ਪੰਜਾਬ 'ਚ ਹੱਡ ਚੀਰਵੀਂ ਠੰਡ ਤੋਂ ਪਸ਼ੂਆਂ ਨੂੰ ਬਚਾਉਣ ਲਈ ਐਡਵਾਈਜ਼ਰੀ ਜਾਰੀ, ਪੜ੍ਹੋ ਪੂਰੀ ਖ਼ਬਰ

Friday, Jan 12, 2024 - 09:56 AM (IST)

ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪਸ਼ੂ ਪਾਲਣ ਵਿਭਾਗ ਵਲੋਂ ਪਸ਼ੂਧਨ ਨੂੰ ਠੰਡ ਦੇ ਮੌਸਮ ਦੌਰਾਨ ਚੱਲਣ ਵਾਲੀਆਂ ਤੇਜ਼ ਹਵਾਵਾਂ, ਜੋ ਪਸ਼ੂਆਂ ਲਈ ਖ਼ਤਰਨਾਕ ਸਾਬਿਤ ਹੋ ਸਕਦੀਆਂ ਹਨ, ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਕਿਉਂਕਿ ਠੰਡ ਵਿਚ ਪਸ਼ੂਆਂ ਦੇ ਬੀਮਾਰ ਹੋਣ ਨਾਲ ਪਸ਼ੂ ਪਾਲਕਾਂ ਨੂੰ ਆਰਥਿਕ ਅਤੇ ਹੋਰ ਸਮੱਸਿਆਵਾਂ ਆ ਸਕਦੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਡੇਟਸ਼ੀਟ 'ਚ ਹੋਇਆ ਬਦਲਾਅ
ਜਾਰੀ ਕੀਤੀ ਗਈ ਐਡਵਾਈਜ਼ਰੀ ਵਿਚ ਸੁਝਾਅ ਦਿੱਤਾ ਗਿਆ ਹੈ ਕਿ ਜ਼ਿਆਦਾ ਠੰਡ ਦੌਰਾਨ ਪਸ਼ੂਆਂ ਦੀ ਸੁਰੱਖਿਆ ਲਈ ਇਕੱਲੇ ਸਾਧਾਰਨ ਸ਼ੈਲਟਰ ਇੰਨੇ ਪ੍ਰਭਾਵਸ਼ਾਲੀ ਨਹੀਂ ਹੁੰਦੇ, ਇਸ ਲਈ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੇ ਸ਼ੈੱਡਾਂ ਵਿਚ ਪਟਸਨ ਦੇ ਬੈਗਾਂ ਤੋਂ ਬਣੀਆਂ ‘ਪੱਲੀਆਂ’ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਬਹੁਤ ਜ਼ਿਆਦਾ ਠੰਡ ਦੌਰਾਨ ਜਾਨਵਰਾਂ ਨੂੰ ਘਰ ਦੇ ਅੰਦਰ ਰੱਖਿਆ ਜਾਵੇ ਅਤੇ ਉਨ੍ਹਾਂ ਦੀ ਸਮੇਂ-ਸਮੇਂ ’ਤੇ ਨਿਗਰਾਨੀ ਕੀਤੀ ਜਾਵੇ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੀ ਤਲਖ਼ੀ ਖੁੱਲ੍ਹ ਕੇ ਆਈ ਸਾਹਮਣੇ, ਸ਼ਾਇਰਾਨਾ ਅੰਦਾਜ਼ 'ਚ ਦਿੱਤਾ ਵਿਰੋਧੀਆਂ ਨੂੰ ਜਵਾਬ

ਸ਼ੈੱਡਾਂ ਦੇ ਹੇਠਾਂ ਤਾਪਮਾਨ ਦੀ ਨਿਗਰਾਨੀ ਕੀਤੀ ਜਾਵੇ ਅਤੇ ਲੋੜ ਪੈਣ ’ਤੇ ਹੀਟਰਾਂ ਦੀ ਵਰਤੋਂ ਕੀਤੀ ਜਾਵੇ। ਅਮੋਨੀਆ ਦੇ ਪ੍ਰਭਾਵ ਤੋਂ ਬਚਾਉਣ ਲਈ ਪਸ਼ੂਆਂ ਹੇਠ ਜਗ੍ਹਾ ਨੂੰ ਸੁੱਕਾ ਅਤੇ ਸਾਫ਼ ਰੱਖਿਆ ਜਾਵੇ। ਐਡਵਾਈਜ਼ਰੀ ਵਿਚ ਇਹ ਵੀ ਸਿਫਾਰਿਸ਼ ਕੀਤੀ ਗਈ ਹੈ ਕਿ ਬਹੁਤ ਜ਼ਿਆਦਾ ਠੰਡੇ ਮੌਸਮ ਵਿਚ ਪਸ਼ੂਆਂ ਨੂੰ ਚਾਰਨ ਲਈ ਨਾ ਲਿਜਾਇਆ ਜਾਵੇ ਅਤੇ ਵੱਡੇ ਫੀਡ ਸਟੋਰੇਜ ਦਾ ਪ੍ਰਬੰਧ ਕੀਤਾ ਜਾਵੇ।

ਬਹੁਤ ਛੋਟੀ ਉਮਰ, ਬੁੱਢੇ ਜਾਂ ਬੀਮਾਰ ਜਾਨਵਰਾਂ ਨੂੰ ਆਮ ਤੌਰ ’ਤੇ ਤੰਦਰੁਸਤ, ਮੱਧ-ਉਮਰ ਦੇ ਜਾਨਵਰਾਂ ਦੇ ਮੁਕਾਬਲੇ ਸਰਦੀਆਂ ਦੌਰਾਨ ਵਧੇਰੇ ਪੌਸ਼ਟਿਕ ਭੋਜਨ ਦੀ ਲੋੜ ਹੁੰਦੀ ਹੈ। ਲੋੜੀਂਦੀ ਅਤੇ ਭਰਪੂਰ ਖ਼ੁਰਾਕ ਜਾਨਵਰਾਂ ਨੂੰ ਸਰੀਰ ਦਾ ਤਾਪਮਾਨ ਬਰਕਰਾਰ ਰੱਖਣ ਅਤੇ ਠੰਡ ਤੋਂ ਬਚਣ ਵਿਚ ਮਦਦ ਕਰੇਗੀ। ਕਿਸਾਨਾਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ ਕਿ ਸਟੋਰ ਕੀਤੀ ਸਰਦੀਆਂ ਦੀ ਖੁਰਾਕ ਚੰਗੀ ਪੌਸ਼ਟਿਕ ਗੁਣਵੱਤਾ ਵਾਲੀ ਹੋਣੀ ਚਾਹੀਦੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


Babita

Content Editor

Related News