ਐਡਵੋਕੇਟ ਧਾਮੀ ਨੇ ਦਰਸ਼ਨਜੀਤ ਸਿੰਘ ਦੇ ਅਕਾਲ ਚਲਾਣੇ ''ਤੇ ਜਤਾਇਆ ਦੁੱਖ
Wednesday, Nov 26, 2025 - 11:52 PM (IST)
ਅੰਮ੍ਰਿਤਸਰ (ਸਰਬਜੀਤ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਦੇ ਵੱਡੇ ਭਰਾ ਦਰਸ਼ਨਜੀਤ ਸਿੰਘ ਸ਼ਾਹੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਦਰਸ਼ਨਜੀਤ ਸਿੰਘ ਦੇ ਅਚਾਨਕ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਿਸ਼ ਕਰਨ।
ਇਸੇ ਤਰ੍ਹਾਂ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ ਤੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ ਨੇ ਵੀ ਦਰਸ਼ਨਜੀਤ ਸਿੰਘ ਦੇ ਅਕਾਲ ਚਲਾਣੇ ਤੇ ਭਾਈ ਰਜਿੰਦਰ ਸਿੰਘ ਮਹਿਤਾ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।
