ਐੱਸਜੀਪੀਸੀ ਆਗੂਆਂ 'ਤੇ FIR: ਭੜਕੇ ਐਡਵੋਕੇਟ ਧਾਮੀ, ਹਰਿਆਣਾ ਪੁਲਸ ਦੀ ਕਾਰਵਾਈ ਦੀ ਕੀਤੀ ਸਖ਼ਤ ਨਿੰਦਾ
Tuesday, Mar 31, 2026 - 12:22 AM (IST)
ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਪੁਲਸ ਵੱਲੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਅੰਤ੍ਰਿੰਗ ਮੈਂਬਰ ਬਲਦੇਵ ਸਿੰਘ ਕਾਇਮਪੁਰ ਸਮੇਤ ਹੋਰਾਂ 'ਤੇ ਪਰਚਾ ਦਰਜ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੁਲਸ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ 'ਤੇ ਜਬਰੀ ਕਬਜ਼ਾ ਕਰਨ ਆਏ ਬਲਜੀਤ ਸਿੰਘ ਦਾਦੂਵਾਲ ਤੇ ਉਸ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਦੀ ਥਾਂ ਸੰਸਥਾ ਦੇ ਨੁਮਾਇੰਦਿਆਂ 'ਤੇ ਪਰਚਾ ਦਰਜ ਕਰਕੇ ਦੋਸ਼ੀਆਂ ਦੇ ਹੱਕ ਵਿੱਚ ਭੁਗਤ ਰਹੀ ਹੈ।
ਇਹ ਵੀ ਪੜ੍ਹੋ : ਚੋਰਾਂ ਦੇ ਹੌਸਲੇ ਬੁਲੰਦ! ਮੁਲਾਜ਼ਮ ਦੀ ਗੱਡੀ ਦਾ ਸ਼ੀਸ਼ਾ ਤੋੜ ਉਡਾਏ ਰਿਵਾਲਵਰ, ਸੋਨਾ ਤੇ ਨਕਦੀ
ਉਨ੍ਹਾਂ ਕਿਹਾ ਕਿ ਇੰਜ ਲੱਗਦਾ ਹੈ ਕਿ ਸਰਕਾਰਾਂ ਅਜਿਹੇ ਲੋਕਾਂ ਦੀ ਧੱਕੇਸ਼ਾਹੀ ਰੋਕਣ ਦੀ ਥਾਂ ਮੂਕ ਸਹਿਮਤੀ ਦੇ ਰਹੀਆਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮੈਡੀਕਲ ਕਾਲਜ ਹਰਿਆਣਾ ਦੇ ਲੋਕਾਂ ਦੀ ਸਹੂਲਤ ਲਈ ਕਾਰਜਸ਼ੀਲ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਦੀ ਸਹਾਇਤਾ ਲਈ ਹਰ ਸਾਲ ਕਰੋੜਾਂ ਰੁਪਏ ਦਿੰਦੀ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ 'ਤੇ ਕੀਤੀ ਐੱਫ. ਆਈ. ਆਰ. ਤੁਰੰਤ ਰੱਦ ਕੀਤੀ ਜਾਵੇ ਅਤੇ ਜਬਰੀ ਕਬਜ਼ਾ ਕਰਨ ਦੀ ਹਰਕਤ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਯਕੀਨੀ ਬਣਾਈ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
