ਪੰਜਾਬ ਵਜ਼ਾਰਤ ਦੇ ਮੰਤਰੀਆਂ ਵਲੋਂ ''ਅਤੁਲ ਨੰਦਾ'' ਦੀ ਖਿਚਾਈ

02/19/2020 3:26:51 PM

ਚੰਡੀਗੜ੍ਹ : ਪੰਜਾਬ ਵਜ਼ਾਰਤ ਦੀ ਬੀਤੇ ਦਿਨ ਹੋਈ ਅਹਿਮ ਬੈਠਕ 'ਚ ਮੰਤਰੀਆਂ ਵਲੋਂ ਸੂਬੇ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਮਾੜੀ ਕਾਰਗੁਜ਼ਾਰੀ ਸਬੰਧੀ ਖਿਚਾਈ ਕੀਤੀ ਗਈ। ਇਸ ਮੀਟਿੰਗ 'ਚ ਅਤੁਲ ਨੰਦਾ ਦੇ ਨਾਲ-ਨਾਲ ਸੂਬੇ ਦੇ ਮੁੱਖ ਸਕੱਤਰ ਕਰਨ ਅਵਤਾਰ ਨੂੰ ਵੀ ਮੰਤਰੀਆਂ ਵਲੋਂ ਝਾੜ ਪਾਈ ਗਈ। ਮੀਟਿੰਗ ਦੌਰਾਨ ਦੋਹਾਂ ਦੀ ਕਾਰਗੁਜ਼ਾਰੀ ਸਬੰਧੀ ਖੂਬ ਹੰਗਾਮਾ ਹੋਇਆ। ਮੰਤਰੀਆਂ ਨੇ ਕਿਹਾ ਕਿ ਐਡਵੋਕੇਟ ਜਨਰਲ ਨੇ ਸਾਰੇ ਕੇਸ ਹਰਾ ਕੇ ਸਰਕਾਰ ਨੂੰ ਨਮੋਸ਼ੀ ਭਰੀ ਸਥਿਤੀ 'ਚ ਫਸਾ ਦਿੱਤਾ ਹੈ।

ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਐਡਵੋਕੇਟ ਜਨਰਲ ਦੇ ਸਾਹਮਣੇ ਪਿਛਲੇ ਦਿਨੀਂ ਕਾਰਗੁਜ਼ਾਰੀ ਨੂੰ ਲੈ ਕੇ ਉਨ੍ਹਾਂ ਖਿਲਾਫ ਹਮਲਾ ਬੋਲਿਆ ਸੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦੀ ਅਗਵਾਈ ਹੇਠ ਦੁਬਈ ਜਾਣ ਵਾਲੇ ਵਫਦ ਦੇ ਵਪਾਰਕ ਦੌਰੇ ਨੂੰ ਪ੍ਰਵਾਨਗੀ ਨਾ ਦੇਣ ਦਾ ਮਾਮਲਾ ਵੀ ਜ਼ੋਰ-ਸ਼ੋਰ ਨਾਲ ਚੁੱਕਿਆ ਗਿਆ। ਮੰਤਰੀਆਂ ਨੇ ਇਸ ਗੱਲ 'ਤੇ ਸਖਤ ਇਤਰਾਜ਼ ਜਤਾਇਆ ਕਿ ਜਦੋਂ ਮੁੱਖ ਮੰਤਰੀ ਨੇ ਦੌਰੇ ਨੂੰ ਪ੍ਰਵਾਨਗੀ ਦੇ ਦਿੱਤੀ ਸੀ ਤਾਂ ਮੁੱਖ ਸਕੱਤਰ ਨੇ ਕਿਸ ਹੈਸੀਅਤ ਨਾਲ ਪ੍ਰਵਾਨਗੀ ਰੋਕੀ। ਮੰਤਰੀਆਂ ਨੇ ਦੋਹਾਂ ਦੀ ਕਾਰਗੁਜ਼ਾਰੀ ਸਬੰਧੀ ਮੀਟਿੰਗ 'ਚ ਕਾਫੀ ਰੌਲਾ-ਰੱਪਾ ਪਾਇਆ।

Babita

This news is Content Editor Babita