ਉਪ ਮੁੱਖ ਮੰਤਰੀ ਦੀ ਹਾਜ਼ਰੀ ’ਚ ਐਡਵੋਕੇਟ ਹਰਪ੍ਰੀਤ ਸੰਧੂ ਨੇ ਸੰਭਾਲਿਆ ਪੰਜਾਬ ਇਨਫੋਟੈਕ ਦੇ ਚੇਅਰਮੈਨ ਦਾ ਅਹੁਦਾ

Monday, Nov 29, 2021 - 04:15 PM (IST)

ਚੰਡੀਗੜ੍ਹ (ਬਿਊਰੋ) - ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਅੱਜ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਉਦਯੋਗ ਮੰਤਰੀ ਗੁਰਕੀਰਤ ਸਿੰਘ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਦੀ ਹਾਜ਼ਰੀ ਵਿੱਚ ਉਦਯੋਗ ਭਵਨ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ। ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਡਵੋਕੇਟ ਸੰਧੂ ਨੂੰ ਸਿਰੋਪਾਓ ਭੇਂਟ ਕੀਤਾ ਅਤੇ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਨਵੇਂ ਪ੍ਰਧਾਨ

ਐਡਵੋਕੇਟ ਸੰਧੂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਆਸ ਪ੍ਰਗਟਾਈ ਕਿ ਪੰਜਾਬ ਇਨਫੋਟੈਕ ਨਵੇਂ ਚੇਅਰਮੈਨ ਦੀ ਰਹਿਨੁਮਾਈ ਹੇਠ ਨਵੀਆਂ ਉਚਾਈਆਂ ਹਾਸਲ ਕਰੇਗਾ। ਉਨ੍ਹਾਂ ਨਵੇਂ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੰਦਿਆਂ ਐਡਵੋਕੇਟ ਸੰਧੂ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਉੱਘੇ ਵਕੀਲ ਹਰਪ੍ਰੀਤ ਸਿੰਘ ਸੰਧੂ, ਜੋ ਇੱਕ ਲੇਖਕ ਅਤੇ ਨੇਚਰ ਆਰਟਿਸਟ ਵੀ ਹਨ, ਨੇ ਕਿਹਾ ਕਿ ਇਸ ਆਈ.ਟੀ. ਯੁੱਗ ਵਿੱਚ ਤਕਨਾਲੋਜੀ ਸੇਵਾਵਾਂ ਨੂੰ ਦੇਖਦਿਆਂ ਅੱਜ ਸਮੇਂ ਦੀ ਲੋੜ ਹੈ ਕਿ ਮੁੱਖ ਮੰਤਰੀ ਚੰਨੀ ਦੀ ਅਗਵਾਈ ਅਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਦੇ ਮਾਰਗਦਰਸ਼ਨ ਹੇਠ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਉਣ ਵਾਲੇ ਦਿਨਾਂ ਵਿੱਚ ਅਸੀਂ ਪੰਜਾਬ ਦੀ ਧਰਤੀ 'ਤੇ ਆਈ.ਟੀ. ਉਦਯੋਗ ਨੂੰ ਪ੍ਰਫੁਲਤ ਕਰਨ ਲਈ ਹੋਰ ਉਪਰਾਲੇ ਕਰੀਏ।

ਪੜ੍ਹੋ ਇਹ ਵੀ ਖ਼ਬਰ - ਖੰਨਾ ਤੋਂ ਵੱਡੀ ਖ਼ਬਰ: ਗੁਰਸਿਮਰਨ ਮੰਡ ਨੂੰ ਮਲੇਸ਼ੀਆ ਦੇ ਗੈਂਗਸਟਰ ਸਮਰਥਕ ਨੇ ਦਿੱਤੀ ਜਾਨੋਂ ਮਾਰਨ ਦੀ ਮਿਲੀ ਧਮਕੀ

ਲੋਕਪਾਲ ਪੰਜਾਬ ਜਸਟਿਸ ਵੀ.ਕੇ.ਸ਼ਰਮਾ, ਪ੍ਰਮੁੱਖ ਸਕੱਤਰ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਤੇਜਵੀਰ ਸਿੰਘ, ਏਡੀਜੀਪੀ ਜੇਲ੍ਹਾਂ ਪ੍ਰਵੀਨ ਸਿਨਹਾ, ਮੁੱਖ ਕਾਰਜਕਾਰੀ ਅਫ਼ਸਰ (ਸੀਈਓ) ਇਨਵੈਸਟ ਪੰਜਾਬ ਰਜਤ ਅਗਰਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਚਾਰਜ ਸੰਭਾਲਣ ਦੀ ਰਸਮ ਵਿੱਚ ਸ਼ਿਰਕਤ ਕੀਤੀ।

ਪੜ੍ਹੋ ਇਹ ਵੀ ਖ਼ਬਰ - ਜਲੰਧਰ ਬੱਸ ਅੱਡੇ ’ਤੇ ਵੱਡੀ ਵਾਰਦਾਤ : ਜਨਮ ਦਿਨ ਦੀ ਪਾਰਟੀ ਦੌਰਾਨ ਸ਼ਰਾਬੀ ਨੇ ਚਲਾਈਆਂ ਗੋਲੀਆਂ, ਇਕ ਦੀ ਮੌਤ


rajwinder kaur

Content Editor

Related News