ਪੰਜਾਬ ''ਚ ਵਾਪਰਿਆ ਦਰਦਨਾਕ ਹਾਦਸਾ, ਕਾਰ ''ਚ ਘਰ ਜਾ ਰਹੇ ਵਕੀਲ ਦੀ ਰਸਤੇ ''ਚ ਹੀ ਹੋ ਗਈ ਮੌਤ

Tuesday, Jul 16, 2024 - 01:35 AM (IST)

ਹਰਿਆਣਾ (ਜਤਿੰਦਰ ਸ਼ਰਮਾ ਰੱਤੀ)- ਹੁਸ਼ਿਆਰਪੁਰ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਹਰਿਆਣਾ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ ‘ਚ ਕਾਰ 'ਚ ਘਰ ਪਰਤ ਰਹੇ ਇਕ ਵਕੀਲ ਦੀ ਦਰਦਨਾਕ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਨੀਸ਼ ਵਰਮਾ ਪੁੱਤਰ ਸਾਧੂ ਸਿੰਘ ਵਾਸੀ ਤਲਵਾੜਾ ਵਜੋਂ ਹੋਈ ਹੈ ਜੋ ਕਿ ਪੇਸ਼ੇ ਵਜੋਂ ਵਕੀਲ ਸੀ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਹਰਿਆਣਾ ਦੇ ਪੁਲਸ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਤੇ ਲਾਸ਼ ਨੂੰ ਕਬਜ਼ੇ ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਿਕ ਇਹ ਹਾਦਸਾ ਉਸ ਵਕਤ ਵਾਪਰਿਆ ਜਦੋਂ ਉਹ ਆਪਣੀ ਕਰੇਟਾ ਗੱਡੀ 'ਚ ਹੁਸ਼ਿਆਰਪੁਰ ਤੋਂ ਵਾਪਸ ਆਪਣੇ ਘਰ ਤਲਵਾੜੇ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਕੱਕੋਂ ਨਜ਼ਦੀਕ ਪਹੁੰਚਿਆ ਤਾਂ ਕਾਰ ਅਚਾਨਕ ਬੇਕਾਬੂ ਹੋ ਕੇ ਸੜਕ ਕੰਢੇ ਲੱਗੇ ਦਰੱਖਤ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਰੇਟਾ ਗੱਡੀ ਦੇ ਬੁਰੀ ਤਰ੍ਹਾਂ ਦੇ ਨਾਲ ਪਰਖੱਚੇ ਉੱਡ ਗਏ ਅਤੇ ਕਰੇਟਾ ਚਾਲਕ ਮਨੀਸ਼ ਵਰਮਾ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ- ਦੇਖ ਲਓ ਨਸ਼ੇੜੀਆਂ ਦਾ ਹਾਲ ! ਨਸ਼ਾ ਕਰਨ ਤੋਂ ਰੋਕਿਆ ਤਾਂ ਨੌਜਵਾਨ ਨੇ ਆਪਣੇ ਪਿਓ ਨੂੰ ਹੀ ਪਹੁੰਚਾ'ਤਾ ਹਸਪਤਾਲ

ਹਾਦਸੇ ਤੋਂ ਤੁਰੰਤ ਬਾਅਦ ਮੌਕੇ ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਤੇ ਲਾਸ਼ ਨੂੰ ਗੱਡੀ ਚੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ। ਘਟਨਾ ਤੋਂ ਬਾਅਦ ਮੌਕੇ 'ਤੇ ਥਾਣਾ ਹਰਿਆਣਾ ਦੇ ਐੱਸ.ਐੱਚ.ਓ. ਲੋਮੇਸ਼ ਸ਼ਰਮਾ ਵੀ ਪੁਲਸ ਪਾਰਟੀ ਸਮੇਤ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਤੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ।

ਇਹ ਵੀ ਪੜ੍ਹੋ- ਸਵਾਰੀ ਨੂੰ ਲੈ ਕੇ ਹੋਈ ਬਹਿਸ ਨੇ ਧਾਰਿਆ ਖ਼ੂਨੀ ਰੂਪ, ਆਟੋ ਚਾਲਕ ਦੇ ਮੁੱਕਿਆਂ ਨਾਲ ਈ-ਰਿਕਸ਼ਾ ਚਾਲਕ ਦੀ ਹੋਈ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News