ਐਡਵੋਕੇਟ ਧਾਮੀ ਨੇ 7 ਅਗਸਤ ਨੂੰ ਬੁਲਾਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
Thursday, Aug 03, 2023 - 10:13 PM (IST)
ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮਹੀਨਾਵਾਰ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 7 ਅਗਸਤ ਨੂੰ ਰੱਖੀ ਗਈ ਹੈ, ਜਿਸ ’ਚ ਗੁਰਦੁਆਰਾ ਸੈਕਸ਼ਨ 85, 87 ਤੇ ਧਰਮ ਪ੍ਰਚਾਰ ਸਬੰਧੀ ਮਾਮਲੇ ਵਿਚਾਰੇ ਜਾਣਗੇ। ਇਸੇ ਦਿਨ ਲੰਗਰ ਜੂਠ ਘੁਟਾਲੇ ’ਚ ਮੁਅੱਤਲ 51 ਮੁਲਾਜ਼ਮਾਂ ਸਬੰਧੀ ਸਬ-ਕਮੇਟੀ ਵੀ ਇਕੱਤਰਤਾ ਕਰੇਗੀ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਨਾਲ ਲੰਗਰ ਜੂਠ ਘਪਲੇ ਸਬੰਧੀ ਸਬ-ਕਮੇਟੀ ਦੀ ਇਕੱਤਰਤਾ ਦਾ ਕੋਈ ਵਾਸਤਾ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ : ਮੋਟਰਸਾਈਕਲ ਰੇਹੜੀ ਤੇ ਛੋਟੇ ਹਾਥੀ ਦਰਮਿਆਨ ਵਾਪਰਿਆ ਭਿਆਨਕ ਸੜਕ ਹਾਦਸਾ, ਨੌਜਵਾਨ ਦੀ ਦਰਦਨਾਕ ਮੌਤ
ਉਨ੍ਹਾਂ ਕਿਹਾ ਕਿ ਲੰਗਰ ਜੂਠ ਘਪਲੇ ’ਚ ਮੁਅੱਤਲ 51 ਮੁਲਾਜ਼ਮਾਂ ਸਬੰਧੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਬ-ਕਮੇਟੀ ਬਣਾਈ ਗਈ ਹੈ, ਜੋ ਲਗਾਤਾਰ ਮੀਟਿੰਗਾਂ ਕਰਕੇ ਇਸ ਮਾਮਲੇ ਦੀ ਘੋਖ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਘੋਖ ਲਈ 7 ਅਗਸਤ ਨੂੰ ਮੀਟਿੰਗ ਰੱਖੀ ਗਈ ਹੈ, ਜਿਸਦਾ ਅੰਤ੍ਰਿੰਗ ਕਮੇਟੀ ਨਾਲ ਕੋਈ ਮੇਲ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁਅੱਤਲ ਮੁਲਾਜ਼ਮਾਂ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਸੀ, ਜਿਸ ਤੋਂ ਬਾਅਦ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਸਬ-ਕਮੇਟੀ ਬਣਾ ਕੇ ਘੋਖ ਕਰਨ ਲਈ ਕਿਹਾ ਸੀ। ਸਬ-ਕਮੇਟੀ ਮੁਕੰਮਲ ਰਿਪੋਰਟ ਪ੍ਰਧਾਨ ਨੂੰ ਸੌਂਪੇਗੀ, ਜਿਸ ਮੁਲਾਜ਼ਮ ਦਾ ਜੋ ਕਸੂਰ ਹੋਵੇਗਾ, ਸਭ ਸਾਹਮਣੇ ਲਿਆਂਦਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ
ਇਸ ਸਬੰਧੀ ਜਲਦ ਹੀ ਰਿਪੋਰਟ ਤਿਆਰ ਹੋ ਜਾਵੇਗੀ। ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੀ ਯੂਨੀਅਨ ਬਾਰੇ ਉਨ੍ਹਾਂ ਕਿਹਾ ਕਿ ਗੁਰੂਘਰਾਂ ’ਚ ਯੂਨੀਅਨ ਨਹੀਂ ਹੋਣੀ ਚਾਹੀਦੀ। ਉਨ੍ਹਾਂ ਇਹ ਵੀ ਕਿਹਾ ਕਿ ਯੂਨੀਅਨ ਦਾ ਕੋਈ ਵੀ ਦਬਾਅ ਇਸ ਮਾਮਲੇ ’ਚ ਨਹੀਂ ਹੈ। ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਤੇ ਸਬ-ਕਮੇਟੀ ਦੇ ਮੈਂਬਰ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਲੰਗਰ ਮਾਮਲੇ ਵਿਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ 51 ਮੁਲਾਜ਼ਮ ਮੁਅੱਤਲ ਕੀਤੇ ਗਏ ਸਨ। ਉਸ ਤੋਂ ਬਾਅਦ ਮੁਅੱਤਲ ਮੁਲਾਜ਼ਮਾਂ ਦੇ ਕਹਿਣ ’ਤੇ ਪ੍ਰਧਾਨ ਵੱਲੋਂ ਸਬ-ਕਮੇਟੀ ਬਣਾ ਕੇ ਮੁਕੰਮਲ ਜਾਂਚ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਬ-ਕਮੇਟੀ ਮੈਂਬਰ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਨ। ਇਸ ਸਬੰਧ ਵਿਚ ਹੋਰ ਵੀ ਇਕੱਤਰਤਾਵਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਕੋਈ ਵੀ ਦੋਸ਼ੀ ਬਖ਼ਸ਼ੇ ਨਹੀਂ ਜਾਣਗੇ ਅਤੇ ਜਿਹੜੇ ਬੇਕਸੂਰ ਹੋਏ, ਉਨ੍ਹਾਂ ਦੀ ਰਿਪੋਰਟ ਵੀ ਤਿਆਰ ਹੋਵੇਗੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8