ਵਿਧਾਇਕ ਸੰਦੋਆ ਦੇ ਦੋਸ਼ਾਂ ਤੋਂ ਬਾਅਦ ਕੈਮਰੇ ਸਾਹਮਣੇ ਆਏ ਐਡਵੋਕੇਟ ਦਿਨੇਸ਼ ਚੱਢਾ

Tuesday, Dec 28, 2021 - 02:41 AM (IST)

ਵਿਧਾਇਕ ਸੰਦੋਆ ਦੇ ਦੋਸ਼ਾਂ ਤੋਂ ਬਾਅਦ ਕੈਮਰੇ ਸਾਹਮਣੇ ਆਏ ਐਡਵੋਕੇਟ ਦਿਨੇਸ਼ ਚੱਢਾ

ਰੂਪਨਗਰ (ਸੱਜਣ ਸੈਣੀ)- ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਜਾਰੀ ਕੀਤੀ ਚੌਥੀ ਲਿਸਟ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਲੀਡਰਾਂ ਵਿਚਕਾਰ ਆਪਸੀ ਸ਼ਬਦੀ ਜੰਗ ਵਧਦੀ ਜਾ ਰਹੀ ਹੈ । ਬੀਤੇ ਦਿਨ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਅਮਰਜੀਤ ਸੰਦੋਆ ਦੀ ਟਿਕਟ ਕੱਟਣ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਵੱਲੋਂ ਐਲਾਨੇ ਉਮੀਦਵਾਰ ਐਡਵੋਕੇਟ ਦਿਨੇਸ਼ ਚੱਢਾ ਦੇ ਖ਼ਿਲਾਫ਼ ਕਾਫੀ ਗੰਭੀਰ ਦੋਸ਼ ਲਗਾਏ ਸਨ । ਇਨ੍ਹਾਂ ਦੋਸ਼ਾਂ ਤੋਂ ਬਾਅਦ ਹੁਣ ਐਡਵੋਕੇਟ ਦਿਨੇਸ਼ ਚੱਢਾ ਵੀ ਕੈਮਰੇ ਅੱਗੇ ਆਏ ਹਨ ਤੇ ਅਮਰਜੀਤ ਸਿੰਘ ਸੰਦੋਆ ਵੱਲੋਂ ਲਾਏ ਦੋਸ਼ਾਂ ਦਾ ਜਵਾਬ ਦਿੱਤਾ ਹੈ। ਰੂਪਨਗਰ ਤੋਂ ਐਲਾਨੇ ਉਮੀਦਵਾਰ ਐਡਵੋਕੇਟ ਦਿਨੇਸ਼ ਚੱਢਾ ਦਾ ਅੱਜ ਪਾਰਟੀ ਵਰਕਰਾਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜੋ ਪਾਰਟੀ ਵੱਲੋਂ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਪੂਰੀ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ । ਇਸ ਮੌਕੇ ਉਨ੍ਹਾਂ ਨੇ ਜਿਥੇ ਵਿਧਾਨ ਸਭਾ ਹਲਕਾ ਰੂਪਨਗਰ ਦੀਆਂ ਸਮੱਸਿਆਵਾਂ ਸਬੰਧੀ ਆਪਣਾ ਏਜੰਡਾ ਦੱਸਿਆ, ਉਥੇ ਹੀ ਉਨ੍ਹਾਂ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਲਾਏ ਦੋਸ਼ਾਂ ਦਾ ਵੀ ਜਵਾਬ ਦਿੱਤਾ।


author

Bharat Thapa

Content Editor

Related News