​​​​​​​ਐਡਵੋਕੇਟ ਧਾਮੀ ਨੇ ਮੰਡਿਆਲਾ ’ਚ ਟੈਂਕਰ ਹਾਦਸੇ ’ਚ ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ

Monday, Aug 25, 2025 - 05:36 PM (IST)

​​​​​​​ਐਡਵੋਕੇਟ ਧਾਮੀ ਨੇ ਮੰਡਿਆਲਾ ’ਚ ਟੈਂਕਰ ਹਾਦਸੇ ’ਚ ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ

ਅੰਮ੍ਰਿਤਸਰ( ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ’ਚ ਬੀਤੇ ਦਿਨੀਂ ਹੋਏ ਐਲਪੀਜੀ ਟੈਂਕਰ ਹਾਦਸੇ ’ਚ ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਗੰਭੀਰ ਹਾਦਸਾ ਸੀ, ਜਿਸ ਵਿਚ ਜਿਥੇ 7 ਜਾਨਾਂ ਗਈਆਂ ਹਨ, ਉਥੇ ਬਹੁਤ ਸਾਰੇ ਲੋਕ ਗੰਭੀਰ ਜ਼ਖ਼ਮੀ ਹੋਏ ਹਨ ਅਤੇ ਵੱਡਾ ਵਿੱਤੀ ਨੁਕਸਾਨ ਵੀ ਹੋਇਆ ਹੈ।

ਇਹ ਵੀ ਪੜ੍ਹੋ-ਰਣਜੀਤ ਸਾਗਰ ਡੈਮ ਦੇ 7 ਫਲੱਡ ਗੇਟ ਖੋਲ੍ਹੇ, ਪ੍ਰਸ਼ਾਸਨ ਵਲੋਂ ਚਿਤਾਵਨੀ ਜਾਰੀ, ਅਲਰਟ ਰਹਿਣ ਲੋਕ

ਉਨ੍ਹਾਂ ਕਿਹਾ ਕਿ ਇਹ ਪੀੜਤ ਪਰਿਵਾਰਾਂ ਲਈ ਬੇਹੱਦ ਦੁਖਦਾਈ ਸਮਾਂ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਦੁਖ ਦੀ ਘੜੀ ਵਿਚ ਪਰਿਵਾਰਾਂ ਦੇ ਨਾਲ ਹੈ ਅਤੇ ਲੋੜ ਅਨੁਸਾਰ ਹਰ ਸੰਭਵ ਸਹਾਇਤਾ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਰਦਾਸ ਕੀਤੀ ਕਿ ਕਰਤਾ ਪੁਰਖ ਅਕਾਲ ਚਲਾਣਾ ਕਰਨ ਵਾਲਿਆਂ ਦੀ ਰੂਹ ਨੂੰ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਉਨ੍ਹਾਂ ਹਾਦਸੇ ਵਿਚ ਜ਼ਖ਼ਮੀਆਂ ਦੀ ਸਿਹਤਯਾਬੀ ਦੀ ਵੀ ਅਰਦਾਸ ਕੀਤੀ।

ਇਹ ਵੀ ਪੜ੍ਹੋ- ਰੁੜ ਸਕਦੈ ਚੱਕੀ ਪੁਲ! ਆਵਾਜਾਈ ਰੋਕੀ, ਰਸਤੇ ਹੋਏ ਡਾਇਵਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News