ਵਕੀਲ ਰਮਦੀਪ ਪ੍ਰਤਾਪ ਸਿੰਘ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਨਿਯੁਕਤ
Sunday, Aug 21, 2022 - 05:35 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਨੇ ਵਕੀਲ ਰਮਦੀਪ ਪ੍ਰਤਾਪ ਸਿੰਘ ਨੂੰ ਪੰਜਾਬ ਦੇ ਐਡਵੋਕੇਟ ਜਨਰਲ (ਏ. ਜੀ.) ਦੇ ਆਫਿਸ ’ਚ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਪੰਜਾਬ ਵਜੋਂ ਨਿਯੁਕਤ ਕੀਤਾ ਹੈ। ਉਨ੍ਹਾਂ ਦੇ ਨਾਲ 13 ਹੋਰ ਵਕੀਲਾਂ ਨੂੰ ਇਸ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਹੈ। 2018 ’ਚ ਨੌਜਵਾਨ ਵਕੀਲ ਵਜੋਂ ਰਮਦੀਪ ਪ੍ਰਤਾਪ ਸਿੰਘ ਨੂੰ ਪੰਜਾਬ ਦਾ ਡਿਪਟੀ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ।
ਉਨ੍ਹਾਂ ਦੀ ਨਿਯੁਕਤੀ ਐਕਟ ਤਹਿਤ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੀਤੀ ਗਈ ਸੀ। ਐਕਟ ਦੇ ਲਾਗੂ ਹੋਣ ਤੋਂ ਬਾਅਦ ਵਿਸ਼ੇਸ਼ ਅਧਿਕਾਰ ਤਹਿਤ ਇਹ ਪਹਿਲੀ ਨਿਯੁਕਤੀ ਕੀਤੀ ਗਈ ਸੀ।