ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਢਾਹ ਲਾਉਣ ਦੀ ਕੋਸ਼ਿਸ਼: ਐਡ. ਧਾਮੀ

Sunday, Jul 26, 2026 - 06:19 PM (IST)

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਢਾਹ ਲਾਉਣ ਦੀ ਕੋਸ਼ਿਸ਼: ਐਡ. ਧਾਮੀ

ਮੁਕੇਰੀਆਂ (ਨਾਗਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਪੂਰੇ ਸੂਬੇ ਅੰਦਰ ਸ਼ੁਰੂ ਕੀਤੀ ਜਾ ਰਹੀ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਪਹਿਲਾ ਪ੍ਰੋਗਰਾਮ ਮੁਕੇਰੀਆਂ ਵਿਖੇ ਅੱਜ ਬਾਬਾ ਲੱਖੀ ਸ਼ਾਹ ਲੁਬਾਣਾ ਭਵਨ ਵਿਖੇ ਕਰਵਾਇਆ ਗਿਆ। ਸਮਾਗਮ ਦਾ ਸ਼ੁੱਭ ਆਰੰਭ ਭਾਈ ਸਾਹਿਬ ਭਾਈ ਗਿਆਨੀ ਸਵਰਨ ਸਿੰਘ ਜੀ (ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਦੇ ਰਾਗੀ ਜੱਥੇ ਨੇ ਰਸ ਭਿੰਨੇ ਕੀਰਤਨ ਰਾਹੀਂ ਕੀਤਾ। ਇਸ ਉਪਰੰਤ ਗਿਆਨੀ ਸੁਖਰਾਜ ਸਿੰਘ ਰਾਜਾ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਚਰਨਾਂ ਦੇ ਨਾਲ ਜੋੜਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਰਵੋਚਤਾ ਦੇ ਨਾਲ ਨਾਲ ਮੀਰੀ-ਪੀਰੀ ਦੇ ਸਿਧਾਂਤ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਘਟਨਾ! ਅਕਾਲੀ ਆਗੂ ਦੇ ਵਕੀਲ ਪੁੱਤਰ ਦੀ ਗੋਲ਼ੀ ਲੱਗਣ ਨਾਲ ਮੌਤ

