ਸੇਵਾਦਾਰ ਬਲਬੀਰ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁਖ ਪ੍ਰਗਟ

Sunday, Aug 11, 2024 - 06:20 PM (IST)

ਸੇਵਾਦਾਰ ਬਲਬੀਰ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁਖ ਪ੍ਰਗਟ

ਅੰਮ੍ਰਿਤਸਰ (ਦੀਪਕ)-ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸੇਵਾ ਕਰਦਿਆਂ ਆਲੂਆਂ ਵਾਲੇ ਉੱਬਲਦੇ ਪਾਣੀ ਦੇ ਕੜਾਹੇ ’ਚ ਡਿੱਗਣ ਵਾਲੇ ਸੇਵਾਦਾਰ ਬਲਬੀਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਸੇਵਾਦਾਰ ਬਲਬੀਰ ਸਿੰਘ ਵਾਸੀ ਧਾਰੀਵਾਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ।ਐਡੋਵੋਕੇਟ ਧਾਮੀ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਇਹ ਵੀ ਪੜ੍ਹੋ- ਕੰਪਨੀ ਦਾ ਕੰਮ ਕਰਦਿਆਂ ਨੌਜਵਾਨ ਦੀ ਹੋਈ ਮੌਤ, 3 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਦੱਸ ਦੇਈਏ ਕਿ ਬਲਬੀਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਹਫ਼ਤੇ ’ਚ ਦੋ ਵਾਰ ਸ੍ਰੀ ਹਰਿਮੰਦਰ ਸਾਹਿਬ ਆ ਕੇ ਲੰਗਰ ਵਿਚ ਸੇਵਾ ਕਰਦੇ ਸਨ ਪਰ ਅਚਾਨਕ ਸੇਵਾ ਕਰਦਿਆਂ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ। ਉਨ੍ਹਾਂ ਨੂੰ ਇਲਾਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਇਲਾਜ ਦੌਰਾਨ ਉਹ ਬੀਤੀ ਰਾਤ ਚਲਾਣਾ ਕਰ ਗਏ। 

ਇਹ ਵੀ ਪੜ੍ਹੋ- ਭਣੇਵੀਂ ਨਾਲ ਮਾਮੇ ਨੇ ਕਈ ਵਾਰ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਜਦੋਂ ਹੋਈ ਗਰਭਵਤੀ ਤਾਂ ਕਰ 'ਤਾ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News