ਪੰਜਾਬ ਯੂਨੀ. ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਤੇ ਦਸਤਾਰਾਂ ਉਤਾਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ
Monday, Mar 09, 2026 - 05:25 PM (IST)
ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੰਡੀਗੜ੍ਹ ਪੁਲਸ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਅਤੇ ਦਸਤਾਰਾਂ ਉਤਾਰੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਦੇ ਜੀਵਨ ਦਾ ਅਹਿਮ ਅੰਗ ਹੈ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਜ਼ੋਰ ਦਾ ਪ੍ਰਯੋਗ ਕਰਦਿਆਂ ਵਿਦਿਆਰਥੀਆਂ ਦੀਆਂ ਦਸਤਾਰਾਂ ਉਤਾਰੇ ਜਾਣਾ ਸਿੱਖ ਭਾਵਨਾਵਾਂ ਅਤੇ ਸਿੱਖੀ ਦੇ ਗੌਰਵ ਦਾ ਨਿਰਾਦਰ ਹੈ।
ਇਹ ਵੀ ਪੜ੍ਹੋ- PUNJAB: ਭੈਣ ਭਰਾ ਦਾ ਇਕੋ ਚਿਤਾ 'ਤੇ ਹੋਇਆ ਸਸਕਾਰ, ਮੰਜ਼ਰ ਦੇਖ ਹਰ ਕਿਸੇ ਦੀਆਂ ਨਿਕਲੀਆਂ ਧਾਹਾਂ
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਸ਼ਾਂਤਮਈ ਤਰੀਕੇ ਨਾਲ ਆਪਣੀ ਗੱਲ ਰੱਖਣਾ ਹੱਕ ਹੈ, ਜਿਸ ’ਤੇ ਕਿਸੇ ਤਰ੍ਹਾਂ ਦੀ ਰੋਕ ਲਗਾਉਣੀ ਪ੍ਰਸ਼ਾਸਨ ਦੀ ਧੱਕੇਸ਼ਾਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਸਿੱਖ ਭਾਵਨਾਵਾਂ ਨੂੰ ਲੈ ਕੇ ਲਗਾਤਾਰ ਮੰਗ ਕਰ ਰਹੇ ਸਨ, ਜਿਸ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅਣਸੁਣਿਆ ਕੀਤਾ ਗਿਆ ਅਤੇ ਪੁਲਸ ਦੁਆਰਾ ਲਾਠੀਚਾਰਜ ਕਰਕੇ ਵਿਦਿਆਰਥੀਆਂ ਦੀ ਅਵਾਜ਼ ਨੂੰ ਦਬਾਉਣ ਦਾ ਯਤਨ ਕੀਤਾ।
ਇਹ ਵੀ ਪੜ੍ਹੋ- ਪੁਲਸ ਮੁਕਾਬਲੇ ’ਚ ਮਾਰੇ ਗਏ ਰਣਜੀਤ ਸਿੰਘ ਦਾ ਪਿੰਡ ਆਦੀਆਂ 'ਚ ਹੋਇਆ ਅੰਤਿਮ ਸੰਸਕਾਰ
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਨਾਲ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਪ੍ਰਸ਼ਾਸਨ ਦੀ ਵੀ ਜ਼ਿੰਮੇਵਾਰੀ ਹੈ। ਉਨ੍ਹਾਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰਨ ਵਾਲੇ ਦੋਸ਼ੀ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਸਿੱਖ ਦੀ ਦਸਤਾਰ ਦਾ ਨਿਰਾਦਰ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
