ਐਡਵੋਕੇਟ ਜਨਰਲ ਨੂੰ ਲੈ ਕੇ ਭੰਬਲ-ਭੂਸਾ, ਹੁਣ ਜੀ. ਐੱਸ. ਬੱਲ ਅਤੇ ਪੁਨੀਤ ਬਾਲੀ ਦੇ ਨਾਂ ਦੀ ਚਰਚਾ

07/27/2022 6:31:06 PM

ਚੰਡੀਗੜ੍ਹ : ਪੰਜਾਬ ਦੇ ਨਵੇਂ ਏ. ਜੀ. (ਐਡਵੋਕੇਟ ਜਨਰਲ) ਨੂੰ ਲੈ ਕੇ ਭੰਬਲ-ਭੂਸੇ ਵਾਲੀ ਸਥਿਤੀ ਬਣੀ ਹੋਈ ਹੈ, ਕੱਲ੍ਹ ਹੀ ਸਰਕਾਰ ਨੇ ਇਸ ਅਹੁਦੇ ਲਈ ਸੀਨੀਅਰ ਵਕੀਲ ਵਿਨੋਦ ਘਈ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ ਪਰ ਉਨ੍ਹਾਂ ਦੀ ਨਿਯੁਕਤੀ ਦੀ ਨੋਟੀਫਿਕੇਸ਼ਨ ਨਾ ਹੋਣ ਤੋਂ ਬਾਅਦ ਹੁਣ ਇਸ ਅਹੁਦੇ ਲਈ ਪੁਨੀਤ ਬਾਲੀ ਦਾ ਨਾਂ ਚਰਚਾ ਵਿਚ ਹੈ। ਦੱਸਿਆ ਜਾਂਦਾ ਹੈ ਕਿ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਇਸ ਅਹੁਦੇ ਲਈ ਮੁੱਖ ਮੰਤਰੀ ਦੀ ਵਿਨੋਦ ਘਈ ਤੋਂ ਇਲਾਵਾ ਪੁਨੀਤ ਬਾਲੀ ਨਾਲ ਵੀ ਪਹਿਲਾਂ ਮੁਲਾਕਾਤ ਹੋ ਚੁੱਕੀ ਹੈ ਅਤੇ ਹੁਣ ਉਨ੍ਹਾਂ ਦੇ ਨਾਂ ’ਤੇ ਸਹਿਮਤੀ ਬਨਾਉਣ ਦੀ ਕੋਸ਼ਿਸ਼ ਚੱਲ ਰਹੀ ਹੈ। ‘ਜਗ ਬਾਣੀ’ ਨੂੰ ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਪੱਧਰ ’ਤੇ ਇਸ ਪੂਰੇ ਮਾਮਲੇ ਵਿਚ ਅੱਜ ਦੇਰ ਸ਼ਾਮ ਤੱਕ ਫੈਸਲਾ ਲਿਆ ਜਾ ਸਕਦਾ ਹੈ। ਪੁਨੀਤ ਬਾਲੀ ਦੇ ਹੱਕ ਵਿਚ ਇਹ ਗੱਲ ਜਾਂਦੀ ਹੈ ਕਿ ਉਹ ਬੇਅਦਬੀ ਦੇ ਮਾਮਲੇ ਵਿਚ ਪਟੀਸ਼ਨ ਕਰਨ ਵਾਲਿਆਂ ਦੇ ਵਕੀਲ ਰਹੇ ਹਨ। ਹਾਲਾਂਕਿ ਇਸ ਅਹੁਦੇ ਲਈ  ਜੀ. ਐੱਸ. ਬੱਲ ਦਾ ਨਾਂ ਵੀ ਚਰਚਾ ਵਿਚ ਹੈ ਪਰ ਸੂਤਰਾਂ ਨੇ ਉਨ੍ਹਾਂ ਨੂੰ ਇਹ ਅਹੁਦਾ ਮਿਲਣ ਦੀ ਸੰਭਾਵਨਾ ’ਤੇ ਸ਼ੱਕ ਜਤਾਇਆ ਹੈ। 

ਇਹ ਵੀ ਪੜ੍ਹੋ : ਕਾਂਗਰਸ ਦਾ ‘ਆਪ’ ’ਤੇ ਵੱਡਾ ਹਮਲਾ, ਕਿਹਾ ਕੇਜਰੀਵਾਲ ਨੂੰ ਜ਼ੈੱਡ ਪਲੱਸ ਸੁਰੱਖਿਆ ਲਈ ਦੱਸਿਆ ਪੰਜਾਬ ਦਾ ਕਨਵੀਨਰ

ਦੱਸਣਯੋਗ ਹੈ ਕਿ ਕੱਲ੍ਹ ਹੀ ਪੰਜਾਬ ਦੇ ਏ. ਜੀ. ਅਨਮੋਲ ਰਤਨ ਸਿੱਧੂ ਦੇ ਅਸਤੀਫੇ ਦੀ ਖ਼ਬਰ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਆਨਨ-ਫਾਨਨ ਵਿਚ ਸਰਕਾਰ ਨੇ ਏ.ਜੀ. ਦੇ ਅਹੁਦੇ ’ਤੇ ਘਈ ਦੀ ਨਿਯੁਕਤੀ ਕੀਤੀ ਸੀ। ਸਰਕਾਰ ਵਲੋਂ ਬਰਖਾਸਤ ਕੀਤੇ ਗਏ ਸਾਬਕਾ ਮਤੰਰੀ ਵਿਜੇ ਸਿੰਗਲਾ, ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਵਕੀਲ ਹੋਣ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਖ਼ਿਲਾਫ਼ ਕਈ ਮਾਮਲਿਆਂ ਦੀ ਅਦਾਲਤ ਵਿਚ ਪੈਰਵੀ ਵੀ ਕਰ ਰਹੇ ਹਨ। ਇਸੇ ਕਾਰਣ ਘਈ ਦੇ ਨਾਂ ਨੂੰ ਲੈ ਕੇ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ’ਤੇ ਵੀ ਆ ਗਈ ਸੀ ਅਤੇ ਪਾਰਟੀ ਦੇ ਅੰਦਰ ਵੀ ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਆਵਾਜ਼ ਉੱਠਣੀ ਸ਼ੁਰੂ ਹੋ ਗਈ ਸੀ। ਲਿਹਾਜ਼ਾ ਉਨ੍ਹਾਂ ਦੀ ਨਿਯੁਕਤੀ ਸੰਬੰਧੀ ਨੋਟੀਫਿਕੇਸ਼ਨ ਸਰਕਾਰ ਨੂੰ ਰੋਕਣਾ ਪਿਆ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸ਼ਾਰਪ ਸ਼ੂਟਰ ਦੀਪਕ ਮੁੰਡੀ ਗ੍ਰਿਫ਼ਤਾਰ!

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


Gurminder Singh

Content Editor

Related News