ਹਰਿਆਣਾ ਕਮੇਟੀ ਦੀ ਤਰਫ਼ਦਾਰੀ ਕਰਨ ਵਾਲੇ ਸਿੱਖ ਆਗੂਆਂ ਦੀ ਐਡਵੋਕੇਟ ਧਾਮੀ ਨੇ ਕੀਤੀ ਆਲੋਚਨਾ

Thursday, Sep 29, 2022 - 06:30 PM (IST)

ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੁਝ ਸਿੱਖ ਆਗੂਆਂ ਅਤੇ ਭਾਜਪਾ ਨਾਲ ਸਬੰਧਤ ਲੋਕਾਂ ਵੱਲੋਂ ਹਰਿਆਣਾ ਕਮੇਟੀ ਦੀ ਕੀਤੀ ਜਾ ਰਹੀ ਤਰਫ਼ਦਾਰੀ ਨੂੰ ਸਿੱਖ ਕੌਮ ਵਿਚ ਵੰਡੀਆਂ ਪਾਉਣ ਵਾਲੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਆਖਿਆ ਕਿ ਸੰਵਿਧਾਨਕ ਅਹੁਦੇ ’ਤੇ ਬੈਠੇ ਭਾਜਪਾ ਨਾਲ ਸਬੰਧਤ ਇਕ ਆਗੂ ਵੱਲੋਂ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਦੀ ਵਕਾਲਤ ਤਾਂ ਕੀਤੀ ਜਾ ਰਹੀ ਹੈ। ਜਦਕਿ ਦੂਸਰੇ ਪਾਸੇ ਹਰਿਆਣਾ ਕਮੇਟੀ ਦੀ ਸਥਾਪਨਾ ਕਰਕੇ ਸਿੱਖ ਗੁਰਦੁਆਰਾ ਐਕਟ 1925 ਵਿਚ ਸਿੱਧੇ ਦਖ਼ਲ ’ਤੇ ਇਕ ਵੀ ਸ਼ਬਦ ਨਹੀਂ ਬੋਲਿਆ ਜਾ ਰਿਹਾ। ਇਹ ਦੋਹਰੀ ਨੀਤੀ ਹੈ, ਜੋ ਸੰਗਤ ਅੰਦਰ ਸ਼ੰਕੇ ਪੈਦਾ ਕਰਨ ਲਈ ਜਾਣਬੁਝ ਕੇ ਅਪਣਾਈ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ : ਜਨਾਨੀ ਨੇ ‘ਜੱਚਾ-ਬੱਚਾ ਵਾਰਡ ਦੇ ਬਾਹਰ ਫਰਸ਼ ’ਤੇ ਦਿੱਤਾ ਬੱਚੇ ਨੂੰ ਜਨਮ, ਪਰਿਵਾਰ ਨੇ ਲਾਏ ਲਾਪਰਵਾਹੀ ਦੇ ਦੋਸ਼

ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਆਗੂ ਦੱਸ ਸਕਦੇ ਹਨ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕੋਈ ਸੂਬਾ ਸਰਕਾਰ ਆਪਣੇ ਤੌਰ ’ਤੇ ਕੋਈ ਸੋਧ ਜਾਂ ਉਸ ਦੇ ਅਧਿਕਾਰ ਖੇਤਰ ਵਿਚ ਦਖ਼ਲ ਕਰ ਸਕਦੀ ਹੈ? ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੀ ਦੇਸ਼ ਦੇ ਸਾਰੇ ਗੁਰਦੁਆਰਿਆਂ ਬਾਰੇ ਇਕ ਐਕਟ ਦੀ ਹਮਾਇਤੀ ਹੈ ਪਰ ਇਹ ਕਦੇ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਕਿ ਵੱਡੀਆਂ ਕੁਰਬਾਨੀਆਂ ਬਾਅਦ ਸਥਾਪਤ ਹੋਈ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਨੂੰ ਕੋਈ ਪ੍ਰਭਾਵਿਤ ਕਰੇ।

ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ਦੇ ਝਬਾਲ ’ਚ ਚੜ੍ਹਦੀ ਸਵੇਰ ਵਾਪਰੀ ਵਾਰਦਾਤ: ਪੁੱਤ ਨੇ ਪਿਓ ਦਾ ਗੋਲੀ ਮਾਰ ਕੀਤਾ ਕਤਲ

ਉਨ੍ਹਾਂ ਕਿਹਾ ਕਿ ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ ਸਥਾਪਤ ਕਰਨ ਲਈ ਕਾਰਜਸ਼ੀਲ ਇਕ ਸਿੱਖ ਆਗੂ ਵੱਲੋਂ ਪੰਜਾਬੀ ਦੇ ਇਕ ਅਖ਼ਬਾਰ ਵਿਚ ਦਿੱਤੇ ਇੰਟਰਵਿਊ ਦੌਰਾਨ ਇਹ ਕਹਿਣਾ ਕਿ ਪੰਜਾਬ ਪੁਨਰਗਠਨ ਐਕਟ 1966 ਵਿਚ ਵੱਖ-ਵੱਖ ਸੂਬਿਆਂ ਦੀਆਂ ਵੱਖਰੀਆਂ ਗੁਰਦੁਆਰਾ ਕਮੇਟੀਆਂ ਦੀ ਗੱਲ ਕੀਤੀ ਗਈ ਸੀ, ਬਿਲਕੁਲ ਨਿਰਮੂਲ ਹੈ। ਉਨ੍ਹਾਂ ਆਖਿਆ ਕਿ ਅਜਿਹੇ ਲੋਕ ਸ਼੍ਰੋਮਣੀ ਕਮੇਟੀ ਨੂੰ ਤੋੜਨ ਵਿਚ ਸਰਕਾਰਾਂ ਦਾ ਹੱਥਠੋਕਾ ਬਣ ਕੇ ਸਿੱਖ ਕੌਮ ਨਾਲ ਵੱਡਾ ਧੋਖਾ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਇਨ੍ਹਾਂ ਲੋਕਾਂ ਦੀਆਂ ਚਾਲਾਂ ਸਫ਼ਲ ਨਹੀਂ ਹੋਣ ਦਿੱਤੀਆਂ ਜਾਣਗੀਆਂ ਅਤੇ ਸ਼੍ਰੋਮਣੀ ਕਮੇਟੀ ਦੇ ਦਾਇਰੇ ਵਾਲੇ ਗੁਰੂ ਘਰਾਂ ਤੇ ਅਦਾਰਿਆਂ ਦਾ ਪ੍ਰਬੰਧ ਸਿੱਖ ਗੁਰਦੁਆਰਾ ਐਕਟ 1925 ਅਧੀਨ ਕਾਰਜਸ਼ੀਲ ਸੰਵਿਧਾਨਕ ਸੰਸਥਾ ਸ਼੍ਰੋਮਣੀ ਕਮੇਟੀ ਪਾਸ ਰਹੇਗਾ।

ਪੜ੍ਹੋ ਇਹ ਵੀ ਖ਼ਬਰ : ਪੱਟੀ ’ਚ ਰੂਹ ਕੰਬਾਊ ਵਾਰਦਾਤ: ਰਿਸ਼ਤੇਦਾਰੀ 'ਚ ਗਏ 2 ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

 


rajwinder kaur

Content Editor

Related News