ਪਿੰਡ ਭਾਮ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਐਡਵੋਕੇਟ ਧਾਮੀ ਨੇ ਪ੍ਰਗਟਾਇਆ ਦੁੱਖ
Sunday, Mar 30, 2025 - 02:19 PM (IST)

ਅੰਮ੍ਰਿਤਸਰ(ਸਰਬਜੀਤ)- ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭਾਮ ਵਿਖੇ ਗੁਰਦੁਆਰਾ ਸਾਹਿਬ 'ਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁਖ ਪ੍ਰਗਟਾਇਆ ਹੈ।
ਇਹ ਵੀ ਪੜ੍ਹੋ- ਅਪ੍ਰੈਲ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਵਾਰ-ਵਾਰ ਅਪੀਲ ਕੀਤੀ ਗਈ ਹੈ ਕਿ ਸੇਵਾਦਾਰਾਂ ਦੀ ਗੈਰ ਹਾਜ਼ਰੀ ਵਿਚ ਬਿਜਲੀ ਉਪਕਰਣਾਂ ਨੂੰ ਚਾਲੂ ਨਾ ਰੱਖਿਆ ਜਾਵੇ, ਪਰ ਦੁੱਖ ਦੀ ਗੱਲ ਹੈ ਕਿ ਪ੍ਰਬੰਧਕ ਕਮੇਟੀਆਂ ਇਸ ’ਤੇ ਧਿਆਨ ਨਹੀਂ ਦਿੰਦੀਆਂ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਤੇਜ਼ ਹਨ੍ਹੇਰੀ ਨਾਲ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵੀ ਬਿਜਲੀ ਦਾ ਸਰਕਟ ਸ਼ਾਰਟ ਹੋਣ ਕਰਕੇ ਵਾਪਰੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸੰਜੀਦਾ ਹੋਣ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਸਮੇਂ-ਸਮੇਂ ਨਰੀਖਣ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਇੱਕ ਸੇਵਾਦਾਰ ਦਾ ਰਹਿਣਾ ਵੀ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਕਰਦੇ ਰਹਿਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8