ਪੰਗਤ ਅਤੇ ਸੰਗਤ ਦੇ ਸਿਧਾਂਤ ਨੂੰ ਸਟ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲੋਕਾਂ ਨੂੰ ਵਰਨਵਾਦ ਅਤੇ ਜਾਤ ਪਾਤ ’ਚ ਵੰਡ ਕੇ ਬਾਣੀ ਦੇ ਨਾਲੋਂ ਤੋੜਿਆ ਜਾ ਰਿਹਾ ਹੈ, ਜਿਸ ਲਈ ਸਾਨੂੰ ਇੱਕਜੁਟ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀ ਕਾਨੂੰਨ ’ਚ ਕੀਤੀ ਗਈ ਸੋਧ ਪੰਥ ਦੇ ਹਿਤਾਂ ਵਿਰੁੱਧ ਹੈ। ਉਨ੍ਹਾਂ 40 ਦਿਨਾਂ ਦੀ ਪ੍ਰੋਗਰਾਮ ਦੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਦੱਸਿਆ ਕਿ ਅੰਮ੍ਰਿਤਸਰ ਸੰਚਾਰ ਦੀ ਲਹਿਰ ਨੂੰ ਵੀ ਘਰ-ਘਰ ਲਿਜਾਇਆ ਜਾਵੇਗਾ। ਇਸ ਮੌਕੇ ਜਥੇਦਾਰ ਰਵਿੰਦਰ ਸਿੰਘ ਚੱਕ ਨੇ ਆਪਣੇ ਸੰਬੋਧਨ ਦੌਰਾਨ ਗੁਰੂ ਘਰ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੇ ਲਈ ਸੂਬੇ ਅੰਦਰ ਪਹਿਲਾ ਸਮਾਗਮ ਮਿਲਣ ’ਤੇ ਜਿੱਥੇ ਸੰਗਤਾਂ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਸੰਗਤਾਂ ਨੂੰ ਗੁਰੂਆਂ ਵੱਲੋਂ ਵਿਖਾਏ ਗਏ ਰਸਤੇ ’ਤੇ ਚਲਦੇ ਹੋਏ ਆਪਣੇ ਨਾਮ ਦੇ ਪਿੱਛੇ ਗੋਤਰ ਨਾ ਲਗਾਉਣ ਦੀ ਅਪੀਲ ਕੀਤੀ ਤਾਂ ਜੋ ਜਾਤ ਦੇ ਹੰਕਾਰ ਨੂੰ ਮਾਰਿਆ ਜਾ ਸਕੇ। ਇਸ ਮੌਕੇ ਸੀਨੀਅਰ ਯੂਥ ਆਗੂ ਬਿਕਰਮ ਸਿੰਘ ਅਲਾ ਬਖ਼ਸ਼ ਨੇ ਕਿਹਾ ਕਿ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਉਗਲਾਂ ਚੁੱਕਣ ਵਾਲਿਆਂ ਨੂੰ ਕਦੀ ਵੀ ਨਾ ਮੂੰਹ ਲਾਏਗੀ, ਨਾ ਮੁਆਫ਼ ਕਰੇਗੀ । ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਸਭ ਤੋਂ ਉੱਚਾ ਅਤੇ ਸਭ ਦੁਨਿਆਵੀਂ ਤਖ਼ਤਾਂ ਤੋਂ ਉੱਪਰ ਹੈ। ਇਸ ਉਪਰੰਤ ਬਾਬਾ ਲੱਖੀ ਸ਼ਾਹ ਲਵਾਣਾ ਭਵਨ ਕਮੇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੰਤ ਸਤਿੰਦਰ ਸਿੰਘ ਅਤੇ ਜਥੇਦਾਰ ਰਵਿੰਦਰ ਸਿੰਘ ਚੱਕ ਨੂੰ ਸਿਰੋਪਾਓ ਭੇਟ ਕਰਦੇ ਹੋਏ ਸਨਮਾਨਤ ਕੀਤਾ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਇਸ ਮੌਕੇ ਸੰਤ ਸਤਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਕਿਲਾ ਅਟੱਲਗੜ੍ਹ ਸਾਹਿਬ, ਸਾਬਕਾ ਮੰਤਰੀ ਅਰੁਣੇਸ਼ ਸ਼ਾਕਰ, ਸ਼ਹਿਰੀ ਪ੍ਰਧਾਨ ਗੁਰਜਿੰਦਰ ਸਿੰਘ ਚੱਕ, ਆਸਾ ਸਿੰਘ ਕੋਲੀਆਂ, ਹਰਮਨਜੀਤ ਸਿੰਘ ਚੱਕ, ਸੌਦਾਗਰ ਸਿੰਘ ਚਨੌਰ, ਸਾਬਕਾ ਕੌਂਸਲਰ ਮੱਖਣ ਸਿੰਘ, ਮਨਜੀਤ ਸਿੰਘ ਕੋਲਪੁਰ ਚੇਅਰਮੈਨ ਲੱਖੀ ਸ਼ਾਹ ਲਵਾਣਾ ਭਵਨ, ਪਰਮਿੰਦਰ ਸਿੰਘ ਖਾਲਸਾ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਮਾਨ, ਸੰਤੋਖ ਸਿੰਘ ਡਾਲੋਵਾਲ, ਭੁਪਿੰਦਰ ਸਿੰਘ ਪਿੰਕੀ, ਚੇਅਰ ਪਰਸਨ ਬੀਬੀ ਸੁਖਵਿੰਦਰ ਕੌਰ, ਠੇਕੇਦਾਰ ਪਰਦੁਮਣ ਸਿੰਘ, ਡਾਕਟਰ ਪਰਮਿੰਦਰ ਸਿੰਘ, ਮਹਿੰਦਰ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ ਬਰੋਟਾ ਆਦਿ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News