ਫ਼ਿਲਮ ਦੀ ਸ਼ੂਟਿੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਨਕਲ ਕਰਨ ਦਾ ਐਡੋਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

Thursday, Jul 11, 2024 - 06:30 PM (IST)

ਅੰਮ੍ਰਿਤਸਰ(ਸਰਬਜੀਤ)- ਫਿਲਮਾਂ ਅਤੇ ਸੀਰੀਅਲਾਂ ਵਿਚ ਪੈਸਿਆਂ ਖ਼ਾਤਰ ਪਾਵਨ ਗੁਰਬਾਣੀ ਦੇ ਅਦਬ ਸਤਿਕਾਰ ਅਤੇ ਸਿੱਖ ਪ੍ਰੰਪਰਾਵਾਂ ਨੂੰ ਸੱਟ ਮਾਰਨ ਵਾਲੀਆਂ ਕੋਝੀਆਂ ਹਰਕਤਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਧਿਆਨ ਵਿਚ ਆਇਆ ਹੈ ਕਿ ਚੰਡੀਗੜ੍ਹ ਨੇੜੇ ਘੜੂਆਂ ਵਿਖੇ ਸੀਰੀਅਲ ਦੀ ਸ਼ੂਟਿੰਗ ਲਈ ਤਿਆਰ ਕੀਤੇ ਸੈੱਟ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦੀ ਨਕਲ ਕਰਕੇ ਆਨੰਦ ਕਾਰਜ ਦਾ ਸੀਨ ਫਿਲਮਾਇਆ ਗਿਆ, ਜੋ ਸਿੱਖ ਰਵਾਇਤਾਂ ਅਤੇ ਮਰਯਾਦਾ ਦੀ ਘੋਰ ਉਲੰਘਣਾ ਹੈ। ਭਾਵੇਂ ਸੰਗਤ ਨੇ ਇਸ ਨੂੰ ਬੰਦ ਕਰਵਾਉਣ ਦਾ ਉੱਦਮ ਕੀਤਾ ਹੈ ਪਰ ਦੋਸ਼ੀਆਂ ਖਿਲਾਫ ਪੁਲਸ ਪ੍ਰਸ਼ਾਸਨ ਨੂੰ ਕਾਰਵਾਈ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ-  ਜੰਮੂ-ਕਸ਼ਮੀਰ ’ਚ ਦਿਨੋਂ-ਦਿਨ ਵੱਧ ਰਹੀ ਹੈ ਪੰਜਾਬੀ ਸੈਲਾਨੀਆਂ ਦੀ ਗਿਣਤੀ, ਪਿਛਲੇ ਸਾਲ ਨਾਲੋਂ 96 ਫੀਸਦੀ ਹੋਇਆ ਵਾਧਾ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਫ਼ਿਲਮਾਂ ਦੀ ਸ਼ੂਟਿੰਗ ਸਮੇਂ ਇਸ ਗੱਲ ਦਾ ਖ਼ਾਸ ਧਿਆਨ ਰੱਖਿਆ ਜਾਣਾ ਜ਼ਰੂਰੀ ਹੈ ਕਿ ਸਿੱਖ ਪ੍ਰੰਪਰਾਵਾਂ ਅਤੇ ਸਿਧਾਂਤਾਂ ਨਾਲ ਕਿਸੇ ਤਰ੍ਹਾਂ ਦੀ ਛੇੜ-ਛਾੜ ਨਾ ਹੋਵੇ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਕੇਵਲ ਪੈਸਾ ਕਮਾਉਣ ਖਾਤਰ ਵਪਾਰਕ ਹਿੱਤਾਂ ਤਹਿਤ ਧਰਮ ਦੀਆਂ ਪ੍ਰੰਪਰਾਵਾਂ ਦੀ ਉਲੰਘਣਾ ਕਰਦੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਜਿਹੇ ਲੋਕਾਂ ਨੂੰ ਬਾਜ ਆਉਣ ਦੀ ਤਾੜਨਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਘਟਨਾ ਬਾਰੇ ਰਿਪੋਰਟ ਲਈ ਜਾਵੇਗੀ ਤਾਂ ਜੋ ਦੋਸ਼ੀਆਂ ਵਿਰੁੱਧ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਵਾਲੀ ਕੁੜੀ ਅਰਚਨਾ ਮਕਵਾਨਾ ਪੁਲਸ ਜਾਂਚ 'ਚ ਹੋਈ ਸ਼ਾਮਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News