ਰਾਮ ਰਹੀਮ ਵੱਲੋਂ ਕਿਰਪਾਨ ਨਾਲ ਕੇਕ ਕੱਟਣ ''ਤੇ ਐਡਵੋਕੇਟ ਧਾਮੀ ਨੇ ਨਿਸ਼ਾਨਾ ਸਾਧਦਿਆਂ ਸਰਕਾਰ ਤੋਂ ਕੀਤੀ ਇਹ ਮੰਗ

Thursday, Jan 26, 2023 - 12:36 AM (IST)

ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਸਿੱਖਾਂ ਦੇ ਧਾਰਮਿਕ ਚਿੰਨ੍ਹ ਕਿਰਪਾਨ ਨਾਲ ਕੇਕ ਕੱਟਣ ਕੱਟ ਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਰਾਮ ਰਹੀਮ ਜਾਣਬੁਝ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਸੂਬੇ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨ ਦਾ ਯਤਨ ਕਰ ਰਿਹਾ ਹੈ ਅਤੇ ਸਰਕਾਰਾਂ ਸ਼ਾਂਤ ਹਨ।

ਇਹ ਵੀ ਪੜ੍ਹੋ : ਗਣਤੰਤਰ ਦਿਵਸ ਸਮਾਗਮ ਦੇ ਮੱਦੇਨਜ਼ਰ ਪੰਜਾਬ 'ਚ ਰੈੱਡ ਅਲਰਟ ਜਾਰੀ, ਸੰਵੇਦਨਸ਼ੀਲ ਥਾਵਾਂ 'ਤੇ ਵਾਧੂ ਬਲ ਤਾਇਨਾਤ

ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖਾਂ ਦਾ ਅਹਿਮ ਧਾਰਮਿਕ ਚਿੰਨ੍ਹ ਹੈ, ਜਿਸ ਦੀ ਤੌਹੀਨ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਰਾਮ ਰਹੀਮ ਨੇ ਕਿਰਪਾਨ ਨਾਲ ਕੇਕ ਕੱਟ ਕੇ ਸਿੱਖ ਕੱਕਾਰ ਦੇ ਸਤਿਕਾਰ ਨੂੰ ਸੱਟ ਮਾਰੀ ਹੈ। ਬਲਾਤਕਾਰ ਅਤੇ ਕਤਲ ਦੇ ਸੰਗੀਨ ਦੋਸ਼ਾਂ ਵਿੱਚ ਸਜ਼ਾ ਕੱਟ ਰਹੇ ਅਜਿਹੇ ਅਪਰਾਧੀ ਨੂੰ ਸਰਕਾਰਾਂ ਵੱਲੋਂ ਵਾਰ-ਵਾਰ ਪੈਰੋਲ ਦੇ ਕੇ ਛੱਡਿਆ ਜਾ ਰਿਹਾ ਹੈ ਅਤੇ ਉਹ ਬਾਹਰ ਆ ਕੇ ਜਾਣਬੁਝ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਵੱਲੋਂ ਅਰਮੀਨੀਆ ਦੇ ਗੈਂਗਸਟਰ ਲੱਕੀ ਪਟਿਆਲ ਦੇ 2 ਸਾਥੀ ਗ੍ਰਿਫ਼ਤਾਰ, ਪਿਸਤੌਲ ਬਰਾਮਦ

ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਹਰ ਇਕ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਸਿਖਾਉਂਦਾ ਹੈ ਅਤੇ ਕਿਸੇ ਨੂੰ ਵੀ ਅਜਿਹਾ ਹੱਕ ਨਹੀਂ ਹੈ ਕਿ ਉਹ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੇ। ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਅਜਿਹੇ ਅਪਰਾਧੀ ਨੂੰ ਸਰਕਾਰਾਂ ਖਾਸ ਪੁਸ਼ਤਪਨਾਹੀ ਦੇ ਰਹੀਆਂ ਹਨ, ਜੋ ਦੇਸ਼ ਹਿੱਤ ਵਿੱਚ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਕੇ ਉਸ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News