ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ

Thursday, Apr 06, 2023 - 05:44 PM (IST)

ਚੰਡੀਗੜ੍ਹ : ਚੱਲ ਰਹੇ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਆਪਣੇ ਇਲਾਕੇ ਵਿੱਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਜਾਂ ਕਿਸੇ ਕਿਸਮ ਦੀ ਕੋਈ ਸਪਾਰਕਿੰਗ ਦੀ ਘਟਨਾ ਵੇਖਦੇ ਹਨ ਤਾਂ ਤੁਰੰਤ ਨੇੜਲੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਦਫ਼ਤਰ ਨੂੰ ਸੂਚਿਤ ਕਰਨ।

ਇਹ ਵੀ ਪੜ੍ਹੋ : ਨਵਾਂ ਖ਼ੁਲਾਸਾ: ਅੰਮ੍ਰਿਤਪਾਲ ਕਰਨਾ ਚਾਹੁੰਦਾ ਸੀ ਸਰੰਡਰ ਪਰ ਇਸ ਵਿਅਕਤੀ ਦੀ ਸਲਾਹ ’ਤੇ ਹੋਇਆ ਫ਼ਰਾਰ

ਕੈਬਨਿਟ ਮੰਤਰੀ ਨੇ ਕਿਹਾ ਕਿ ਪੀ. ਐੱਸ. ਪੀ. ਸੀ. ਐੱਲ. ਵੱਲੋਂ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਉਨਾਂ ਖਪਤਕਾਰਾਂ ਨੂੰ ਇਹ ਵੀ ਦੱਸਿਆ ਕਿ ਉਹ ਬਿਜਲੀ ਸਬੰਧੀ ਆਪਣੀਆਂ ਸ਼ਿਕਾਇਤਾਂ 96461-06835 ਅਤੇ 96461-06836 ‘ਤੇ 24 ਘੰਟੇ ਕਾਰਜਸੀਲ ਹੈਲਪਲਾਈਨ ਨੰਬਰਾਂ 'ਤੇ ਦਰਜ ਕਰਵਾ ਸਕਦੇ ਹਨ।  ਉਨ੍ਹਾਂ ਕਿਹਾ ਕਿ ਖਪਤਕਾਰ ਵਟਸਐਪ ਨੰਬਰ 96461-06835 'ਤੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ :  ਇੰਸਟਾਗ੍ਰਾਮ 'ਤੇ ਅਸ਼ਲੀਲ ਤਸਵੀਰਾਂ ਪਾ ਕੇ ਸ਼ੁਰੂ ਹੁੰਦੀ ਸੀ ਗੰਦੀ ਖੇਡ, ਇੰਝ ਖੁੱਲ੍ਹਿਆ ਜਸਨੀਤ ਕੌਰ ਦਾ ਭੇਤ

ਬਿਜਲੀ ਮੰਤਰੀ ਨੇ ਕਿਸਾਨਾਂ ਨੂੰ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਇਕ ਮਰਲੇ ਰਕਬੇ ਦੀ ਕਣਕ ਦੀ ਕਟਾਈ ਪਹਿਲਾਂ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਟਾਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਲੱਗੇ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਦਸ ਮੀਟਰ ਦਾ ਘੇਰਾ ਗਿੱਲਾ ਰੱਖਿਆ ਜਾਵੇ ਤਾਂ ਜੋ ਜੇਕਰ ਕੋਈ ਸਪਾਰਕਿੰਗ ਵਰਗੀ ਘਟਨਾ ਵਾਪਰਦੀ ਹੈ ਤਾਂ ਇਸ ਘਟਨਾ ਨੂੰ ਆਸਾਨੀ ਨਾਲ ਅਤੇ ਖ਼ੁਦ-ਬ-ਖੁਦ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ :  ਨਵਜੋਤ ਸਿੱਧੂ ਵੱਲੋਂ ਕਾਂਗਰਸ ਦੀਆਂ ਗਤੀਵਿਧੀਆਂ 'ਚ ਹਿੱਸਾ ਨਾ ਲੈਣ 'ਤੇ ਰਾਜਾ ਵੜਿੰਗ ਦਾ ਬਿਆਨ

ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News