ਐਡਵੋਕੇਟ ਧਾਮੀ ਦਾ ਕੇਂਦਰ ਸਰਕਾਰ ’ਤੇ ਵੱਡਾ ਹਮਲਾ, ਸਿੱਖੀ ਦਿੱਖ ਨੂੰ ਖ਼ਤਮ ਕਰਨ ਦੀ ਕਰ ਰਹੀ ਕੋਸ਼ਿਸ਼
Sunday, Jan 15, 2023 - 01:19 AM (IST)
ਸ੍ਰੀ ਮੁਕਤਸਰ ਸਾਹਿਬ (ਤਨੇਜਾ, ਖ਼ੁਰਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਵੱਲੋਂ ਸਿੱਖ ਫ਼ੌਜੀਆਂ ਨੂੰ ਹੈਲਮੇਟ ਪਹਿਨ ਕੇ ਰੱਖਣ ਦੇ ਹੁਕਮਾਂ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਸਿੱਖਾਂ ਦੀ ਸ਼ਾਨ, ਪਛਾਣ ਪੱਗ ਹੈ। ਇਸ ਦੇ ਨਾਲ ਸਿੱਖ ਪੰਥ ਦੀ ਮਰਿਆਦਾ ਜੁੜੀ ਹੋਈ ਹੈ। ਕੇਂਦਰ ਵੱਲੋਂ ਇਹ ਫ਼ੈਸਲਾ ਜਾਰੀ ਕਰ ਕੇ ਸਿੱਖਾਂ ਦੀ ਇਸ ਪਵਿੱਤਰ ਦਿੱਖ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਨਿੰਦਣਯੋਗ ਹੈ। ਧਾਮੀ ਨੇ ਇਹ ਗੱਲ ਸ਼ਨੀਵਾਰ ਨੂੰ ਮੁਕਤਸਰ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ’ਚ ਪ੍ਰੈੱਸ ਕਾਨਫਰੰਸ ਦੌਰਾਨ ਕਹੀ।
ਇਹ ਖ਼ਬਰ ਵੀ ਪੜ੍ਹੋ : ਮੰਦਭਾਗੀ ਖ਼ਬਰ : ਕੈਨੇਡਾ ਤੋਂ ਆਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਉਹ ਇਥੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੇਲਾ ਮਾਘੀ ਮੌਕੇ ਗੁਰਦੁਆਰਾ ਸਾਹਿਬ ’ਚ ਨਤਮਸਤਕ ਹੋਣ ਪਹੁੰਚੇ ਹੋਏ ਸਨ। ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਧਾਮੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ਼ਹੀਦਗੰਜ ਸਾਹਿਬ ਸਮੇਤ ਹੋਰ ਗੁਰਦੁਆਰਿਆਂ ’ਚ ਨਤਮਸਤਕ ਹੋਏ ਅਤੇ 40 ਮੁਕਤਿਆਂ ਨੂੰ ਨਮਨ ਕੀਤਾ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ ਸਮੇਤ ਹੋਰ ਸਟਾਫ ਵੀ ਮੌਜੂਦ ਸੀ।
ਇਹ ਖ਼ਬਰ ਵੀ ਪੜ੍ਹੋ : ਭੈਣ ਨੂੰ ਲੋਹੜੀ ਦੇ ਕੇ ਆ ਰਹੇ ਭਰਾਵਾਂ ਨਾਲ ਵਾਪਰਿਆ ਭਿਆਨਕ ਹਾਦਸਾ, ਹੋਈ ਦਰਦਨਾਕ ਮੌਤ