ਐਡਵੋਕੇਟ ਯਸ਼ਪ੍ਰੀਤ ਭੰਦੋਹਲ ਪੰਜਾਬ ਯੂਥ ਕਾਂਗਰਸ ਦੇ ਸੈਕਟਰੀ ਨਿਯੁਕਤ

Friday, Sep 22, 2017 - 02:51 AM (IST)

ਨਾਭਾ, (ਭੁਪਿੰਦਰ ਭੂਪਾ)- ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਵੱਲੋਂ ਰਿਆਸਤੀ ਸ਼ਹਿਰ ਨਾਭਾ ਦੇ ਸਾਬਕਾ ਨਗਰ ਕੌਂਸਲ ਮੀਤ ਪ੍ਰਧਾਨ ਤੇ ਮੌਜੂਦਾ ਕੌਂਸਲਰ ਐਡ. ਯਸ਼ਪ੍ਰੀਤ ਸਿੰਘ ਭੰਦੋਹਲ ਦੀਆਂ ਪਾਰਟੀ ਪ੍ਰਤੀ ਚੰਗੀਆਂ ਸੇਵਾਵਾਂ ਬਦਲੇ ਉਨ੍ਹਾਂ ਨੂੰ ਪੰਜਾਬ ਯੂਥ ਕਾਂਗਰਸ ਦਾ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਛੋਟੀ ਉਮਰੇ ਵੱਡੀਆਂ ਮੱਲਾਂ ਮਾਰਨ ਵਾਲੇ ਨੌਜਵਾਨ ਯਸ਼ਪ੍ਰੀਤ ਭੰਦੋਹਲ ਨੇ ਆਪਣੀ ਮੁਢਲੀ ਸਿੱਖਿਆ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਸਿੱਧੀ ਪ੍ਰਾਪਤ ਅਤੇ ਸੂਬੇ ਦੇ ਨਾਮਵਰ ਸਕੂਲ ਪੀ. ਪੀ. ਐੈੱਸ. ਨਾਭਾ ਤੋਂ ਲਈ, ਜਿਸ ਤੋਂ ਬਾਅਦ ਗਰੀਬ, ਲਾਚਾਰ, ਲੋੜਵੰਦਾਂ ਅਤੇ ਅਨ੍ਹਪੜਾਂ ਦੀ ਸੇਵਾ ਕਰਨ ਤੇ ਉਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਅਦਾਲਤ ਦੀ ਡਿਗਰੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਹਾਸਲ ਕੀਤੀ। ਇਨ੍ਹਾਂ ਖੁਸ਼ੀ ਭਰੇ ਪਲਾਂ ਨੂੰ ਸਾਂਝਾ ਕਰਦਿਆਂ ਪੰਜਾਬ ਸੂਥ ਕਾਂਗਰਸ ਦੇ ਨਵ-ਨਿਯੁਕਤ ਸੈਕਟਰੀ ਤੇ ਹੋਣਹਾਰ ਵਕੀਲ ਭੰਦੋਹਲ ਨੇ ਕਿਹਾ ਕਿ ਪਾਰਟੀ ਦੁਆਰਾ ਲੀਡਰਸ਼ਿਪ ਵੱਲੋਂ ਮਿਲੇ ਮਾਣ-ਸਨਮਾਨ ਨੂੰ ਸਿਰ ਮੱਥੇ ਪ੍ਰਵਾਨ ਕਰਦੇ ਹੋਏ ਦਿੱਤੀਆਂ ਨਵੀਆਂ ਜ਼ਿੰਮੇਵਾਰੀਆਂ ਸਮੇਤ ਯੂਥ ਵਰਗ ਦੀਆਂ ਆਸਾਂ 'ਤੇ ਪੂਰਾ ਉਤਰਾਂਗਾ। ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਵਾਂਗਾ। ਉਨ੍ਹਾਂ ਪਾਰਟੀ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ, ਉਪ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ, ਵਿਧਾਇਕ ਤੇ ਆਈ. ਵਾਈ. ਸੀ ਪ੍ਰਧਾਨ ਰਾਜਾ ਵੜਿੰਗ ਅਤੇ ਜਨਰਲ ਸੈਕਟਰੀ ਮਹੰਤ ਹਰਵਿੰਦਰ ਖਨੌੜਾ ਦਾ ਧੰਨਵਾਦ ਕੀਤਾ।


Related News