ਗੁਰਦੁਆਰਾ ਐਕਟ ਖ਼ਿਲਾਫ਼ ਪ੍ਰਦਰਸ਼ਨ ’ਚ ਸ਼ਾਮਲ ਹੋਣ ਮਹਾਰਾਸ਼ਟਰ ਪਹੁੰਚੇ ਐਡਵੋਕੇਟ ਧਾਮੀ, ਸਰਕਾਰ ਨੂੰ ਕੀਤੀ ਅਪੀਲ

Friday, Feb 09, 2024 - 06:52 PM (IST)

ਗੁਰਦੁਆਰਾ ਐਕਟ ਖ਼ਿਲਾਫ਼ ਪ੍ਰਦਰਸ਼ਨ ’ਚ ਸ਼ਾਮਲ ਹੋਣ ਮਹਾਰਾਸ਼ਟਰ ਪਹੁੰਚੇ ਐਡਵੋਕੇਟ ਧਾਮੀ, ਸਰਕਾਰ ਨੂੰ ਕੀਤੀ ਅਪੀਲ

ਅੰਮ੍ਰਿਤਸਰ/ਨਾਂਦੇੜ (ਬਿਊਰੋ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਮਹਾਰਾਸ਼ਟਰ ਸਰਕਾਰ ਨੂੰ ਸ਼੍ਰੀ ਹਜ਼ੂਰ ਸਾਹਿਬ ਗੁਰਦੁਆਰਾ ਮੈਨੇਜਮੈਂਟ ਬੋਰਡ ਦੇ ਪੁਨਰਗਠਨ ਲਈ ਲਿਆ ਫੈਸਲਾ ਵਾਪਸ ਲੈਣ ਲਈ ਮਜਬੂਰ ਕਰਨ ਵਾਸਤੇ ਸਿੱਖ ਸੰਗਤਾਂ ਵੱਲੋਂ ਇਥੇ ਕੱਢੇ ਵਿਸ਼ਾਲ ਰੋਸ ਮਾਰਚ ’ਚ ਸ਼ਾਮਲ ਹੋਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਜਿਨ੍ਹਾਂ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਹਿਤਾ ਅਤੇ ਅਜਮੇਰ ਸਿੰਘ ਖੇੜਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੀ ਸਨ, ਨੇ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਇਸ ਦੇ ਨਾਲ ਹੀ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ 1956 ’ਚ ਸੋਧ ਤੋਂ ਉਪਜੇ ਮਸਲੇ ਬਾਰੇ ਵਿਸਥਾਰ ’ਚ ਵਿਚਾਰ ਚਰਚਾ ਕੀਤੀ। ਐਡਵੋਕੇਟ ਧਾਮੀ ਨੇ ਤਖ਼ਤ ਦੇ ਜਥੇਦਾਰ ਨੂੰ ਇਸ ਸਿੱਖ ਵਿਰੋਧੀ ਫ਼ੈਸਲੇ ਨੂੰ ਵਾਪਸ ਕਰਵਾਉਣ ’ਚ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਡਟਵੀਂ ਹਮਾਇਤ ਦਾ ਭਰੋਸਾ ਦੁਆਇਆ।

PunjabKesari

ਤਖ਼ਤ ਮੈਨੇਜਮੈਂਟ ਐਕਟ ’ਚ ਸੋਧਾਂ ਜਿਸ ਰਾਹੀਂ ਸਰਕਾਰੀ ਨਾਮਜ਼ਦਗੀਆਂ ਦੋ ਤੋਂ ਵਧਾ ਕੇ 12 ਕਰ ਦਿੱਤੀਆਂ ਗਈਆਂ ਬਾਰੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਫੈਸਲਾ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਖ਼ਿਆਲ ਕੀਤੇ ਬਗੈਰ ਲਿਆ ਗਿਆ ਹੈ, ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਫੈਸਲੇ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ’ਚ ਸਿੱਧਾ ਦਖ਼ਲ ਕਰਾਰ ਦਿੱਤਾ। ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਇਸ ਧੱਕੇ ਨਾਲ ਲਏ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਮੁੱਖ ਮੰਤਰੀ ਇਹ ਚੰਗੀ ਤਰ੍ਹਾਂ ਸਮਝਦੇ ਹਨ ਕਿ ਸਿੱਖ ਕੌਮ ਆਪਣੇ ਗੁਰਧਾਮਾਂ ਦੀ ਸੰਭਾਲ ਕਰਨ ਅਤੇ ਇਥੇ ਪਵਿੱਤਰਤਾ ਕਾਇਮ ਰੱਖਣ ਦੇ ਪੂਰੀ ਤਰ੍ਹਾਂ ਸਮਰਥ ਹੈ ਅਤੇ ਇਸਨੂੰ ਅਜਿਹਾ ਕਰਦੇ ਰਹਿਣ ਦਿੱਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਅੱਤਵਾਦੀ ਹਮਲੇ ’ਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਦੀ ਡਾ. ਓਬਰਾਏ ਨੇ ਫੜ੍ਹੀ ਬਾਂਹ, ਲਗਾਈ ਪੈਨਸ਼ਨ

ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਮੈਨੇਜਮੈਂਟ ਐਕਟ 1956 ਰਾਹੀਂ ਖਿੱਤੇ ’ਚ ਸਿੱਖ ਗੁਰਧਾਮਾਂ ਦੀ ਸੰਭਾਲ, ਮੁਰੰਮਤ ਅਤੇ ਕੰਮ ਕਰਦੇ ਰਹਿਣ ਬਾਰੇ ਲੋੜੀਂਦੇ ਨਿਯਮ ਬਣਾਏ ਗਏ ਹਨ ਅਤੇ ਇਸਦੇ ਪੁਨਰਗਠਨ ਨਾਲ ਸੰਗਤਾਂ ’ਚ ਸੋਧ ਕਰੇਗਾ ਤੇ ਸਿੱਖ ਕੌਮ ’ਚ ਬੇਭਰੋਸਗੀ ਦੀ ਭਾਵਨਾ ਪੈਦਾ ਹੋਵੇਗੀ। ਇਸ ਦੌਰਾਨ ਮਹਾਰਾਸ਼ਟਰ ਸਰਕਾਰ ਵੱਲੋਂ ਗੁਰਦੁਆਰਾ ਮੈਨੇਜਮੈਂਟ ਬੋਰਡ ਦੇ ਪੁਨਰਗਠਨ ਦੇ ਫੈਸਲੇ ਖ਼ਿਲਾਫ਼ ਨਾਂਦੇੜ ’ਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਜਿਸ ’ਚ ਗੁਆਂਢੀ ਖੇਤਰਾਂ ਤੋਂ ਇਲਾਵਾ ਮਹਾਰਾਸ਼ਟਰ ਦੇ ਵੱਖ-ਵੱਖ ਇਲਾਕਿਆਂ ਤੋਂ ਹਜ਼ਾਰਾਂ ਦੀ ਗਿਣਤੀ ’ਚ ਸਿੱਖ ਸੰਗਤਾਂ ਸ਼ਾਮਲ ਹੋਈਆਂ।

PunjabKesari

ਮਹਾਰਾਸ਼ਟਰ ਸਰਕਾਰ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਪੁਰਾਣਾ ਐਕਟ ਜਿਸ ਰਾਹੀਂ ਸ਼੍ਰੋਮਣੀ ਕਮੇਟੀ, ਸੱਚਖੰਡ ਹਜ਼ੂਰ ਖਾਲਸਾ ਦੀਵਾਨ, ਚੀਫ ਖਾਲਸਾ ਦੀਵਾਨ ਅਤੇ ਸਿੱਖ ਮੈਂਬਰ ਪਾਰਲੀਮੈਂਟ ਨੂੰ ਢੁਕਵੀਂ ਪ੍ਰਤੀਨਿਧਤਾ ਦਿੱਤੀ ਗਈ ਸੀ, ਉਸਨੂੰ ਬਹਾਲ ਕੀਤਾ ਜਾਵੇ। ਇਸ ਦੌਰਾਨ ਮਾਮਲੇ ਦੀ ਗੰਭੀਰਤਾ ਵੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਨਾਂਦੇੜ ਸਾਹਿਬ ਪਹੁੰਚ ਗਏ।

ਇਹ ਵੀ ਪੜ੍ਹੋ : ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, 12 ਵਜੇ ਤੱਕ ਖਾਣ-ਪੀਣ ਵਾਲੀਆਂ ਥਾਵਾਂ ਮੁਕੰਮਲ ਬੰਦ ਕਰਨ ਦੇ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


author

Anuradha

Content Editor

Related News