਦੇ ਵਿਦਿਆਰਥੀ 'ਤੇ ਡਿੱਗੀ ਬਿਜਲੀ, ਫਿਰ...

ਉਨ੍ਹਾਂ ਕਿਹਾ ਕਿ ਤਰਬੂਜ਼, ਅੰਗੂਰ, ਕਕੜੀ, ਟਮਾਟਰ, ਘੀਆ ਅਤੇ ਤੋਰੀ ਵਰਗੇ ਮੌਸਮੀ ਫਲ ਅਤੇ ਸਬਜ਼ੀਆਂ ਦਾ ਵੱਧ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਵਿਚ ਪਾਣੀ ਵੱਧ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਸਮ ਵਿਚ ਓ. ਆਰ. ਐੱਸ, ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਅਤੇ ਹੋਰ ਤਰਲ ਪਦਾਰਥਾਂ ਦੀ ਵਰਤੋਂ ਵੱਧ ਤੋਂ ਵੱਧ ਕਰਨੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਰਮੀ ਦੇ ਸਿਖਰਲੇ ਘੰਟਿਆਂ ਦੌਰਾਨ ਖਾਣਾ ਪਕਾਉਣ ਤੋਂ ਬਚੋ, ਰਸੋਈ ਨੂੰ ਚੰਗੀ ਤਰ੍ਹਾਂ ਹਵਾਦਾਰ ਬਣਾਉਣ ਲਈ ਦਰਵਾਜ਼ੇ ਅਤੇ ਖਿੜਕੀਆਂ ਖੁੱਲ੍ਹੀਆਂ ਰੱਖੋ। ਚਾਹ-ਕੌਫ਼ੀ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਚਾਹੀਦੀ ਹੈ। ਤਲਿਆ-ਭੁੰਨਿਆ ਖਾਣਾ ਖਾਣ ਤੋਂ ਬਚਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਅਪੀਲ ਕਰਦੇ ਹੋਏ ਕਿਹਾ ਕਿ ਸਾਵਧਾਨੀ ਵਰਤ ਕੇ ਹੀ ਜ਼ਿਲ੍ਹਾ ਵਾਸੀ ਲੂ ਤੋਂ ਆਪਣਾ ਬਚਾਅ ਕਰ ਸਕਦੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ 1100 ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਲਈ ਵੱਡੀ ਖ਼ਬਰ, ਮੰਤਰੀ ਸੌਂਦ ਨੇ ਦਿੱਤਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News