ਪੰਜਾਬ 'ਚ ਅਸਤੀਫ਼ਿਆਂ ਦਾ ਦੌਰ ਸ਼ੁਰੂ, ਹੁਣ ਐਡਵੋਕੇਟ ਜਨਰਲ 'ਦੀਪਇੰਦਰ ਸਿੰਘ ਪਟਵਾਲੀਆ' ਨੇ ਦਿੱਤਾ ਅਸਤੀਫ਼ਾ

Friday, Mar 11, 2022 - 03:01 PM (IST)

ਪੰਜਾਬ 'ਚ ਅਸਤੀਫ਼ਿਆਂ ਦਾ ਦੌਰ ਸ਼ੁਰੂ, ਹੁਣ ਐਡਵੋਕੇਟ ਜਨਰਲ 'ਦੀਪਇੰਦਰ ਸਿੰਘ ਪਟਵਾਲੀਆ' ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ, ਪਰਦੀਪ) : ਪੰਜਾਬ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਮਗਰੋਂ ਅਤੇ ਨਵੀਂ ਸਰਕਾਰ ਬਣਨ ਤੋਂ ਪਹਿਲਾਂ ਹੀ ਕਾਂਗਰਸ ਸਰਕਾਰ ਵੱਲੋਂ ਨਿਯੁਕਤ ਲੋਕਾਂ ਵੱਲੋਂ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਦੇ ਤਹਿਤ ਪੰਜਾਬ ਦੇ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ। ਦੀਪਇੰਦਰ ਸਿੰਘ ਪਟਵਾਲੀਆ ਨੇ ਬੀਤੇ ਨਵੰਬਰ ਮਹੀਨੇ 'ਚ ਆਪਣਾ ਅਹੁਦਾ ਸੰਭਾਲਿਆ ਸੀ।

ਇਹ ਵੀ ਪੜ੍ਹੋ : ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ, 'ਆਪ' ਦੀ ਜਿੱਤ ਬਾਰੇ ਆਖੀ ਇਹ ਗੱਲ

ਉਨ੍ਹਾਂ ਵੱਲੋਂ ਲੰਬੇ ਸਮੇਂ ਦੀ ਸੰਵਿਧਾਨਿਕ ਕਨਵੈਨਸ਼ਨ ਦੇ ਚੱਲਦਿਆਂ ਅਸਤੀਫ਼ਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਸਮੁੱਚੀ ਕੈਬਨਿਟ ਸਮੇਤ ਆਪਣਾ ਅਸਤੀਫ਼ਾ ਰਾਜਪਾਲ ਨੂੰ ਸੌਂਪਿਆ ਸੀ, ਹਾਲਾਂਕਿ ਪੰਜਾਬ 'ਚ ਨਵੇਂ ਮੁੱਖ ਮੰਤਰੀ ਦੇ ਅਹੁਦਾ ਸੰਭਾਲਣ ਤੱਕ ਉਹ ਸੂਬੇ ਦੇ ਕਾਰਜਕਾਰੀ ਮੁੱਖ ਮੰਤਰੀ ਰਹਿਣਗੇ।
ਇਹ ਵੀ ਪੜ੍ਹੋ : ਲੁਧਿਆਣਾ ਤੋਂ ਵੱਡੀ ਖ਼ਬਰ : ASI ਤੋਂ ਦੁਖ਼ੀ ਨੌਜਵਾਨ ਨੇ ਵੀਡੀਓ ਬਣਾ ਗੱਡੀ 'ਚ ਖ਼ੁਦ ਨੂੰ ਮਾਰੀ ਗੋਲੀ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News