ਸਾਬਕਾ ਮੈਂਬਰ ਜਥੇਦਾਰ ਚੀਮਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

Tuesday, Mar 10, 2026 - 01:29 AM (IST)

ਸਾਬਕਾ ਮੈਂਬਰ ਜਥੇਦਾਰ ਚੀਮਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਸੁਰਜੀਤ ਸਿੰਘ ਚੀਮਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਸੁਰਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਰਹਿੰਦਿਆਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਯੋਗਦਾਨ ਪਾਇਆ। ਉਨ੍ਹਾਂ ਦਾ ਅਕਾਲ ਚਲਾਣਾ ਪਰਿਵਾਰ ਅਤੇ ਸਨੇਹੀਆਂ ਲਈ ਵੱਡਾ ਘਾਟਾ ਹੈ। ਉਹਨਾਂ ਜਥੇਦਾਰ ਸੁਰਜੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਵਾਹਨਾਂ ਦੇ ਹੋਣਗੇ ਮੋਟੇ ਚਲਾਨ, ਜਾਰੀ ਹੋ ਗਏ ਨਵੇਂ ਹੁਕਮ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Sandeep Kumar

Content Editor

Related News