ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

Sunday, Oct 12, 2025 - 10:30 AM (IST)

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਭਾਈ ਰਾਮ ਸਿੰਘ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਨਿਮਰ ਸੁਭਾਅ ਵਾਲੇ ਨੇਕ ਦਿਲ ਇਨਸਾਨ ਸਨ, ਜਿਨ੍ਹਾਂ ਨੇ ਹਮੇਸ਼ਾ ਪੰਥਕ ਸਰੋਕਾਰਾਂ ਨੂੰ ਪਹਿਲ ਦਿੱਤੀ। ਭਾਈ ਰਾਮ ਸਿੰਘ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਅਤੇ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਅਹਿਮ ਕਾਰਜਾਂ ਵਿਚ ਯੋਗਦਾਨ ਪਾਇਆ।

ਉਨ੍ਹਾਂ ਕਿਹਾ ਕਿ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੀ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਭਾਈ ਰਾਮ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟ ਕੀਤੀ।


author

Babita

Content Editor

Related News